ਸ਼ਹਿਨਾਜ਼ ਗਿੱਲ ਦਾ ਬਲੈਕ ਐਂਡ ਵ੍ਹਾਈਟ ਡਰੈੱਸ ''ਚ ਖ਼ੂਬਸੂਰਤ ਅੰਦਾਜ਼
Thursday, Feb 23, 2023 - 04:33 PM (IST)
ਜਲੰਧਰ (ਬਿਊਰੋ) : ਪੰਜਾਬ ਦੀ ਕੈਟਰੀਨਾ ਕੈਫ਼ ਯਾਨੀਕਿ ਸ਼ਹਿਨਾਜ਼ ਕੌਰ ਗਿੱਲ ਭਾਰਤ ਦੀਆਂ ਸਭ ਤੋਂ ਪਸੰਦੀਦਾ ਅਭਿਨੇਤਰੀਆਂ 'ਚੋਂ ਇੱਕ ਹੈ। ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 13' 'ਚ ਨਜ਼ਰ ਆਉਣ ਤੋਂ ਬਾਅਦ ਗਲੈਮਰ ਦੀ ਦੁਨੀਆ 'ਚ ਹਰ ਪਾਸੇ ਉਸ ਦੀ ਚਮਕ ਦੇਖਣ ਨੂੰ ਮਿਲ ਰਹੀ ਹੈ।
ਸ਼ਹਿਨਾਜ਼ ਗਿੱਲ ਨੇ ਇੱਕ ਐਵਾਰਡ ਨਾਈਟ 'ਚ ਸ਼ਿਰਕਤ ਕੀਤੀ, ਜਿਥੇ ਉਸ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਅਕਰਸ਼ਿਤ ਕੀਤਾ।
ਹਾਲ ਹੀ 'ਚ ਸ਼ਹਿਨਾਜ਼ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦਾ ਬੋਲਡ ਲੁੱਕ ਵੇਖਣ ਨੂੰ ਮਿਲ ਰਿਹਾ ਹੈ।
ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਗਿੱਲ ਵ੍ਹਾਈਟ ਤੇ ਬਲੈਕ ਡਰੈੱਸ 'ਚ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਖ਼ੂਬਸੂਰਤ ਅੰਦਾਜ਼ ਵੱਖ-ਵੱਖ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਬੀਤੀ ਰਾਤ 22 ਫਰਵਰੀ 2023 ਨੂੰ ਮੁੰਬਈ 'ਚ ਲੋਕਮਤ ਡਿਜੀਟਲ ਕ੍ਰਿਏਟਰਜ਼ ਐਵਾਰਡ ਦਾ ਆਯੋਜਨ ਕੀਤਾ ਗਿਆ ਸੀ, ਜਿੱਥੇ ਟੀ. ਵੀ. ਨਾਲ ਜੁੜੇ ਕਈ ਸਿਤਾਰੇ ਨਜ਼ਰ ਆਏ ਸਨ।
ਸ਼ਹਿਨਾਜ਼ ਨੇ ਵੀ ਇਸ ਸਮਾਗਮ 'ਚ ਸ਼ਿਰਕਤ ਕੀਤੀ। ਉਨ੍ਹਾਂ ਨੂੰ 'ਡਿਜੀਟਲ ਪਰਸਨੈਲਿਟੀ ਆਫ ਦਿ ਈਅਰ' ਦਾ ਪੁਰਸਕਾਰ ਮਿਲਿਆ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।