ਸ਼ਹਿਨਾਜ਼ ਗਿੱਲ ਨੂੰ ਭਰਾ ਸ਼ਹਿਬਾਜ਼ ਤੋਂ ਮਿਲਿਆ ਖ਼ਾਸ ਤੋਹਫ਼ਾ, ਸਾਹਮਣੇ ਆਈ ਤਸਵੀਰ

Saturday, Jan 27, 2024 - 01:09 PM (IST)

ਸ਼ਹਿਨਾਜ਼ ਗਿੱਲ ਨੂੰ ਭਰਾ ਸ਼ਹਿਬਾਜ਼ ਤੋਂ ਮਿਲਿਆ ਖ਼ਾਸ ਤੋਹਫ਼ਾ, ਸਾਹਮਣੇ ਆਈ ਤਸਵੀਰ

ਐਂਟਰਟੇਨਮੈਂਟ ਡੈਸਕ : ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਕੌਰ ਗਿੱਲ ਅੱਜ ਆਪਣਾ 31ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ। ਇਸ ਮੌਕੇ ਸ਼ਹਿਨਾਜ਼ ਗਿੱਲ ਦੇ ਭਰਾ ਸ਼ਹਿਬਾਜ਼ ਨੇ ਭੈਣ ਨੂੰ ਖ਼ਾਸ ਤਰੀਕੇ ਨਾਲ ਜਨਮਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਆਪਣੀ ਭੈਣ ਸ਼ਹਿਨਾਜ਼ ਨੂੰ ਅੱਧੀ ਰਾਤ ਕੇਕ ਲਿਆ ਕੇ ਸਰਪ੍ਰਾਈਜ਼ ਦਿੱਤਾ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ 'ਚ ਦੋਵੇਂ ਭੈਣ-ਭਰਾ ਕੈਕ ਕੱਟਦੇ ਹੋਏ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਕੈਪਸ਼ਨ ਦਿੰਦੇ ਹੋਏ ਸ਼ਹਿਬਾਜ਼ ਨੇ ਲਿਖਿਆ, ''ਹੈਪੀ ਬਰਥਡੇ ਮੇਰੀ ਭੈਣ...।'' 

PunjabKesari

ਦੱਸ ਦਈਏ ਕਿ 'ਬਿੱਗ ਬੌਸ' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਵਾਲੀ ਸ਼ਹਿਨਾਜ਼ ਗਿੱਲ ਅੱਜ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ 'ਚ ਵੱਖਰੀ ਪਛਾਣ ਬਣਾਉਣ ਵਾਲੀ ਸ਼ਹਿਨਾਜ਼ ਅੱਜ ਕਿਸੇ ਗੱਲੋਂ ਘੱਟ ਨਹੀਂ ਹੈ। 

ਦੱਸਣਯੋਗ ਹੈ ਕਿ ਸ਼ਹਿਨਾਜ਼ ਕੌਰ ਗਿੱਲ ਨੇ ਆਪਣੀ ਅਪਕਮਿੰਗ ਫ਼ਿਲਮ 'ਸਬ ਫਸਟ ਕਲਾਸ' ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ, ਜਿਸ ਦੀਆਂ ਤਸਵੀਰਾਂ ਅਦਾਕਾਰਾ ਵੱਲੋਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ। ਵਰੁਣ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ਹਿਨਾਜ਼ ਗਿੱਲ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।
 


author

sunita

Content Editor

Related News