''ਫੱਫੇ ਕੁੱਟਣੀਆਂ'' ਬਣੀਆਂ ਨੀਰੂ ਬਾਜਵਾ ਤੇ ਤਾਨੀਆ

Tuesday, Oct 08, 2024 - 05:23 PM (IST)

''ਫੱਫੇ ਕੁੱਟਣੀਆਂ'' ਬਣੀਆਂ ਨੀਰੂ ਬਾਜਵਾ ਤੇ ਤਾਨੀਆ

ਜਲੰਧਰ (ਬਿਊਰੋ) : ਪੰਜਾਬੀ ਫ਼ਿਲਮ ਇੰਡਸਟਰੀ ਦੀਆਂ ਬਿਹਤਰੀਨ ਅਤੇ ਉੱਚ-ਕੋਟੀ ਅਦਾਕਾਰਾਂ 'ਚ ਅਪਣਾ ਨਾਂ ਸ਼ੁਮਾਰ ਕਰਵਾਉਣ ਵਾਲੀਆਂ ਨੀਰੂ ਬਾਜਵਾ ਅਤੇ ਤਾਨੀਆ ਨੇ ਆਪਣੀ ਨਵੀਂ ਫ਼ਿਲਮ ਦੀ ਅਨਾਊਂਸਮੈਂਟ ਕਰ ਦਿੱਤੀ ਹੈ। ਦੋਵੇਂ ਅਭਿਨੇਤਰੀਆਂ ਪੰਜਾਬੀ ਫ਼ਿਲਮ 'ਫੱਫੇ ਕੁੱਟਣੀਆਂ' 'ਚ ਲੀਡਿੰਗ ਭੂਮਿਕਾਵਾਂ 'ਚ ਨਜ਼ਰ ਆਉਣਗੀਆਂ। ਇਸ ਫ਼ਿਲਮ ਦੀ ਸ਼ੂਟਿੰਗ ਸ੍ਰੀ ਅੰਮ੍ਰਿਤਸਰ ਵਿਖੇ ਸ਼ੁਰੂ ਹੋ ਗਈ ਹੈ। 'ਬ੍ਰਦਰਹੁੱਡ ਪ੍ਰੋਡੋਕਸ਼ਨ' ਦੇ ਬੈਨਰ ਹੇਠ ਬਣਾਈ ਜਾ ਰਹੀ ਅਤੇ 'ਨੀਰੂ ਬਾਜਵਾ ਇੰਟਰਟੇਨਮੈਂਟ' ਦੀ ਐਸੋਸੀਏਸ਼ਨ ਅਧੀਨ ਪੇਸ਼ ਕੀਤੀ ਜਾ ਰਹੀ ਇਸ ਫ਼ਿਲਮ ਦਾ ਲੇਖਨ ਜਗਦੀਪ ਸਿੱਧੂ ਕਰ ਰਹੇ ਹਨ, ਜਦਕਿ ਨਿਰਦੇਸ਼ਨ ਕਮਾਂਡ ਪ੍ਰੇਮ ਸਿੱਧੂ ਸੰਭਾਲ ਰਹੇ ਹਨ।

ਪਰਿਵਾਰਿਕ-ਡਰਾਮਾ ਅਤੇ ਕਾਮੇਡੀ ਤਾਣੇ-ਬਾਣੇ 'ਚ ਬੁਣੀ ਜਾ ਰਹੀ ਇਸ ਫ਼ਿਲਮ ਦੇ ਸਿਨੇਮਾਟੋਗ੍ਰਾਫ਼ੀ ਪੱਖ ਸੰਦੀਪ ਪਾਟਿਲ ਸੰਭਾਲ ਰਹੇ ਹਨ, ਜੋ ਹਿੰਦੀ ਅਤੇ ਪੰਜਾਬੀ ਸਿਨੇਮਾ ਦੇ ਮੋਹਰੀ ਕਤਾਰ ਅਤੇ ਆਹਲਾ ਸਿਨੇਮਾਟੋਗ੍ਰਾਫ਼ਰਜ਼ 'ਚ ਅਪਣਾ ਸ਼ੁਮਾਰ ਕਰਵਾਉਂਦੇ ਹਨ ਅਤੇ ਕਈ ਵੱਡੀਆਂ ਫ਼ਿਲਮਾਂ ਨੂੰ ਬਿਹਤਰੀਨ ਰੂਪ ਦੇਣ 'ਚ ਅਹਿਮ ਭੂਮਿਕਾ ਨਿਭਾ ਚੁੱਕੇ ਹਨ।

ਪਾਲੀਵੁੱਡ ਦੀਆਂ ਆਉਣ ਵਾਲੀਆਂ ਅਤੇ ਬਿੱਗ ਸੈਟਅੱਪ ਫ਼ਿਲਮਾਂ 'ਚ ਆਪਣੀ ਮੌਜੂਦਗੀ ਦਰਜ ਕਰਵਾਉਣ ਜਾ ਰਹੀ ਉਕਤ ਫ਼ਿਲਮ ਦੁਆਰਾ ਪਹਿਲੀ ਵਾਰ ਇਕੱਠਿਆਂ ਸਕ੍ਰੀਨ ਸ਼ੇਅਰ ਕਰਨਗੀਆਂ ਨੀਰੂ ਬਾਜਵਾ ਅਤੇ ਤਾਨੀਆ, ਜਿਨ੍ਹਾਂ ਦੀ ਹਾਲਾਂਕਿ ਇਸ ਤੋਂ ਪਹਿਲਾਂ ਵੀ ਇੱਕ ਅਨ-ਟਾਈਟਲ ਪੰਜਾਬੀ ਫ਼ਿਲਮ ਦਾ ਐਲਾਨ ਹੋ ਚੁੱਕਿਆ ਹੈ, ਜੋ ਹਾਲੇ ਤੱਕ ਆਨ ਫਲੌਰ ਨਹੀਂ ਪੁੱਜੀ। ਇਸ ਦਾ ਲੇਖਨ ਅਤੇ ਨਿਰਦੇਸ਼ਨ ਜਗਦੀਪ ਸਿੱਧੂ ਵੱਲੋਂ ਕੀਤਾ ਜਾਣਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

sunita

Content Editor

Related News