ਪੰਜਾਬੀ ਅਦਾਕਾਰਾ ਸਾਰਾ ਗੁਰਪਾਲ ਨੇ ਬੋਲਡਨੈੱਸ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ, Trolling ਦਾ ਹੋਈ ਸ਼ਿਕਾਰ

Tuesday, Aug 06, 2024 - 10:54 AM (IST)

ਪੰਜਾਬੀ ਅਦਾਕਾਰਾ ਸਾਰਾ ਗੁਰਪਾਲ ਨੇ ਬੋਲਡਨੈੱਸ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ, Trolling ਦਾ ਹੋਈ ਸ਼ਿਕਾਰ

ਵੈੱਬ ਡੈਸਕ- ਮਸ਼ਹੂਰ ਪੰਜਾਬੀ ਅਦਾਕਾਰਾ, ਮਾਡਲ ਅਤੇ ਗਾਇਕਾ ਸਾਰਾ ਗੁਰਪਾਲ ਇਨ੍ਹੀਂ ਦਿਨੀਂ ਸੁਰਖੀਆਂ ਦਾ ਵਿਸ਼ਾ ਬਣੀ ਹੋਈ ਹੈ। ਸੋਸ਼ਲ ਮੀਡੀਆ 'ਤੇ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਸਾਰਾ ਅਕਸਰ ਛਾਈ ਰਹਿੰਦੀ ਹੈ। ਇਸ ਵਿਚਾਲੇ ਅਦਾਕਾਰਾ ਦਾ ਕਈ ਅਜਿਹੇ ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋ ਰਹੇ ਹਨ, ਜਿਨ੍ਹਾਂ ਨੂੰ ਵੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ  ਰਿਵੀਲਿੰਗ ਡਰੈੱਸ 'ਚ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਉਸ ਦੇ ਇਨ੍ਹਾਂ ਵੀਡੀਓਜ਼ ਨੂੰ ਵੇਖ ਕੇ ਫੈਨਸ ਕਈ ਕਮੈਂਟਸ ਕਰ ਰਹੇ ਹਨ ਅਤੇ ਅਦਾਕਾਰਾ ਨੂੰ ਟ੍ਰੋਲ ਕਰ ਰਹੇ ਹਨ। 

PunjabKesari

ਸਾਰਾ ਗੁਰਪਾਲ ਨੂੰ ਲੋਕਾਂ ਨੇ ਕੀਤਾ ਟ੍ਰੋਲ 

ਸਾਰਾ ਗੁਰਪਾਲ ਦੀਆਂ ਸੋਸ਼ਲ ਮੀਡੀਆ 'ਤੇ ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਸੋਸ਼ਲ ਮੀਡੀਆ ਯੂਜ਼ਰਸ ਨੇ ਕਈ ਕੁਮੈਂਟ ਕੀਤੇ ਹਨ ।ਕਿਸੇ ਯੂਜ਼ਰਸ ਨੇ ਲਿਖਿਆ ਨੰਗੇ ਸਰੀਰ ਨੂੰ ਲੋਕ ਹਵਸ ਦੀਆਂ ਨਜ਼ਰਾਂ ਨਾਲ ਦੇਖਦੇ ਹਨ ।ਨੰਗਾ ਹੋਣ 'ਚ ਕੋਈ ਬਹਾਦਰੀ ਨਹੀਂ, ਨੰਗੇ ਤਾਂ ਜਾਨਵਰ ਰਹਿੰਦੇ ਹਨ । ਜਿਨ੍ਹਾਂ ਦੀ ਬੁੱਧੀ ਨਹੀਂ ਕੰਮ ਕਰਦੀ। ਇਨਸਾਨ ਨੂੰ ਤਾਂ ਪ੍ਰਮਾਤਮਾ ਨੇ ਬੁੱਧੀ ਦਿੱਤੀ ਹੈ।ਅਲੱਗ ਦਿਖਣਾ ਹੈ ਤਾਂ ਕੋਈ ਅਜਿਹਾ ਕੰਮ ਕਰ ਕੇ ਜਾਓ ਕਿ ਦੁਨੀਆ ਯਾਦ ਰੱਖੇ'। ਇਸ ਤੋਂ ਇਲਾਵਾ ਫੈਨਸ ਨੇ ਕਈ ਇਤਰਾਜ਼ਯੋਗ ਕੁਮੈਂਟਸ ਵੀ ਕੀਤੇ ਹਨ। 

ਇਹ ਖ਼ਬਰ ਵੀ ਪੜ੍ਹੋ - ਦਲਜੀਤ ਕੌਰ ਨੇ ਨਿਖਿਲ ਪਟੇਲ ਨੂੰ ਪੋਸਟ ਸਾਂਝੀ ਕਰਕੇ ਕਿਹਾ 'ਨਾਰਸਿਸਟ', ਬਾਅਦ 'ਚ ਕਰ ਦਿੱਤੀ ਡਿਲੀਟ

ਕੰਮ ਦੀ ਗੱਲ ਕਰੀਏ ਤਾਂ ਉਸ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ 'ਚ ਵੀ ਨਿੱਤਰੀ ਅਤੇ ਹੁਣ ਤੱਕ ਕਈ ਫ਼ਿਲਮਾਂ 'ਚ ਵੀ ਨਜ਼ਰ ਆ ਚੁੱਕੀ ਹੈ।ਸਾਰਾ ਗੁਰਪਾਲ ਬਿੱਗ ਬੌਸ 'ਚ ਵੀ ਨਜ਼ਰ ਆ ਚੁੱਕੀ ਹੈ।ਪਰ ਉਹ ਬਿੱਗ ਬੌਸ ਦੇ ਘਰ ਜ਼ਿਆਦਾ ਦਿਨ ਤੱਕ ਨਹੀਂ ਸੀ ਟਿਕ ਪਾਈ।ਉਹ ਆਪਣੇ ਬੇਬਾਕ ਅੰਦਾਜ਼ ਦੇ ਲਈ ਜਾਣੀ ਜਾਂਦੀ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News