ਅਦਾਕਾਰਾ ਰਾਜ ਧਾਲੀਵਾਲ ਦੇ ਪਰਿਵਾਰ ''ਚ ਆਇਆ ਨੰਨ੍ਹਾ ਮਹਿਮਾਨ, ਸਾਂਝੀ ਕੀਤੀ ਪਹਿਲੀ ਝਲਕ

Saturday, Oct 19, 2024 - 04:56 PM (IST)

ਐਂਟਰਟੇਨਮੈਂਟ ਡੈਸਕ (ਬਿਊਰੋ) - ਪੰਜਾਬੀ ਅਦਾਕਾਰਾ ਰਾਜ ਧਾਲੀਵਾਲ ਨੇ ਹਾਲ ਹੀ 'ਚ ਆਪਣੇ ਸੋਸ਼ਲ ਮੀਡੀਆ ਕਾਊਂਟ 'ਤੇ ਇੱਕ ਨਵ-ਜਨਮੇ ਬੱਚੇ ਨਾਲ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਅਦਾਕਾਰਾ ਛੋਟੇ ਬੱਚੇ ਨਾਲ ਨਜ਼ਰ ਆ ਰਹੀ ਹੈ। ਤਸਵੀਰ ਨੂੰ ਸਾਂਝਾ ਕਰਦੇ ਹੋਏ ਰਾਜ ਧਾਲੀਵਾਲ ਨੇ ਨਵਨੀਤ ਪੁਨੀਤ ਪਰੀਜੱਸ ਨੂੰ ਵਧਾਈ ਵੀ ਦਿੱਤੀ ਹੈ। ਅਤੇ ਨਾਲ ਹੀ ਕਿਹਾ- ਤੁਹਾਨੂੰ ਬਹੁਤ ਮੁਬਾਰਕਾਂ ਸਾਰੇ ਪਰਿਵਾਰ ਨੂੰ। 

ਇਹ ਖ਼ਬਰ ਵੀ ਪੜ੍ਹੋ - ਮਰਦਾਨਾ ਕਮਜ਼ੋਰੀ 'ਚ ਸੋਨੇ 'ਤੇ ਸੁਹਾਗਾ ਹੋ ਰਿਹੈ ਇਹ ਖ਼ਾਸ ਦੇਸੀ ਇਲਾਜ

ਦੱਸ ਦਈਏ ਕਿ ਇਸ ਤਸਵੀਰ ਨੂੰ ਜਿਵੇਂ ਹੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ। ਤਸਵੀਰ 'ਚ ਰਾਜ ਧਾਲੀਵਾਲ ਦੇ ਪਤੀ ਵੀ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਅਦਾਕਾਰਾ ਦੇ ਫੈਨਜ਼ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ...ਤਾਂ ਇਹ ਸੀ ਪ੍ਰਸਿੱਧ ਗਾਇਕ ਦੀ ਮੌਤ ਦੀ ਅਸਲ ਵਜ੍ਹਾ, Autopsy ਰਿਪੋਰਟ 'ਚ ਹੋਇਆ ਖੁਲਾਸਾ

PunjabKesari

ਰਾਜ ਧਾਲੀਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਫ਼ਿਲਮਾਂ ‘ਚ ਬਿਹਤਰੀਨ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ, ਉੱਥੇ ਹੀ ਕਈ ਗੀਤਾਂ ‘ਚ ਉਹ ਬਤੌਰ ਮਾਡਲ ਵੀ ਨਜ਼ਰ ਆ ਚੁੱਕੇ ਹਨ। ਹਾਲ ਹੀ ‘ਚ ਉਹ ‘ਮਾਂ ਦੁਰਗਾ’ ਨਾਂ ਦੀ ਸੀਰੀਜ਼ ‘ਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਹਾਲ ਹੀ ‘ਚ ਉਹ ‘ਸਰਪੰਚੀ’ ਗੀਤ ‘ਚ ਵੀ ਬਤੌਰ ਮਾਡਲ ਦਿਖਾਈ ਦਿੱਤੇ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


sunita

Content Editor

Related News