ਸ਼ਹਿਨਾਜ਼ ਕੌਰ ਗਿੱਲ ਦਾ ਸੁਫ਼ਨਾ ਹੋਇਆ ਪੂਰਾ, ਸੋਸ਼ਲ ਮੀਡੀਆ ''ਤੇ ਲਿਖਿਆ ਇਹ ਨੋਟ (ਤਸਵੀਰਾਂ)

Thursday, Nov 10, 2022 - 09:16 AM (IST)

ਸ਼ਹਿਨਾਜ਼ ਕੌਰ ਗਿੱਲ ਦਾ ਸੁਫ਼ਨਾ ਹੋਇਆ ਪੂਰਾ, ਸੋਸ਼ਲ ਮੀਡੀਆ ''ਤੇ ਲਿਖਿਆ ਇਹ ਨੋਟ (ਤਸਵੀਰਾਂ)

ਜਲੰਧਰ (ਬਿਊਰੋ) : ਆਪਣੇ ਆਪ ਨੂੰ ਪੰਜਾਬ ਦੀ ਕੈਟਰੀਨਾ ਕੈਫ ਅਖਵਾਉਣ ਵਾਲੀ ਸ਼ਹਿਨਾਜ਼ ਕੌਰ ਗਿੱਲ ਅਕਸਰ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ। ਹਾਲ ਹੀ 'ਚ ਸ਼ਹਿਨਾਜ਼ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਈਰਲ ਹੋ ਰਹੀਆਂ ਹਨ। ਦਰਅਸਲ, ਸ਼ਹਿਨਾਜ਼ ਗਿੱਲ ਦੇ ਫੈਨਜ਼ ਲਈ ਗੁੱਡ ਨਿਊਜ਼ ਹੈ। 

PunjabKesari
ਦੱਸ ਦਈਏ ਕਿ ਸ਼ਹਿਨਾਜ਼ ਬਹੁਤ ਜਲਦ ਆਪਣਾ ਟਾਕ ਸ਼ੋਅ ਲੈ ਕੇ ਆ ਰਹੀ ਹੈ, ਜਿਸ ਦਾ ਨਾਂ 'Desi Vibes With Shehnaaz Gill' ਹੈ, ਇਹ ਇੱਕ ਚੈਟ ਸ਼ੋਅ ਹੋਵੇਗਾ। ਇਸ ਸ਼ੋਅ ਦੀ ਸ਼ੂਟਿੰਗ ਮੁੰਬਈ 'ਚ ਹੋ ਰਹੀ ਹੈ। ਅਦਾਕਾਰਾ ਨੇ ਆਪਣੇ ਸ਼ੋਅ ਦੀਆਂ ਕੁਝ ਝਲਕੀਆਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ। ਜੀ ਹਾਂ ਸ਼ੋਅ ਦੇ ਪਹਿਲੇ ਮਹਿਮਾਨ ਮਸ਼ਹੂਰ ਅਦਾਕਾਰ ਰਾਜਕੁਮਾਰ ਰਾਓ ਹੋਣਗੇ।

PunjabKesari

ਤਸਵੀਰਾਂ 'ਚ ਤੁਸੀਂ ਵੇਖ ਸਕਦੇ ਹੋ ਸ਼ਹਿਨਾਜ਼ ਲਾਲ ਅਤੇ ਗੋਲਡਨ ਰੰਗ ਦੀ ਸ਼ਾਰਟ ਡਰੈੱਸ 'ਚ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਅਦਾਕਾਰਾ ਨੇ ਲੰਬੇ ਚੌੜੇ ਕੈਪਸ਼ਨ ਨਾਲ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ।

PunjabKesari

ਸ਼ਹਿਨਾਜ਼ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ 'ਚ ਉਸ ਨੇ ਲਿਖਿਆ- ‘ਸੁਫ਼ਨੇ ਸਾਕਾਰ ਹੁੰਦੇ ਹਨ... ਮੈਂ ਹਮੇਸ਼ਾ ਹੀ ਅਭਿਨੇਤਾ ਰਾਜਕੁਮਾਰ ਰਾਓ ਨਾਲ ਕੰਮ ਕਰਨਾ ਚਾਹੁੰਦੀ ਸੀ ਅਤੇ ਅੱਜ ਮੈਂ ਉਨ੍ਹਾਂ ਨਾਲ ਆਪਣਾ ਪਹਿਲਾ ਚੈਟ ਸ਼ੋਅ ਸਾਂਝਾ ਕੀਤਾ ਹੈ- 'ਦੇਸੀ ਵਾਈਬਸ ਵਿੱਦ ਸ਼ਹਿਨਾਜ਼ ਗਿੱਲ', ਮੈਂ ਸੱਚਮੁੱਚ ਚੰਦਰਮਾ 'ਤੇ ਹਾਂ!' ਇਸ ਦੇ ਨਾਲ ਉਨ੍ਹਾਂ ਨੇ ਰਾਜਕੁਮਾਰ ਰਾਓ ਨੂੰ ਫ਼ਿਲਮ 'ਮੋਨਿਕਾ ਓ ਮਾਈ ਡਾਰਲਿੰਗ' ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਪੋਸਟ 'ਤੇ ਪ੍ਰਸ਼ੰਸਕ ਖੂਬ ਪਿਆਰ ਲੁੱਟਾ ਰਹੇ ਹਨ।

PunjabKesari

ਦੱਸ ਦਈਏ ਅਦਾਕਾਰਾ ਸ਼ਹਿਨਾਜ਼ ਗਿੱਲ ਬਹੁਤ ਜਲਦ ਸਲਮਾਨ ਖ਼ਾਨ ਦੀ ਫ਼ਿਲਮ ਨਾਲ ਆਪਣਾ ਬਾਲੀਵੁੱਡ ਡੈਬਿਊ ਕਰਨ ਜਾ ਰਹੀ ਹੈ। ਇਸ ਤੋਂ ਇਲਾਵਾ ਸ਼ਹਿਨਾਜ਼ ਦੀ ਝੋਲੀ 'ਚ ਕਈ ਹੋਰ ਫ਼ਿਲਮਾਂ ਵੀ ਹਨ।

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ, ਕੁਮੈਂਟ ਬਾਕਸ 'ਚ ਜ਼ਰੂਰ ਸਾਂਝੀ ਕਰੋ।


author

sunita

Content Editor

Related News