ਗਾਇਕ ਦਿਲਜੀਤ ਦੋਸਾਂਝ ਦੇ ਗੀਤ ਸਰਗੁਣ ਮਹਿਤਾ ਨੇ ਪਾਇਆ ਭੰਗੜਾ

Saturday, Aug 10, 2024 - 02:45 PM (IST)

ਗਾਇਕ ਦਿਲਜੀਤ ਦੋਸਾਂਝ ਦੇ ਗੀਤ ਸਰਗੁਣ ਮਹਿਤਾ ਨੇ ਪਾਇਆ ਭੰਗੜਾ

ਜਲੰਧਰ (ਬਿਊਰੋ) : ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ 'ਸੌਂਕਣ-ਸੌਂਕਣੇ 2' ਨੂੰ ਲੈ ਕੇ ਸੁਰਖੀਆਂ 'ਚ ਹੈ। ਹਾਲ ਹੀ 'ਚ ਸਰਗੁਣ ਮਹਿਤਾ ਨੇ ਆਪਣੀ ਇੱਕ ਨਵੀਂ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਇਸ ਵੀਡੀਓ 'ਚ ਤੁਸੀਂ ਸਰਗੁਣ ਮਹਿਤਾ ਨੂੰ ਡਾਂਸ ਕਰਦੇ ਹੋਏ ਵੇਖ ਸਕਦੇ ਹੋ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਸਰਗੁਣ ਨੇ ਕੈਪਸ਼ਨ 'ਚ ਲਿਖਿਆ, ''When in itaewon❤️This reel is out for all my favourites in one song।''

ਦੱਸ ਦਈਏ ਕਿ ਇਸ ਵੀਡੀਓ 'ਚ ਸਰਗੁਣ ਨੂੰ ਵਿਦੇਸ਼ 'ਚ ਸੜਕਾਂ 'ਤੇ ਘੁੰਮਦੇ ਹੋਏ ਵੇਖ ਸਕਦੇ ਹੋ। ਉਸ ਨੇ ਚਿੱਟੇ ਰੰਗ ਦੀ ਸ਼ਰਟ ਤੇ ਭੂਰੇ ਰੰਗ ਦੀ ਪੈਂਟ ਪਹਿਨੀ ਹੋਈ ਹੈ। ਇਸ ਦੇ ਨਾਲ ਹੀ ਉਸ ਨੇ ਮੇਕਅੱਪ ਨਹੀਂ ਕੀਤਾ। ਇਸ ਵੀਡੀਓ 'ਚ ਉਹ ਮਸਤੀ ਨਾਲ ਝੂਮਦੀ ਤੇ ਡਾਂਸ ਕਰਦੀ ਹੋਈ ਵਿਖਾਈ ਦੇ ਰਹੀ ਹੈ ਤੇ ਵੀਡੀਓ ਦੇ ਬੈਕਗ੍ਰਾਊਂਡ ਵਿੱਚ ਦਿਲਜੀਤ ਦੋਸਾਂਝ ਦਾ ਗੀਤ 'ਮੋਮਬਤੀਏ' ਚੱਲ ਰਿਹਾ ਹੈ। ਫੈਨਜ਼ ਸਰਗੁਣ ਮਹਿਤਾ ਦੀ ਇਸ ਵੀਡੀਓ ਨੂੰ ਕਾਫ਼ੀ ਪਸੰਦ ਕਰ ਰਹੇ ਹਨ ਤੇ ਕੁਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਹਨ। ਇੱਕ ਯੂਜ਼ਰ ਨੇ ਲਿਖਿਆ, '' Wow awesome and beautiful 🔥🔥🔥🔥😍😍।'' ਇੱਕ ਹੋਰ ਨੇ ਲਿਖਿਆ, ''ਪਰਫੈਕਟ ਹੈ।'' 

ਸਰਗੁਣ ਮਹਿਤਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਹੁਣ ਤੱਕ ਕਈ ਪੰਜਾਬੀ ਫ਼ਿਲਮਾਂ 'ਚ ਕੰਮ ਕਰ ਚੁੱਕੀ ਹੈ। ਜਲਦ ਹੀ ਅਦਾਕਾਰਾ ਫ਼ਿਲਮ 'ਸੌਂਕਣ-ਸੌਂਕਣੇ 2' 'ਚ ਨਜ਼ਰ ਆਵੇਗੀ। ਇਸ ਫ਼ਿਲਮ 'ਚ ਇੱਕ ਵਾਰ ਫਿਰ ਤੋਂ ਸਰਗੁਣ ਮਹਿਤਾ ਸਣੇ ਨਿਮਰਤ ਖਹਿਰਾ ਤੇ ਐਮੀ ਵਿਰਕ ਦੀ ਜੋੜੀ ਨਜ਼ਰ ਆਵੇਗੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News