ਸਾਰਾ ਗੁਰਪਾਲ ਦੀ ਇਸ ਹਰਕਤ ਨੂੰ ਵੇਖ ਲੋਕਾਂ ਸ਼ਰੇਆਮ ਕੱਢੀਆਂ ਗਾਲਾਂ, ਕਿਹਾ- ਇਹਦੀ ਜਾਂਚ ਕਰਵਾਓ...

Monday, Aug 05, 2024 - 11:41 AM (IST)

ਸਾਰਾ ਗੁਰਪਾਲ ਦੀ ਇਸ ਹਰਕਤ ਨੂੰ ਵੇਖ ਲੋਕਾਂ ਸ਼ਰੇਆਮ ਕੱਢੀਆਂ ਗਾਲਾਂ, ਕਿਹਾ- ਇਹਦੀ ਜਾਂਚ ਕਰਵਾਓ...

ਜਲੰਧਰ (ਬਿਊਰੋ) : ਮਸ਼ਹੂਰ ਪੰਜਾਬੀ ਅਦਾਕਾਰਾ, ਮਾਡਲ ਅਤੇ ਗਾਇਕਾ ਸਾਰਾ ਗੁਰਪਾਲ ਇਨ੍ਹੀਂ ਦਿਨੀਂ ਸੁਰਖੀਆਂ ਦਾ ਵਿਸ਼ਾ ਬਣੀ ਹੋਈ ਹੈ। ਸੋਸ਼ਲ ਮੀਡੀਆ 'ਤੇ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਸਾਰਾ ਅਕਸਰ ਛਾਈ ਰਹਿੰਦੀ ਹੈ। ਇਸ ਵਿਚਾਲੇ ਅਦਾਕਾਰਾ ਦਾ ਕਈ ਅਜਿਹੇ ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋ ਰਹੇ ਹਨ, ਜਿਨ੍ਹਾਂ ਨੂੰ ਵੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ। ਦਰਅਸਲ, ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ ਵੀਡੀਓ 'ਤੇ ਹੈਰਾਨ ਕਰਨ ਵਾਲਾ ਵੀਡੀਓ ਸ਼ੇਅਰ ਕੀਤਾ ਹੈ। ਅਦਾਕਾਰਾ ਦੇ ਚਿਹਰੇ ‘ਤੇ ਜ਼ਖਮਾਂ ਦੇ ਨਿਸ਼ਾਨ ਵੇਖ ਹਰ ਕੋਈ ਹੈਰਾਨ ਹੋ ਰਿਹਾ ਹੈ। ਇਸ 'ਤੇ ਪ੍ਰਸ਼ੰਸਕ ਵੀ ਕੁਮੈਂਟ ਕਰ ਚਿੰਤਾ ਜ਼ਾਹਿਰ ਕਰ ਰਹੇ ਹਨ। ਹਾਲਾਂਕਿ ਕਈ ਲੋਕਾਂ ਵੱਲੋਂ ਸਾਰਾ ਨੂੰ ਬੁਰੀ ਤਰ੍ਹਾਂ ਟ੍ਰੋਲ ਕੀਤਾ ਜਾ ਰਿਹਾ ਹੈ। 

PunjabKesari

ਅਸਲ 'ਚ ਜਦੋਂ ਇਸ ਵੀਡੀਓ ਨੂੰ ਪੂਰਾ ਵੇਖਿਆ ਗਿਆ ਤਾਂ ਪ੍ਰਸ਼ੰਸਕਾਂ ਨੇ ਇਸ 'ਤੇ ਆਪਣਾ ਗੁੱਸਾ ਵੀ ਜ਼ਾਹਿਰ ਕੀਤਾ। ਇੱਕ ਯੂਜ਼ਰ ਨੇ ਸਾਰਾ ਦੀ ਇਸ ਹਰਕਤ 'ਤੇ ਕੁਮੈਂਟ ਕਰਦੇ ਹੋਏ ਲਿਖਿਆ, ''ਮਾਨਸਿਕ ਸਿਹਤ ਮਹੱਤਵਪੂਰਨ ਹੈ। ਮੈਂ ਉਮੀਦ ਕਰਦਾ ਹਾਂ ਕਿ ਤੁਹਾਡੇ ਨਾਲ ਸਭ ਕੁਝ ਠੀਕ ਹੈ। ਅਸੀਂ ਤੁਹਾਡੇ ਨਾਲ ਹਾਂ ਸਾਰਾ। ਕਿਰਪਾ ਕਰਕੇ ਆਪਣੇ ਆਪ ਨੂੰ ਕਿਸੇ ਮਨੋਵਿਗਿਆਨੀ ਤੋਂ ਜਾਂਚ ਕਰਵਾਓ।'' ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਲਿਖਿਆ- ''ਫ਼ੇਰ ਕਹਿੰਦੇ ਸਨੂਪ ਕੁੱਤਾ ਗਾਲਾ ਕੱਢਦਾ 😂😂😂😂...।''  ਨਾਲ ਹੀ ਇੱਕ ਹੋਰ ਯੂਜ਼ਰ ਨੇ ਕਿਹਾ, ''ਇਹ ਦਿਨ ਭਰ ਦਿਨ ਵੜਾ ਪਾਵ ਗਰਲ ਬਣਦੀ ਜਾ ਰਹੀ ਹੈ।''

PunjabKesari

ਵਰਕਫਰੰਟ ਦੀ ਗੱਲ ਕਰੀਏ ਤਾਂ ਸਾਰਾ ਗੁਰਪਾਲ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਆਪਣੀ ਵੱਖਰੀ ਪਛਾਣ ਕਾਇਮ ਕੀਤੀ। ਸਾਰਾ ਦਾ ਸਬੰਧ ਹਰਿਆਣਾ ਦੇ ਫਤਿਆਬਾਦ ਨਾਲ ਹੈ, ਜਿੱਥੋਂ ਦੀ ਉਹ ਜੰਮਪਲ ਹੈ। ਸਾਰਾ ਗੁਰਪਾਲ 'ਬਿੱਗ ਬੌਸ' 'ਚ ਵੀ ਨਜ਼ਰ ਆ ਚੁੱਕੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News