ਅਦਾਕਾਰਾ ਨੀਰੂ ਬਾਜਵਾ ਦੇ ਲੇਡੀ ਬੌਸ ਲੁੱਕ ਨੇ ਖਿੱਚਿਆ ਲੋਕਾਂ ਦਾ ਧਿਆਨ, ਪਲਾਂ 'ਚ ਵਾਇਰਲ ਹੋ ਗਈਆਂ ਤਸਵੀਰਾਂ
Thursday, Jun 13, 2024 - 12:52 PM (IST)
ਐਂਟਰਟੇਨਮੈਂਟ ਡੈਸਕ : ਇੰਡਸਟਰੀ 'ਚ ਬੱਲੇ-ਬੱਲੇ ਕਰਵਾ ਚੁੱਕੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਫ਼ਿਲਮਾਂ ਅਤੇ ਮਿਊਜ਼ਿਕ ਇੰਡਸਟਰੀ ਦਾ ਸਭ ਤੋਂ ਵੱਡਾ ਨਾਂ ਹੈ। ਨੀਰੂ ਬਾਜਵਾ ਫ਼ਿਲਮਾਂ ’ਚ ਆਪਣੇ ਕਿਰਦਾਰ ਨੂੰ ਬਹੁਤ ਵਧੀਆ ਨਿਭਾਉਂਦੀ ਹੈ। ਨੀਰੂ ਬਾਰੇ ਕਿਹਾ ਜਾਂਦਾ ਹੈ ਕਿ ਉਹ ਜਿਸ ਵੀ ਫ਼ਿਲਮ ’ਚ ਹੋਵੇ, ਉਹ ਹਿੱਟ ਜ਼ਰੂਰ ਹੁੰਦੀ ਹੈ।
ਨੀਰੂ ਬਾਜਵਾ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ। ਨੀਰੂ ਬਾਜਵਾ ਫੈਨਜ਼ ਨਾਲ ਆਪਣੀ ਜ਼ਿੰਦਗੀ ਦੀਆਂ ਅਪਡੇਟਸ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਨੀਰੂ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਅਦਾਕਾਰਾ ਨੀਰੂ ਬਾਜਵਾ ਨੇ ਸੋਸ਼ਲ ਮੀਡੀਆ 'ਤੇ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਨੀਰੂ ਬਾਜਵਾ ਪਿੰਕ ਲੇਡੀ ਬੋਸ ਲੁੱਕ 'ਚ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਨੀਰੂ ਬਲੈਕ ਆਊਟਫਿੱਟ 'ਚ ਵੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਨੀਰੂ ਬਾਜਵਾ ਬੇਹੱਦ ਹੌਟ ਲੱਗ ਰਹੀ ਹੈ।
ਦੱਸਣਯੋਗ ਹੈ ਕਿ ਨੀਰੂ ਬਾਜਵਾ ਜਲਦ ਹੀ ਗਾਇਕ ਸਤਿੰਦਰ ਸਰਤਾਜ ਨਾਲ ਫ਼ਿਲਮ 'ਸ਼ਾਇਰ' 'ਚ ਨਜ਼ਰ ਆਵੇਗੀ। ਨੀਰੂ ਬਾਜਵਾ ਨੇ ਕਈ ਹਿੱਟ ਪੰਜਾਬੀ ਫ਼ਿਲਮਾਂ 'ਚ ਕੰਮ ਕੀਤਾ ਹੈ। ਨੀਰੂ ਦੀ ਹਾਲ ਹੀ 'ਚ ਆਈ ਫ਼ਿਲਮ 'ਬੂਹੇ ਬਾਰੀਆਂ' ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਿਆਰ ਮਿਲਿਆ ਹੈ। ਇਨ੍ਹੀਂ ਦਿਨੀਂ ਉਹ ਦਿਲਜੀਤ ਦੋਸਾਂਝ ਨਾਲ ਆਉਣ ਵਾਲੀ ਫ਼ਿਲਮ 'ਜੱਟ ਐਂਡ ਜੂਲੀਅਟ 3' ਲਈ ਵੀ ਕੰਮ ਕਰ ਰਹੀ ਹੈ।