ਦਿੱਗਜ ਨਿਰਮਲ ਰਿਸ਼ੀ ਨੇ ਖੋਲ੍ਹਿਆ ਰਾਜ਼, ਦੱਸਿਆ- ਹੁਣ ਤੱਕ ਕਿਉਂ ਰਹੀ ਕੁਆਰੀ

Friday, Aug 30, 2024 - 12:02 PM (IST)

ਦਿੱਗਜ ਨਿਰਮਲ ਰਿਸ਼ੀ ਨੇ ਖੋਲ੍ਹਿਆ ਰਾਜ਼, ਦੱਸਿਆ- ਹੁਣ ਤੱਕ ਕਿਉਂ ਰਹੀ ਕੁਆਰੀ

ਜਲੰਧਰ (ਬਿਊਰੋ) : ਪੰਜਾਬੀ ਫ਼ਿਲਮ ਇੰਡਸਟਰੀ 'ਚ ਆਪਣੇ ਹਾਜ਼ਰ-ਜੁਆਬੀ ਅੰਦਾਜ਼ ਲਈ ਜਾਣੀ ਜਾਂਦੀ ਨਿਰਮਲ ਰਿਸ਼ੀ ਇਸ ਸਮੇਂ ਕਈ ਫ਼ਿਲਮਾਂ ਨੂੰ ਲੈ ਕੇ ਸੁਰਖ਼ੀਆਂ 'ਚ ਹੈ। ਆਪਣੇ ਕੰਮ ਦੇ ਨਾਲ-ਨਾਲ ਅਦਾਕਾਰਾ ਇਸ ਸਮੇਂ ਇੱਕ ਹੋਰ ਚੀਜ਼ ਕਾਰਨ ਵੀ ਸਭ ਦੇ ਕੇਂਦਰ 'ਚ ਬਣੀ ਹੋਈ ਹੈ ਅਤੇ ਉਹ ਹੈ ਨਿਰਮਲ ਰਿਸ਼ੀ ਦਾ ਵਿਆਹ ਨਾ ਕਰਵਾਉਣਾ। ਹਾਲ ਹੀ 'ਚ ਨਿਰਮਲ ਰਿਸ਼ੀ ਨੇ ਵਿਆਹ ਨਾ ਕਰਵਾਉਣ ਦਾ ਕਾਰਨ ਦੱਸਿਆ ਹੈ।

ਇਹ ਖ਼ਬਰ ਵੀ ਪੜ੍ਹੋ - ਕੰਗਨਾ 'ਤੇ ਸਿਮਰਨਜੀਤ ਸਿੰਘ ਮਾਨ ਨੂੰ ਟਿੱਪਣੀ ਕਰਨੀ ਪਈ ਭਾਰੀ, ਜਾਰੀ ਹੋ ਗਿਆ ਨੋਟਿਸ

ਇੱਕ ਇੰਟਰਵਿਊ 'ਚ ਦਿੱਗਜ ਅਦਾਕਾਰਾ ਨਿਰਮਲ ਰਿਸ਼ੀ ਤੋਂ ਪੁੱਛਿਆ ਗਿਆ ਕਿ ਆਖਿਰਕਾਰ ਉਨ੍ਹਾਂ ਨੇ ਵਿਆਹ ਕਿਉਂ ਨਹੀਂ ਕਰਵਾਇਆ? ਇਸ ਗੱਲ ਤਾਂ ਜਵਾਬ ਦਿੰਦੇ ਹੋਏ ਅਦਾਕਾਰਾ ਨੇ ਦੱਸਿਆ, ''ਇਸ ਫੈਸਲੇ 'ਚ ਮੇਰੇ ਨਾਲ ਕਦੇ ਵੀ ਜ਼ਬਰਦਸਤੀ ਨਹੀਂ ਹੋਈ ਸੀ, ਇਹ ਫੈਸਲਾ ਸਿਰਫ਼ ਮੇਰਾ ਸੀ, ਕਿਉਂਕਿ ਮੈਂ ਸੋਚਦੀ ਸੀ ਕਿ ਕੁੜੀਆਂ ਦਾ ਕਦੇ ਵੀ ਆਪਣਾ ਕੋਈ ਘਰ ਨਹੀਂ ਹੁੰਦਾ। ਕੁੜੀਆਂ ਨੂੰ ਹਮੇਸ਼ਾ ਕਿਹਾ ਜਾਂਦਾ ਹੈ ਕਿ ਇਹ ਸਹੁਰਾ ਘਰ ਹੈ ਅਤੇ ਇਹ ਪੇਕਾ ਘਰ ਹੈ। ਜਦੋਂ ਭਰਾ ਨਾਲ ਲੜਾਈ ਹੁੰਦੀ ਹੈ ਤਾਂ ਉਹ ਘਰ ਤੋਂ ਦੂਰ ਕਰ ਦਿੰਦੇ ਹਨ ਅਤੇ ਜਦੋਂ ਪਤੀ ਨਾਲ ਹੁੰਦੀ ਹੈ ਤਾਂ ਉਹ ਘਰੋਂ ਕੱਢ ਦਿੰਦਾ ਹੈ।'' ਅੱਗੇ ਨਿਰਮਲ ਰਿਸ਼ੀ ਨੇ ਕਿਹਾ, ''ਮੈਂ ਫੈਸਲਾ ਕਰ ਲਿਆ ਸੀ ਕਿ ਮੈਂ ਕਦੇ ਵੀ ਆਪਣੇ ਮਾਤਾ-ਪਿਤਾ ਦਾ ਘਰ ਨਹੀਂ ਛੱਡਾਂਗੀ। ਫਿਰ ਮੇਰੇ ਭਰਾ ਅਤੇ ਭਾਬੀ ਨੂੰ ਬੁਰਾ ਲੱਗਣ ਲੱਗਿਆ। ਮੈਂ ਫ਼ੈਸਲਾ ਕੀਤਾ ਕਿ ਮੈਂ ਇਕੱਲੀ ਰਹਾਂਗੀ। ਪਿਆਰ 'ਚ ਮੈਨੂੰ ਕੋਈ ਕਿੰਨੀ ਵੀ ਮਨਾਉਣ ਦੀ ਕੋਸ਼ਿਸ਼ ਕਰੇ, ਮੈਂ ਵਿਆਹ ਨਹੀਂ ਕਰਾਂਗੀ।''

ਇਹ ਖ਼ਬਰ ਵੀ ਪੜ੍ਹੋ - ਪ੍ਰਸਿੱਧ ਅਦਾਕਾਰਾ ਦਾ ਅਸ਼ਲੀਲ ਵੀਡੀਓ ਵਾਇਰਲ, ਸੋਸ਼ਲ ਮੀਡੀਆ 'ਤੇ ਮਚੀ ਤਰਥੱਲੀ

ਦੱਸ ਦੇਈਏ ਕਿ ਨਿਰਮਲ ਰਿਸ਼ੀ ਨੇ ਸ਼ੁਰੂ 'ਚ ਇੱਕ ਅਧਿਆਪਕ ਵਜੋਂ ਕੰਮ ਕੀਤਾ ਸੀ ਅਤੇ ਆਪਣੇ ਕਰੀਅਰ ਦੀ ਸ਼ੁਰੂਆਤ 40 ਸਾਲ ਦੀ ਉਮਰ 'ਚ ਕੀਤੀ ਸੀ। ਤੁਹਾਡੇ 'ਚੋਂ ਬਹੁਤ ਘੱਟ ਨੂੰ ਪਤਾ ਹੋਵੇਗਾ ਕਿ ਅਦਾਕਾਰਾ ਆਮਿਰ ਖ਼ਾਨ ਦੀ ਫ਼ਿਲਮ 'ਦੰਗਲ' 'ਚ ਵੀ ਭੂਮਿਕਾ ਨਿਭਾ ਚੁੱਕੀ ਹੈ।

ਇਹ ਖ਼ਬਰ ਵੀ ਪੜ੍ਹੋ - ਕੰਗਨਾ ਰਣੌਤ ਦੀ ਖ਼ਤਮ ਹੋਵੇਗੀ ਲੋਕ ਸਭਾ ਮੈਂਬਰਸ਼ਿਪ!

ਇਸ ਦੌਰਾਨ ਜੇਕਰ ਵਰਕਫਰੰਟ ਦੀ ਗੱਲ ਕਰੀਏ ਤਾਂ ਨਿਰਮਲ ਰਿਸ਼ੀ ਇਸ ਸਮੇਂ ਗਿੱਪੀ ਗਰੇਵਾਲ ਦੀ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਨੂੰ ਲੈ ਕੇ ਸੁਰਖ਼ੀਆਂ ਬਟੋਰ ਰਹੀ ਹੈ। ਇਹ ਫ਼ਿਲਮ 6 ਸਤੰਬਰ ਨੂੰ ਦੁਨੀਆਂ ਭਰ ਦੇ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਦਾ ਟ੍ਰੇਲਰ ਪਹਿਲਾਂ ਹੀ ਰਿਲੀਜ਼ ਹੋ ਚੁੱਕਿਆ ਹੈ, ਜਿਸ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News