ਭੈਣ ਰੁਬਿਨਾ ਦੇ ਵਿਆਹ ''ਚ ਨੀਰੂ ਬਾਜਵਾ ਦਾ ਲੁੱਕ ਬਣਿਆ ਖਿੱਚ ਦਾ ਕੇਂਦਰ, ਵੇਖੋ ਖ਼ੂਬਸੂਰਤ ਤਸਵੀਰਾਂ

Thursday, Oct 27, 2022 - 11:04 AM (IST)

ਭੈਣ ਰੁਬਿਨਾ ਦੇ ਵਿਆਹ ''ਚ ਨੀਰੂ ਬਾਜਵਾ ਦਾ ਲੁੱਕ ਬਣਿਆ ਖਿੱਚ ਦਾ ਕੇਂਦਰ, ਵੇਖੋ ਖ਼ੂਬਸੂਰਤ ਤਸਵੀਰਾਂ

ਜਲੰਧਰ (ਬਿਊਰੋ) : ਬੀਤੇ ਦਿਨੀਂ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਦਾ ਗੁਰਬਖਸ਼ ਸਿੰਘ ਚਾਹਲ ਨਾਲ ਵਿਆਹ ਹੋਇਆ ਹੈ। ਕੁਝ ਘੰਟੇ ਪਹਿਲਾਂ ਹੀ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ 'ਚ ਉਹ ਗੁਰਬਖਸ਼ ਦੀ ਪੱਗ 'ਤੇ ਕਲਗੀ ਸਜਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਦੂਜੀ ਤਸਵੀਰ 'ਚ ਗੁਰਬਖਸ਼ ਪੂਰਾ ਤਿਆਰ ਹੋ ਕੇ ਪੋਜ਼ ਦਿੰਦਾ ਹੋਇਆ ਨਜ਼ਰ ਆ ਰਿਹਾ ਹੈ। 

PunjabKesari

ਦੱਸ ਦਈਏ ਕਿ ਭਾਰਤੀ ਰਸਮਾਂ ਅਨੁਸਾਰ ਲਾੜੇ ਦੇ ਸਿਰ 'ਤੇ ਕਲਗੀ ਉਸ ਦੀ ਭੈਣ ਸਜਾਉਂਦੀ ਹੈ। ਨੀਰੂ ਬਾਜਵਾ ਨੇ ਗੁਰਬਖਸ਼ ਨੂੰ ਆਪਣਾ ਭਰਾ ਬਣਾਇਆ ਹੈ, ਜਿਸ ਕਰਕੇ ਉਸ ਨੇ ਇਹ ਰਸਮ ਅਦਾ ਕੀਤੀ ਹੈ। ਨੀਰੂ ਬਾਜਵਾ ਨੇ ਇਸ ਤਸਵੀਰ ਨੂੰ ਪੋਸਟ ਕਰਦਿਆਂ ਕੈਪਸ਼ਨ 'ਚ ਲਿਖਿਆ ਹੈ, ''My brother❤️ we are so proud of you @gchahal …. Beautiful day… it actually feels like we truly are a family🙏🏼।''

PunjabKesari

ਇਸ ਤੋਂ ਇਲਾਵਾ ਨੀਰੂ ਬਾਜਵਾ ਨੇ ਇਕ ਵੀਡੀਓ ਵੀ ਪੋਸਟ ਕੀਤੀ ਹੈ, ਜਿਸ 'ਚ ਉਹ ਆਪਣੀ ਭੈਣ ਰੁਬਿਨਾ ਬਾਜਵਾ ਨਾਲ ਵੀਡੀਓ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਦੌਰਾਨ ਰੁਬਿਨਾ ਨੇ ਲਾਲ ਰੰਗ ਦਾ ਸ਼ਰਾਰਾ ਸੂਟ ਤੇ ਹੱਥਾਂ 'ਚ ਚੂੜਾ ਪਾਇਆ ਹੋਇਆ ਹੈ।

PunjabKesari

ਗੁਰਬਖਸ਼ ਚਾਹਲ ਨੇ ਵੀ ਆਪਣੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਪੋਸਟ ਕੀਤੀ ਹੈ, ਜਿਸ 'ਚ ਉਸ ਨੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਵੀਡੀਓ 'ਚ ਦੋਵੇਂ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਲਾਵਾਂ ਲੈਂਦੇ ਹੋਏ ਨਜ਼ਰ ਆ ਰਹੇ ਹਨ। 

PunjabKesari

ਇਸ ਤੋਂ ਇਲਾਵਾ ਨੀਰੂ ਬਾਜਵਾ ਨੇ ਆਪਣੀਆਂ ਵੀ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬਹੁਤ ਸੋਹਣੀ ਲੁੱਕ 'ਚ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਉਸ ਨੇ ਆਪਣੇ ਪਤੀ ਨਾਲ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਉਹ ਸਮੁੰਦਰ ਕਿਨਾਰੇ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ।

PunjabKesari

ਦੱਸਣਯੋਗ ਹੈ ਕਿ ਬਾਜਵਾ ਫ਼ੈਮਿਲੀ 'ਚ ਵਿਆਹ ਦੀਆਂ ਖੂਬ ਰੌਣਕਾਂ ਲੱਗੀਆਂ ਹੋਈਆਂ ਹਨ। ਅਦਾਕਾਰਾ ਨੀਰੂ ਬਾਜਵਾ ਵੀ ਲਗਾਤਾਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵਿਆਹ ਦੇ ਹਰ ਫ਼ੰਕਸ਼ਨ ਦੀਆਂ ਤਸਵੀਰਾਂ ਪੋਸਟ ਕਰ ਰਹੀ ਹੈ।

PunjabKesari

ਰੁਬੀਨਾ ਬਾਜਵਾ ਹਾਲ ਹੀ 'ਚ ਫ਼ਿਲਮ 'ਤੇਰੀ ਮੇਰੀ ਗੱਲ ਬਣ ਗਈ' 'ਚ ਅਖਿਲ ਨਾਲ ਨਜ਼ਰ ਆਈ ਸੀ। ਇਹ ਫ਼ਿਲਮ ਦਰਸ਼ਕਾਂ ਨੂੰ ਪਸੰਦ ਨਹੀਂ ਆਈ ਸੀ।

PunjabKesari

ਇਸ ਦੇ ਨਾਲ-ਨਾਲ ਉਹ ਆਪਣੀ ਭੈਣ ਨੀਰੂ ਬਾਜਵਾ ਤੇ ਰੌਸ਼ਨ ਪ੍ਰਿੰਸ ਨਾਲ ਫ਼ਿਲਮ 'ਬਿਊਟੀਫ਼ੁਲ ਬਿੱਲੋ' 'ਚ ਵੀ ਨਜ਼ਰ ਆਈ ਸੀ।

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News