ਅਦਾਕਾਰਾ ਸਤਿੰਦਰ ਸੱਤੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ (ਵੀਡੀਓ)

Monday, Nov 14, 2022 - 10:20 AM (IST)

ਅਦਾਕਾਰਾ ਸਤਿੰਦਰ ਸੱਤੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ (ਵੀਡੀਓ)

ਜਲੰਧਰ (ਬਿਊਰੋ) : ਪੰਜਾਬੀ ਅਦਾਕਾਰਾ ਸਤਿੰਦਰ ਸੱਤੀ ਪਾਲੀਵੁੱਡ ਫ਼ਿਲਮ ਇੰਡਸਟਰੀ ਦਾ ਜਾਣਿਆ ਪਛਾਣਿਆ ਚਿਹਰਾ ਹੈ। ਉਹ ਇੱਕ ਸਫ਼ਲ ਅਦਾਕਾਰਾ, ਐਂਕਰ ਤੇ ਮੋਟੀਵੇਸ਼ਨਲ ਸਪੀਕਰ ਹੈ। ਇੰਨੀਂ ਦਿਨੀਂ ਸਤਿੰਦਰ ਸੱਤੀ ਪੰਜਾਬ 'ਚ ਆਈ ਹੋਈ ਹੈ। ਬੀਤੇ ਦਿਨ ਸਤਿੰਦਰ ਸੱਤੀ ਗੁਰੂ ਕੀ ਨਗਰੀ ਅੰਮ੍ਰਿਤਸਰ ਪਹੁੰਚੀ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਦੌਰਾਨ ਦੀ ਇਕ ਵੀਡੀਓ ਸੱਤੀ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਹੈ, ਜਿਸ 'ਚ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ 'ਤੇ ਸੱਤੀ ਦੀ ਇਸ ਵੀਡੀਓ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। 

ਦੱਸ ਦਈਏ ਕਿ ਇਸ ਵੀਡੀਓ ਦੇ ਨਾਲ ਹੀ ਸਤਿੰਦਰ ਸੱਤੀ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਵੀ ਆਪਣੀ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਹ ਆਪਣੀ ਭੈਣ ਨਾਲ ਖੜੀ ਨਜ਼ਰ ਆ ਰਹੀ ਹੈ। 

PunjabKesari
ਦੱਸਣਯੋਗ ਹੈ ਕਿ ਸਤਿੰਦਰ ਸੱਤੀ ਕੈਨੇਡਾ 'ਚ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ। ਇੰਨੀਂ ਦਿਨੀਂ ਉਹ ਛੁੱਟੀਆਂ ਮਨਾਉਣ ਕੈਨੇਡਾ ਤੋਂ ਪੰਜਾਬ ਆਈ ਹੈ। ਸਤਿੰਦਰ ਸੱਤੀ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਹ ਆਪਣੇ ਨਾਲ ਜੁੜੀ ਹਰ ਅੱਪਡੇਟ ਫ਼ੈਨਜ਼ ਨਾਲ ਜ਼ਰੂਰ ਸ਼ੇਅਰ ਕਰਦੀ ਹੈ। 

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਰਾਹੀਂ ਜ਼ਰੂਰ ਸਾਂਝੀ ਕਰੋ।


author

sunita

Content Editor

Related News