ਅਦਾਕਾਰਾ ਨੀਰੂ ਬਾਜਵਾ ਦੀਆਂ ਦਿਲਕਸ਼ ਅਦਾਵਾਂ, ਵੇਖ ਲੋਕਾਂ ਦੇ ਚਿਹਰੇ ''ਤੇ ਆਇਆ ਨੂਰ

Wednesday, Jan 11, 2023 - 11:57 AM (IST)

ਅਦਾਕਾਰਾ ਨੀਰੂ ਬਾਜਵਾ ਦੀਆਂ ਦਿਲਕਸ਼ ਅਦਾਵਾਂ, ਵੇਖ ਲੋਕਾਂ ਦੇ ਚਿਹਰੇ ''ਤੇ ਆਇਆ ਨੂਰ

ਜਲੰਧਰ (ਬਿਊਰੋ) : ਅਦਾਕਾਰਾ ਨੀਰੂ ਬਾਜਵਾ ਹਮੇਸ਼ਾ ਹੀ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਨੂੰ ਲੈ ਕੇ ਚਰਚਾ 'ਚ ਬਣੀ ਰਹਿੰਦੀ ਹੈ। ਨੀਰੂ ਬਾਜਵਾ ਨੇ ਕੁਝ ਸਮੇਂ ਪਹਿਲਾਂ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਬਹੁਤ ਹੀ ਪਿਆਰਾ ਵੀਡੀਓ ਸਾਂਝਾ ਕੀਤਾ ਹੈ, ਜਿਸ 'ਚ ਉਹ ਲਾਲ ਰੰਗ ਦੀ ਆਉਟਫਿੱਟ 'ਚ ਨਜ਼ਰ ਆ ਰਹੀ ਹੈ।

PunjabKesari

ਇਸ ਵੀਡੀਓ 'ਚ ਉਹ 'ਨਿਹਾਰ ਲੈਣ ਦੇ' ਗੀਤ 'ਤੇ ਆਪਣੀਆਂ ਖ਼ੂਬਸੂਰਤ ਤੇ ਦਿਲਕਸ਼ ਅਦਾਵਾਂ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ।

PunjabKesari

ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ, 'ਧੰਨਵਾਦ ਤੁਹਾਡਾ ਸਾਰਿਆਂ ਦਾ!!!!! ਇੰਨਾ ਪਿਆਰ ਦੇਣ ਲਈ... Am speechless।' ਇਸ ਪੋਸਟ 'ਤੇ ਵੀ ਯੂਜ਼ਰਸ ਕੁਮੈਂਟ ਕਰਕੇ ਅਦਾਕਾਰ ਦੀ ਖ਼ੂਬ ਤਾਰੀਫ਼ ਕਰ ਰਹੇ ਹਨ।

PunjabKesari

ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਲੰਬੇ ਸਮੇਂ ਤੋਂ ਪੰਜਾਬੀ ਫ਼ਿਲਮੀ ਜਗਤ ਨਾਲ ਜੁੜੀ ਹੋਈ ਹੈ।

PunjabKesari

ਉਨ੍ਹਾਂ ਨੇ ਕੁਝ ਸਮੇਂ ਬਾਲੀਵੁੱਡ ਅਤੇ ਟੀਵੀ ਸੀਰੀਅਲਾਂ 'ਚ ਵੀ ਕੰਮ ਕੀਤਾ। ਪਰ ਉਨ੍ਹਾਂ ਨੇ ਜ਼ਿਆਦਾ ਕੰਮ ਪੰਜਾਬੀ ਮਨੋਰੰਜਨ ਜਗਤ 'ਚ ਹੀ ਕੀਤਾ ਹੈ। 

PunjabKesari

ਦੱਸਣਯੋਗ ਹੈ ਕਿ ਨੀਰੂ ਬਾਜਵਾ ਬਹੁਤ ਜਲਦ ਹਾਲੀਵੁੱਡ ਤੇ ਬਾਲੀਵੁੱਡ ਫ਼ਿਲਮ 'ਚ ਵੀ ਨਜ਼ਰ ਆਵੇਗੀ। ਨੀਰੂ ਦੀ ਪੰਜਾਬੀ ਫ਼ਿਲਮ 'ਕੋਲੀ ਜੋਟਾ' 3 ਫਰਵਰੀ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੀਰੂ ਬਾਜਵਾ ਤੋਂ ਇਲਾਵਾ ਸਤਿੰਦਰ ਸਰਤਾਜ ਤੇ ਵਾਮਿਕਾ ਗੱਬੀ ਵੀ ਨਜ਼ਰ ਆਉਣਗੇ।

PunjabKesari


ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਰਾਹੀਂ ਜ਼ਰੂਰ ਸਾਂਝੀ ਕਰੋ।


author

sunita

Content Editor

Related News