ਪਿਓ ਦੀ ਅਰਥੀ ਵੇਖ ਨਿਸ਼ਾ ਬਾਨੋ ਦੀਆਂ ਨਿਕਲੀਆਂ ਚੀਕਾਂ, ਭੁੱਬਾਂ ਮਾਰ ਰੋਂਦੀ ਨੂੰ ਵੇਖ ਹਰ ਅੱਖ ਹੋਈ ਨਮ

Friday, Jun 16, 2023 - 04:25 PM (IST)

ਪਿਓ ਦੀ ਅਰਥੀ ਵੇਖ ਨਿਸ਼ਾ ਬਾਨੋ ਦੀਆਂ ਨਿਕਲੀਆਂ ਚੀਕਾਂ, ਭੁੱਬਾਂ ਮਾਰ ਰੋਂਦੀ ਨੂੰ ਵੇਖ ਹਰ ਅੱਖ ਹੋਈ ਨਮ

ਜਲੰਧਰ (ਬਿਊਰੋ) : ਪੰਜਾਬੀ ਅਦਾਕਾਰਾ ਨਿਸ਼ਾ ਬਾਨੋ ਦੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਦਰਅਸਲ, ਅੱਜ ਨਿਸ਼ਾ ਬਾਨੋ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨਿਸ਼ਾ ਬਾਨੋ ਦੇ ਪਿਤਾ ਕਾਫ਼ੀ ਲੰਮੇ ਸਮੇਂ ਤੋਂ ਬਿਮਾਰ ਸਨ।

 

ਹਾਲ ਹੀ 'ਚ ਨਿਸ਼ਾ ਬਾਨੋ ਦੇ ਪਿਤਾ ਨੂੰ ਸਪੁਰਦ-ਏ-ਖ਼ਾਕ ਕੀਤਾ ਗਿਆ, ਜਿਸ ਦੀਆਂ ਵੀਡੀਓਜ਼ ਤੇ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਅਦਾਕਾਰਾ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਵੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਨਿਸ਼ਾ ਬਾਨੋ ਵੀ ਪਿਤਾ ਦੀ ਅਰਥੀ ਵੇਖ ਕੇ ਬੇਸੁੱਧ ਹੋਈ ਨਜ਼ਰ ਆਈ। ਉਹ ਲਗਾਤਾਰ ਪਿਓ ਦੀ ਮੌਤ ਦਾ ਵਰਲਾਪ ਕਰ ਰਹੀ ਸੀ। ਨਿਸ਼ਾ ਬਾਨੋ ਦੀ ਅਜਿਹੀ ਹਾਲਤ ਵੇਖ ਕੇ ਹਰ ਅੱਖ ਨਮ ਹੋਈ।

PunjabKesari

ਦੱਸ ਦਈਏ ਕਿ ਨਿਸ਼ਾ ਬਾਨੋ ਇੱਕ ਅਜਿਹੀ ਕਲਾਕਾਰ ਹੈ, ਜੋ ਬਹੁਮੁਖੀ ਪ੍ਰਤਿਭਾ ਦੀ ਧਨੀ ਹੈ। ਨਿਸ਼ਾ ਬਾਨੋ ਮਾਨਸਾ ਦੀ ਰਹਿਣ ਵਾਲੀ ਹੈ ਅਤੇ ਇਕ ਵਧੀਆ ਅਦਾਕਾਰਾ ਹੋਣ ਦੇ ਨਾਲ-ਨਾਲ ਉਨ੍ਹਾਂ ਨੂੰ ਗਾਉਣ ਦਾ ਵੀ ਸ਼ੌਂਕ ਹੈ। ਮਾਨਸਾ ਦੀ ਰਹਿਣ ਵਾਲੀ ਨਿਸ਼ਾ ਬਾਨੋ ਨੇ ਵੱਖ-ਵੱਖ ਫ਼ਿਲਮਾਂ 'ਚ ਵੱਖ-ਵੱਖ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਹੁਣ ਤੱਕ ਉਨ੍ਹਾਂ ਦੀਆਂ ਕਈ ਫ਼ਿਲਮਾਂ ਆ ਚੁੱਕੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਖ਼ੂਬ ਸਰਾਹਿਆ ਗਿਆ ਹੈ।

PunjabKesari

ਜੇ ਗੱਲ ਕਰੀਏ ਨਿਸ਼ਾ ਬਾਨੋ ਦੀ ਕਾਮਯਾਬੀ ਦੀ ਤਾਂ ਕਰਮਜੀਤ ਅਨਮੋਲ ਦਾ ਵੀ ਉਨ੍ਹਾਂ ਦੀ ਕਾਮਯਾਬੀ 'ਚ ਵੱਡਾ ਹੱਥ ਰਿਹਾ ਹੈ। ਦੱਸ ਦਈਏ ਕਿ ਨਿਸ਼ਾ ਬਾਨੋ ਪਾਲੀਵੁੱਡ ਫ਼ਿਲਮ ਉਦਯੋਗ ਦੀ ਅਜਿਹੀ ਅਦਾਕਾਰਾ ਹੈ, ਜਿਨ੍ਹਾਂ ਨੇ ਵੱਖ-ਵੱਖ ਤਰ੍ਹਾਂ ਦੇ ਚੁਣੌਤੀਪੂਰਨ ਕਿਰਦਾਰ ਨਿਭਾਅ ਕੇ ਫ਼ਿਲਮ ਉਦਯੋਗ 'ਚ ਸ਼ੌਹਰਤ ਹਾਸਲ ਕੀਤੀ ਹੈ।

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News