ਭੈਣ ਰੁਬਿਨਾ ਦੇ ਵਿਆਹ ਮਗਰੋਂ ਨੀਰੂ ਬਾਜਵਾ ਪਹੁੰਚੀ ਮੈਕਸਿਕੋ, ਖ਼ੂਬਸੂਰਤ ਤਸਵੀਰਾਂ ਕੀਤੀਆਂ ਸਾਂਝੀਆਂ

10/31/2022 4:45:36 PM

ਜਲੰਧਰ (ਬਿਊਰੋ) : ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਜਿਵੇਂ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਹਾਲ ਹੀ 'ਚ ਨੀਰੂ ਬਾਜਵਾ ਦੀ ਭੈਣ ਰੁਬਿਨਾ ਬਾਜਵਾ ਦਾ ਵਿਆਹ ਹੋਇਆ ਹੈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈਆਂ ਸਨ। ਹੁਣ ਨੀਰੂ ਬਾਜਵਾ ਨੇ ਸੋਸ਼ਲ ਮੀਡੀਆ 'ਤੇ ਆਪਣੀ ਕੁਝ ਨਵੀਆਂ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ 'ਚ ਉਹ ਮੈਕਸਿਕੋ 'ਚ ਛੁੱਟੀਆਂ ਦਾ ਆਨੰਦ ਮਾਣਦੀ ਹੋਈ ਨਜ਼ਰ ਆ ਰਹੀ ਹੈ। ਨੀਰੂ ਬਾਜਵਾ ਨੇ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਖਿਆ, "ਮੈਕਸਿਕੋ 2022।"

PunjabKesari

ਦੱਸ ਦਈਏ ਕਿ ਰੁਬਿਨਾ ਬਾਜਵਾ ਦਾ ਵਿਆਹ 26 ਅਕਤੂਬਰ ਨੂੰ ਗੁਰਬਖਸ਼ ਸਿੰਘ ਚਾਹਲ ਨਾਲ ਹੋਇਆ ਸੀ।

PunjabKesari

ਇਸ ਮੌਕੇ ਨੀਰੂ ਬਾਜਵਾ ਨੇ ਵਿਆਹ ਦੇ ਹਰ ਫੰਕਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ। ਰੁਬਿਨਾ ਬਾਜਵਾ ਦੇ ਵਿਆਹ 'ਚ ਨੀਰੂ ਬਾਜਵਾ ਨੇ ਆਪਣੀ ਖੂਬਸੂਰਤੀ, ਡਰੈਸਿੰਗ ਸੈਂਸ ਤੇ ਸਟਾਇਲ ਨਾਲ ਸਭ ਤੋਂ ਵੱਧ ਸੁਰਖੀਆਂ ਬਟੋਰੀਆਂ। 

PunjabKesari

ਨੀਰੂ ਬਾਜਵਾ ਦੇ ਵਰਕਫ਼ਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਹਾਲ ਹੀ 'ਚ ਪੰਜਾਬੀ ਫ਼ਿਲਮ 'ਲੌਂਗ ਲਾਚੀ 2', 'ਮਾਂ ਦਾ ਲਾਡਲਾ' ਅਤੇ 'ਕ੍ਰਿਮੀਨਲ' ਵਰਗੀਆਂ ਫ਼ਿਲਮਾਂ 'ਚ ਨਜ਼ਰ ਆਈ ਸੀ।

PunjabKesari

ਇਸ ਦੇ ਨਾਲ-ਨਾਲ ਨੀਰੂ ਬਾਜਵਾ 'ਚੱਲ ਜਿੰਦੀਏ' ਫ਼ਿਲਮ 'ਚ ਵੀ ਨਜ਼ਰ ਆਉਣ ਵਾਲੀ ਹੈ। ਇਹ ਫ਼ਿਲਮ ਅਗਲੇ ਸਾਲ ਯਾਨੀਕਿ 2023 'ਚ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।   

PunjabKesari

 

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ, ਕੁਮੈਂਟ ਰਾਹੀਂ ਜ਼ਰੂਰ ਸਾਂਝੀ ਕਰੋ।
 


sunita

Content Editor

Related News