ਡੈਬਿਊ ਕਰਦਿਆਂ ਹੀ ਸ਼ਹਿਨਾਜ਼ ਗਿੱਲ ਨੇ ਮੁੰਬਈ 'ਚ ਖ਼ਰੀਦਿਆ ਆਪਣਾ ਨਵਾਂ ਘਰ, ਲੱਗਾ ਵਧਾਈਆਂ ਦਾ ਤਾਂਤਾ

Wednesday, May 03, 2023 - 11:07 AM (IST)

ਡੈਬਿਊ ਕਰਦਿਆਂ ਹੀ ਸ਼ਹਿਨਾਜ਼ ਗਿੱਲ ਨੇ ਮੁੰਬਈ 'ਚ ਖ਼ਰੀਦਿਆ ਆਪਣਾ ਨਵਾਂ ਘਰ, ਲੱਗਾ ਵਧਾਈਆਂ ਦਾ ਤਾਂਤਾ

ਮੁੰਬਈ (ਬਿਊਰੋ) – ‘ਬਿੱਗ ਬੌਸ’ ਫੇਮ ਸ਼ਹਿਨਾਜ਼ ਗਿੱਲ ਨੇ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਨਾਲ ਬਾਲੀਵੁੱਡ ’ਚ ਡੈਬਿਊ ਕੀਤਾ ਹੈ। ਇਸ ’ਚ ਉਨ੍ਹਾਂ ਨੇ ਸਲਮਾਨ ਖ਼ਾਨ ਨਾਲ ਕੰਮ ਕੀਤਾ ਹੈ। ਸ਼ਹਿਨਾਜ਼ ਤੇ ਸਲਮਾਨ ਦੀ ਪਹਿਲੀ ਮੁਲਾਕਾਤ ਸਾਲ 2019 ’ਚ ‘ਬਿੱਗ ਬੌਸ’ ਦੇ ਘਰ ’ਚ ਹੋਈ ਸੀ। ਇਸ ਤੋਂ ਬਾਅਦ ਸ਼ਹਿਨਾਜ਼ ਗਿੱਲ ਸਲਮਾਨ ਖ਼ਾਨ ਦੇ ਕਾਫੀ ਕਰੀਬ ਹੋ ਗਈ।

PunjabKesari

ਸ਼ਹਿਨਾਜ਼ ਗਿੱਲ ਨੇ ਇੱਕ ਅਦਾਕਾਰਾ ਵਜੋਂ ਬਾਲੀਵੁੱਡ 'ਚ ਆਪਣੇ ਪੈਰ ਜਮਾਏ ਹਨ। ਸ਼ਾਹਿਨਾਜ਼ ਦੇ ਪ੍ਰਸ਼ੰਸਕਾਂ ਲਈ ਖ਼ੁਸ਼ਖਬਰੀ ਹੈ ਕਿ ਉਸ ਨੇ ਆਪਣਾ ਘਰ ਬਣਾ ਲਿਆ ਹੈ। ਜੀ ਹਾਂ, ਸ਼ਹਿਨਾਜ਼ ਨੇ ਮੁੰਬਈ 'ਚ ਆਪਣਾ ਘਰ ਖਰੀਦਿਆ ਹੈ।

PunjabKesari

ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੀ ਰਿਲੀਜ਼ਿੰਗ ਮਗਰੋਂ ਸ਼ਹਿਨਾਜ਼ ਨੇ ਘਰ ਖਰੀਦਣ ਲਈ ਪੈਸਾ ਲਗਾਇਆ ਹੈ। ਸ਼ਹਿਨਾਜ਼ ਦੀ ਇਸ ਸਫ਼ਲਤਾ ਨੂੰ ਵੇਖ ਕੇ ਲੋਕ ਉਸ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ। ਇੰਨਾ ਹੀ ਨਹੀਂ ਸ਼ਹਿਨਾਜ਼ ਨੂੰ ਲੰਡਨ 'ਚ ਬੈਠੇ ਪ੍ਰਸ਼ੰਸਕਾਂ ਤੋਂ ਵੀ ਸ਼ੁਭਕਾਮਨਾਵਾਂ ਮਿਲ ਰਹੀਆਂ ਹਨ।

PunjabKesari

ਸ਼ਹਿਨਾਜ਼ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਰਾਹੀਂ ਅਦਾਕਾਰਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ ਉਸ ਨੇ ਹੁਣ ਆਪਣਾ ਘਰ ਖਰੀਦ ਲਿਆ ਹੈ। ਸ਼ਹਿਨਾਜ਼ ਨੇ ਆਪਣੀ ਸਟੋਰੀ 'ਤੇ ਕੁਝ ਗ੍ਰੀਟਿੰਗ ਕਾਰਡਸ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਬਹੁਤ ਸਾਰੀਆਂ ਵਧਾਈਆਂ ਭੇਜੀਆਂ ਹਨ।

PunjabKesari

ਦੱਸਣਯੋਗ ਦੀ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ 21 ਅਪ੍ਰੈਲ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਸੀ। ਇਸ ਫ਼ਿਲਮ ਰਾਹੀ ਸ਼ਹਿਨਾਜ਼ ਨੇ ਸਲਮਾਨ ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਹੈ। ਸ਼ਹਿਨਾਜ਼ ਤੋਂ ਇਲਾਵਾ ਸ਼ਵੇਤਾ ਤਿਵਾਰੀ ਦੀ ਧੀ ਪਲਕ ਤਿਵਾਰੀ ਨੇ ਵੀ ਇਸ ਫ਼ਿਲਮ ਨਾਲ ਡੈਬਿਊ ਕੀਤਾ ਹੈ। ਹੁਣ ਸ਼ਹਿਨਾਜ਼ ਗਿੱਲ ਰੀਆ ਕਪੂਰ ਵਲੋਂ ਨਿਰਮਿਤ ਫ਼ਿਲਮ ’ਚ ਨਜ਼ਰ ਆਵੇਗੀ। ਕੁਝ ਸਮਾਂ ਪਹਿਲਾਂ ਹੀ ਉਹ ਆਪਣੀ ਦੂਜੀ ਫ਼ਿਲਮ ਦੀ ਸ਼ੂਟਿੰਗ ਪੂਰੀ ਕਰ ਚੁੱਕੀ ਹੈ।

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News