ਨੀਰੂ ਬਾਜਵਾ ਜਿਊਂਦੀ ਹੈ ''ਸ਼ਾਹੀ ਜ਼ਿੰਦਗੀ'', 150 ਕਰੋੜ ਦੀ ਮਾਲਕਣ, ਕੈਨੇਡਾ ''ਚ ਆਲੀਸ਼ਾਨ ਬੰਗਲਾ ਤੇ ਲਗਜ਼ਰੀ ਕਾਰਾਂ

Thursday, Sep 29, 2022 - 02:34 PM (IST)

ਨੀਰੂ ਬਾਜਵਾ ਜਿਊਂਦੀ ਹੈ ''ਸ਼ਾਹੀ ਜ਼ਿੰਦਗੀ'', 150 ਕਰੋੜ ਦੀ ਮਾਲਕਣ, ਕੈਨੇਡਾ ''ਚ ਆਲੀਸ਼ਾਨ ਬੰਗਲਾ ਤੇ ਲਗਜ਼ਰੀ ਕਾਰਾਂ

ਜਲੰਧਰ (ਬਿਊਰੋ) - ਪੰਜਾਬੀ ਫ਼ਿਲਮੀ ਇੰਡਸਟਰੀ ਦੀ ਨਾਮੀ ਅਦਾਕਾਰਾ ਨੀਰੂ ਬਾਜਵਾ ਨੇ 26 ਅਗਸਤ ਨੂੰ ਆਪਣਾ 42ਵਾਂ ਬਰਥਡੇਅ ਸੈਲੀਬ੍ਰੇਟ ਕੀਤਾ ਹੈ। ਨੀਰੂ ਦਾ ਜਨਮ 26 ਅਗਸਤ 1980 ਨੂੰ ਕੈਨੇਡਾ 'ਚ ਹੋਇਆ ਸੀ ਅਤੇ ਉਨ੍ਹਾਂ ਦਾ ਅਸਲੀ ਨਾਂ ਅਰਸ਼ਵੀਰ ਕੌਰ ਬਾਜਵਾ ਹੈ। ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦਾ ਜਾਣਿਆ-ਪਛਾਣਿਆ ਨਾਂ ਹੈ। ਉਨ੍ਹਾਂ ਨੂੰ ਕਿਸੇ ਪਹਿਚਾਣ ਦੀ ਲੋੜ ਨਹੀਂ ਹੈ।

PunjabKesari

ਨੀਰੂ ਬਾਜਵਾ ਨੇ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੱਤਾ ਹੈ। ਪੰਜਾਬੀ ਇੰਡਸਟਰੀ ਦੀ ਜਾਨ ਨੀਰੂ ਬਾਜਵਾ ਨੇ ਬਾਲੀਵੁੱਡ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਬਾਲੀਵੁੱਡ ਤੋਂ ਬਾਅਦ ਨੀਰੂ ਬਾਜਵਾ ਨੇ ਕਈ ਟੀ. ਵੀ. ਸ਼ੋਅਜ਼ 'ਚ ਕੰਮ ਕੀਤਾ ਹੈ। ਟੀ. ਵੀ. ਸ਼ੋਅਜ਼ 'ਚ ਆਪਣੀ ਵੱਖਰੀ ਪਛਾਣ ਬਣਾਉਣ ਤੋਂ ਬਾਅਦ ਉਨ੍ਹਾਂ ਨੇ ਪੰਜਾਬੀ ਇੰਡਸਟਰੀ 'ਚ ਪ੍ਰਵੇਸ਼ ਕੀਤਾ।

PunjabKesari

ਮਿਹਨਤ ਤੇ ਟੈਲੇਂਟ ਦੇ ਦਮ 'ਤੇ ਬਣੀ ਪੰਜਾਬੀ ਇੰਡਸਟਰੀ ਦੀ ਜਾਨ
42 ਸਾਲਾ ਨੀਰੂ ਬਾਜਵਾ ਦਾ ਵਿਆਹ ਹੈਰੀ ਜਵੰਧਾ ਨਾਲ ਹੋਇਆ ਹੈ ਅਤੇ ਉਨ੍ਹਾਂ ਦੀਆਂ ਤਿੰਨ ਧੀਆਂ ਹਨ। ਨੀਰੂ ਬਾਜਵਾ ਨੇ ਆਪਣੀ ਮਿਹਨਤ ਤੇ ਟੈਲੇਂਟ ਦੇ ਦਮ 'ਤੇ ਫ਼ਿਲਮ ਇੰਡਸਟਰੀ 'ਚ ਖ਼ਾਸ ਜਗ੍ਹਾ ਬਣਾਈ ਹੈ। ਨੀਰੂ ਬਾਜਵਾ ਕੈਨੇਡਾ ਦੀ ਜੰਮਪਲ ਹੈ ਅਤੇ ਵਿਆਹ ਤੋਂ ਬਾਅਦ ਉਹ ਆਪਣੇ ਪਤੀ ਨਾਲ ਕੈਨੇਡਾ 'ਚ ਹੀ ਰਹਿ ਰਹੀ ਹੈ।

PunjabKesari

ਬਚਪਨ ਤੋਂ ਸੀ ਅਦਾਕਾਰੀ ਦਾ ਸ਼ੌਕ
ਨੀਰੂ ਬਾਜਵਾ ਨੂੰ ਬਚਪਨ ਤੋਂ ਹੀ ਅਦਾਕਾਰਾ ਬਣਨ ਦਾ ਸ਼ੌਕ ਸੀ। ਉਨ੍ਹਾਂ ਨੇ ਫ਼ਿਲਮ 'ਮੈਂ ਸੋਲ੍ਹ ਬਰਸ ਕੀ' ਨਾਲ ਅਦਾਕਾਰੀ ਦੀ ਦੁਨੀਆ 'ਚ ਪ੍ਰਵੇਸ਼ ਕੀਤਾ ਅਤੇ ਅੱਜ ਉਹ ਪੰਜਾਬੀ ਸਿਨੇਮਾ ਦੀਆਂ ਚੋਟੀ ਦੀਆਂ ਅਭਿਨੇਤਰੀਆਂ ਦੀ ਸੂਚੀ 'ਚ ਸ਼ਾਮਲ ਹੈ।

PunjabKesari

ਆਲੀਸ਼ਾਨ ਘਰ ਤੇ ਮਹਿੰਗੀਆਂ ਕਾਰਾਂ ਦੀ ਹੈ ਸ਼ੌਕੀਨ
ਨੀਰੂ ਬਾਜਵਾ ਦਾ ਭਾਰਤ 'ਚ ਆਲੀਸ਼ਾਨ ਘਰ ਹੈ, ਪਰ  ਉਹ ਆਪਣੇ ਪਰਿਵਾਰ ਨਾਲ ਕੈਨੇਡਾ 'ਚ ਸੈਟਲ ਹੈ। ਕੈਨੇਡਾ 'ਚ ਵੀ ਨੀਰੂ ਬਾਜਵਾ ਦਾ ਆਲੀਸ਼ਾਨ ਬੰਗਲਾ ਹੈ, ਜਿਸ ਦੀ ਕੀਮਤ ਕਰੋੜਾਂ 'ਚ ਹੈ। ਨੀਰੂ ਬਾਜਵਾ ਨੂੰ ਮਹਿੰਗੀਆਂ ਕਾਰਾਂ ਦਾ ਕਾਫ਼ੀ ਸ਼ੌਕ ਹੈ। ਉਨ੍ਹਾਂ ਦੇ ਕਾਰ ਕਲੈਕਸ਼ਨ 'ਚ ਮਰਸਡੀਜ਼, ਬੀ. ਐੱਮ. ਡਬਲਿਊ, ਰੇਂਜ ਰੋਵਰ ਵਰਗੀਆਂ ਮਹਿੰਗੀਆਂ ਕਾਰਾਂ ਹਨ।

PunjabKesari

150 ਕਰੋੜ ਜਾਇਦਾਦ ਦੀ ਮਾਲਕਣ
ਨੀਰੂ ਬਾਜਵਾ ਦੀ ਨੈੱਟ ਵਰਥ ਯਾਨੀਕਿ ਕੁੱਲ ਜਾਇਦਾਦ ਦੀ ਗੱਲ ਕਰੀਏ ਤਾਂ ਇੱਕ ਰਿਪੋਰਟ ਮੁਤਾਬਕ, ਉਨ੍ਹਾਂ ਦੀ ਕੁੱਲ ਜਾਇਦਾਦ 20 ਮਿਲੀਅਨ ਡਾਲਰ ਯਾਨੀਕਿ 150 ਕਰੋੜ ਤੋਂ ਵੀ ਵੱਧ ਹੈ। ਰਿਪੋਰਟ ਮੁਤਾਬਕ, ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀ ਸਭ ਤੋਂ ਮਹਿੰਗੀ ਅਦਾਕਾਰਾ ਹੈ। ਉਹ ਇੱਕ ਫ਼ਿਲਮ ਕਰਨ ਲਈ 70 ਲੱਖ ਫ਼ੀਸ ਚਾਰਜ ਕਰਦੀ ਹੈ। ਵੱਖ-ਵੱਖ ਗੀਤਾਂ ’ਚ ਡਾਂਸ ਕਰਨ ਲਈ ਵੀ ਉਸ ਦੀ ਫ਼ੀਸ ਬਾਕੀ ਅਦਾਕਾਰਾਂ ਨਾਲੋਂ ਕਾਫ਼ੀ ਜ਼ਿਆਦਾ ਹੈ। 

PunjabKesari

ਆਮਿਤ ਸਾਧ ਨਾਲ ਜੁੜ ਚੁੱਕੈ ਨਾਂ
ਦੱਸ ਦੇਈਏ ਕਿ ਨੀਰੂ ਬਾਜਵਾ ਦਾ ਨਾਂ ਲੰਮੇ ਸਮੇਂ ਤੋਂ ਵੈੱਬ ਸੀਰੀਜ਼ ਦੀ ਦੁਨੀਆ ’ਚ ਮਸ਼ਹੂਰ ਅਦਾਕਾਰ ਆਮਿਤ ਸਾਧ ਨਾਲ ਜੁੜਿਆ ਸੀ। ਦੱਸਿਆ ਜਾਂਦਾ ਹੈ ਕਿ ਦੋਵੇਂ 8 ਸਾਲਾਂ ਤੋਂ ਇਕ-ਦੂਜੇ ਨਾਲ ਰਿਲੇਸ਼ਨ ’ਚ ਰਹੇ ਸਨ। ਨੀਰੂ ਬਾਜਵਾ ਨੇ ਅਚਾਨਕ ਅਮਿਤ ਨਾਲ ਬ੍ਰੇਕਅੱਪ ਕਰ ਲਿਆ। ਇਸ ਤੋਂ ਬਾਅਦ ਅਦਾਕਾਰ ‘ਬਿੱਗ ਬੌਸ 1’ ਸ਼ੋਅ ’ਚ ਫੁੱਟ-ਫੁੱਟ ਕੇ ਰੋਣ ਲੱਗਾ ਸੀ। ਇਕ ਇੰਟਰਵਿਊ ਦੌਰਾਨ ਅਮਿਤ ਨੇ ਖ਼ੁਲਾਸਾ ਕੀਤਾ ਕਿ ਕਿਹਾ ਕਿ ਉਹ ਨੀਰੂ ਬਾਜਵਾ ਨੂੰ ਬਹੁਤ ਪਿਆਰ ਕਰਦਾ ਸੀ। ਉਹ ਨੀਰੂ ਨੂੰ ਆਪਣਾ ਪਿਆਰ ਸਮਝਦਾ ਸੀ ਅਤੇ ਉਸ ਦੇ ਜਾਣ ਤੋਂ ਬਾਅਦ ਜ਼ਿੰਦਗੀ ਨੂੰ ਫ਼ਿਰ ਤੋਂ ਸ਼ੁਰੂ ਕਰਨਾ ਪਿਆ ਸੀ। 

PunjabKesari

ਇਨ੍ਹਾਂ ਫ਼ਿਲਮਾਂ ਨਾਲ ਖੱਟੀ ਸ਼ੋਹਰਤ
ਨੀਰੂ ਬਾਜਵਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਫ਼ਿਲਮਾਂ ’ਚ ਆਪਣੀ ਵੱਖ਼ਰੀ ਪਛਾਣ ਬਣਾਈ । ਜਿਸ ਨੂੰ ਪੰਜਾਬ ’ਚ ਹੀ ਨਹੀਂ ਸਗੋਂ ਦੇਸ਼-ਵਿਦੇਸ਼ ’ਚ ਪ੍ਰਸ਼ੰਸਕ ਪਿਆਰ ਦਿੰਦੇ ਹਨ। ਅਦਾਕਾਰਾ ਨੇ ‘ਜਿੰਨੇ ਮੇਰਾ ਦਿਲ ਲੁੱਟਿਆ’, ‘ਮੇਲ ਕਰਾ ਦੇ ਰੱਬਾ’, ‘ਜੱਟ ਐਂਡ ਜੂਲੀਅਟ’, ‘ਜੱਟ ਐਂਡ ਜੂਲੀਅਟ 2’ ਅਤੇ ‘ਚੰਨੋ ਕਮਲੀ ਯਾਰ ਦੀ’ ਵਰਗੀਆਂ ਮਸ਼ਹੂਰ ਫ਼ਿਲਮਾਂ ਦਿੱਤੀਆਂ ਹਨ। ਜੋ ਬਾਕਸ ਆਫ਼ਿਸ ’ਤੇ ਕਾਫ਼ੀ ਹਿੱਟ ਹੋਈਆਂ।

PunjabKesari


author

sunita

Content Editor

Related News