ਨੀਰੂ ਬਾਜਵਾ ਨੇ ਪਤੀ ਨਾਲ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ

Tuesday, Oct 22, 2024 - 10:46 AM (IST)

ਮੁੰਬਈ (ਬਿਊਰੋ) - ਅਦਾਕਾਰਾ ਨੀਰੂ ਬਾਜਵਾ ਸੋਸ਼ਲ ਮੀਡੀਆ 'ਤੇ ਸਰਗਰਮ ਰਹਿੰਦੀ ਹੈ। ਬੇਸ਼ੱਕ ਨੀਰੂ ਬਾਜਵਾ ਆਪਣੇ ਕੰਮ 'ਚ ਰੁੱਝੀ ਰਹਿੰਦੀ ਹੈ ਪਰ ਉਹ ਆਪਣੇ ਰੁੱਝੇ ਹੋਏ ਸਮੇਂ 'ਚੋਂ ਕੁਝ ਸਮਾਂ ਆਪਣੀ ਮਸਤੀ ਲਈ ਵੀ ਕੱਢ ਲੈਂਦੀ ਹੈ। ਨੀਰੂ ਬਾਜਵਾ ਆਪਣੇ ਪਤੀ ਨਾਲ ਕੁਆਲਿਟੀ ਸਮਾਂ ਬਿਤਾਉਂਦੀ ਹੋਈ ਦਿਖਾਈ ਦੇ ਰਹੀ ਹੈ।

PunjabKesari

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਬਾਜਵਾ ਆਪਣੇ ਪਤੀ ਨਾਲ ਨਜ਼ਰ ਆ ਰਹੀ ਹੈ। ਨੀਰੂ ਬਾਜਵਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। 

PunjabKesari

ਨੀਰੂ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ।

PunjabKesari

ਹਾਲ ਹੀ ‘ਚ ਉਨ੍ਹਾਂ ਦੀਆਂ ਕਈ ਫ਼ਿਲਮਾਂ ਰਿਲੀਜ਼ ਹੋਈਆਂ ਹਨ, ਜਿਸ ‘ਚ ਸਤਿੰਦਰ ਸਰਤਾਜ ਨਾਲ ਫ਼ਿਲਮ ‘ਸ਼ਾਇਰ’, ‘ਕਲੀ ਜੋਟਾ’ ਹਨ।

PunjabKesari

ਇਸ ਤੋਂ ਇਲਾਵਾ ਕੁਝ ਸਮਾਂ ਪਹਿਲਾਂ ਅਦਾਕਾਰਾ ਦੀ ਫ਼ਿਲਮ ‘ਬੂਹੇ ਬਾਰੀਆਂ’ ਵੀ ਰਿਲੀਜ਼ ਹੋਈ ਸੀ, ਜਿਸ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ।

PunjabKesari

ਨੀਰੂ ਬਾਜਵਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਵਿਆਹ ਕੁਝ ਸਾਲ ਪਹਿਲਾਂ ਹੈਰੀ ਜਵੰਦਾ ਦੇ ਨਾਲ ਹੋਇਆ ਸੀ ਅਤੇ ਅਦਾਕਾਰਾ ਦੇ ਘਰ ਤਿੰਨ ਧੀਆਂ ਦਾ ਜਨਮ ਹੋਇਆ, ਜਿਸ ‘ਚ ਇੱਕ ਧੀ ਦਾ ਜਨਮ ਕੁਝ ਸਾਲ ਪਹਿਲਾਂ ਹੋਇਆ ਸੀ।

PunjabKesari

ਜਦੋਂਕਿ ਕੁਝ ਸਮਾਂ ਪਹਿਲਾਂ ਅਦਾਕਾਰਾ ਦੇ ਘਰ ਜੁੜਵਾ ਧੀਆਂ ਦਾ ਜਨਮ ਹੋਇਆ ਸੀ।    

PunjabKesari

PunjabKesari

PunjabKesari


sunita

Content Editor

Related News