ਸ਼ਰਾਰਾ ਸੂਟ ''ਚ ਨੀਰੂ ਬਾਜਵਾ ਦਾ ਖ਼ੂਬਸੂਰਤ ਲੁੱਕ, ਭੈਣ ਰੁਬੀਨਾ ਦੇ ਵਿਆਹ ਨੂੰ ਲਾਵੇਗੀ ਚਾਰ ਚੰਨ

Sunday, Oct 23, 2022 - 12:40 PM (IST)

ਸ਼ਰਾਰਾ ਸੂਟ ''ਚ ਨੀਰੂ ਬਾਜਵਾ ਦਾ ਖ਼ੂਬਸੂਰਤ ਲੁੱਕ, ਭੈਣ ਰੁਬੀਨਾ ਦੇ ਵਿਆਹ ਨੂੰ ਲਾਵੇਗੀ ਚਾਰ ਚੰਨ

ਜਲੰਧਰ (ਬਿਊਰੋ) : ਅਦਾਕਾਰਾ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ 26 ਅਕਤੂਬਰ ਨੂੰ ਆਪਣੇ ਮੰਗੇਤਰ ਗੁਰਬਖਸ਼ ਚਾਹਲ ਨਾਲ ਵਿਆਹ ਕਰਵਾਉਣ ਜਾ ਰਹੀ ਹੈ। ਇਸ ਫੰਕਸ਼ਨ ਨੂੰ ਲੈ ਕੇ ਨੀਰੂ ਬਾਜਵਾ ਅਤੇ ਉਨ੍ਹਾਂ ਦਾ ਪਰਿਵਾਰ ਕਾਫ਼ੀ ਉਤਸ਼ਾਹਿਤ ਹੈ। ਇਸ ਬਾਰੇ ਨੀਰੂ ਬਾਜਵਾ ਲਗਾਤਾਰ ਆਪਣੇ ਸੋਸ਼ਲ ਮੀਡੀਆ 'ਤੇ ਫ਼ੈਨਜ਼ ਨੂੰ ਅਪਡੇਟ ਦੇ ਰਹੀ ਹੈ। ਹਾਲ ਹੀ 'ਚ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਦਰਸ਼ਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚ ਨੀਰੂ ਬਾਜਵਾ ਨੇ ਕਰੀਮ ਕਲਰ ਦਾ ਸ਼ਰਾਰਾ ਸੂਟ ਪਾਇਆ ਹੈ, ਜਿਸ ਨਾਲ ਉਸ ਨੇ ਹਲਕੇ ਹਰੇ ਰੰਗ ਦਾ ਦੁਪੱਟਾ ਲਿਆ ਹੈ। ਇਸ ਦੇ ਨਾਲ ਹੀ ਨੀਰੂ ਨੇ ਭਰੇ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਿਆ ਹੈ। 

PunjabKesari

ਦੱਸ ਦਈਏ ਕਿ ਨੀਰੂ ਬਾਜਵਾ ਦੇ ਘਰ ਖ਼ੂਬ ਰੌਣਕਾਂ ਲੱਗੀਆਂ ਹੋਈਆਂ ਹਨ। ਨੀਰੂ ਬਾਜਵਾ ਨੇ ਆਪਣੇ ਹੋਣ ਵਾਲੇ ਜੀਜੇ ਗੁਰਬਖਸ਼ ਚਾਹਲ ਨਾਲ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਪੋਸਟ ਤੋਂ ਬਾਅਦ ਨੀਰੂ ਬਾਜਵਾ ਨੂੰ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ। ਇਸ ਦੇ ਨਾਲ-ਨਾਲ ਨੀਰੂ ਬਾਜਵਾ ਦੀਆਂ ਧੀਆਂ ਵੀ ਆਪਣੀ ਮਾਸੀ ਰੁਬੀਨਾ ਦੇ ਵਿਆਹ ਨੂੰ ਲੈ ਕੇ ਕਾਫ਼ੀ ਐਕਸਾਇਟਡ ਨਜ਼ਰ ਆ ਰਹੀਆਂ ਹਨ।

PunjabKesari
ਪੰਜਾਬੀ ਇੰਡਸਟਰੀ ਦੀ ਜਾਨ ਨੀਰੂ ਬਾਜਵਾ ਨੇ ਬਾਲੀਵੁੱਡ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਬਾਲੀਵੁੱਡ ਤੋਂ ਬਾਅਦ ਨੀਰੂ ਬਾਜਵਾ ਨੇ ਕਈ ਟੀ. ਵੀ. ਸ਼ੋਅਜ਼ 'ਚ ਕੰਮ ਕੀਤਾ ਹੈ। ਟੀ. ਵੀ. ਸ਼ੋਅਜ਼ 'ਚ ਆਪਣੀ ਵੱਖਰੀ ਪਛਾਣ ਬਣਾਉਣ ਤੋਂ ਬਾਅਦ ਉਨ੍ਹਾਂ ਨੇ ਪੰਜਾਬੀ ਇੰਡਸਟਰੀ 'ਚ ਪ੍ਰਵੇਸ਼ ਕੀਤਾ।

PunjabKesari

ਦੱਸਣਯੋਗ ਹੈ ਕਿ 42 ਸਾਲਾ ਨੀਰੂ ਬਾਜਵਾ ਦਾ ਵਿਆਹ ਹੈਰੀ ਜਵੰਧਾ ਨਾਲ ਹੋਇਆ ਹੈ ਅਤੇ ਉਨ੍ਹਾਂ ਦੀਆਂ ਤਿੰਨ ਧੀਆਂ ਹਨ। ਨੀਰੂ ਬਾਜਵਾ ਨੇ ਆਪਣੀ ਮਿਹਨਤ ਤੇ ਟੈਲੇਂਟ ਦੇ ਦਮ 'ਤੇ ਫ਼ਿਲਮ ਇੰਡਸਟਰੀ 'ਚ ਖ਼ਾਸ ਜਗ੍ਹਾ ਬਣਾਈ ਹੈ।

PunjabKesari

ਨੀਰੂ ਬਾਜਵਾ ਕੈਨੇਡਾ ਦੀ ਜੰਮਪਲ ਹੈ ਅਤੇ ਵਿਆਹ ਤੋਂ ਬਾਅਦ ਉਹ ਆਪਣੇ ਪਤੀ ਨਾਲ ਕੈਨੇਡਾ 'ਚ ਹੀ ਰਹਿ ਰਹੀ ਹੈ। ਨੀਰੂ ਬਾਜਵਾ ਨੂੰ ਬਚਪਨ ਤੋਂ ਹੀ ਅਦਾਕਾਰਾ ਬਣਨ ਦਾ ਸ਼ੌਕ ਸੀ। ਉਨ੍ਹਾਂ ਨੇ ਫ਼ਿਲਮ 'ਮੈਂ ਸੋਲ੍ਹ ਬਰਸ ਕੀ' ਨਾਲ ਅਦਾਕਾਰੀ ਦੀ ਦੁਨੀਆ 'ਚ ਪ੍ਰਵੇਸ਼ ਕੀਤਾ ਅਤੇ ਅੱਜ ਉਹ ਪੰਜਾਬੀ ਸਿਨੇਮਾ ਦੀਆਂ ਚੋਟੀ ਦੀਆਂ ਅਭਿਨੇਤਰੀਆਂ ਦੀ ਸੂਚੀ 'ਚ ਸ਼ਾਮਲ ਹੈ।

PunjabKesari

PunjabKesari

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News