ਅਦਾਕਾਰਾ ਸ਼ਹਿਨਾਜ਼ ਗਿੱਲ ਦਾ ਮਲਟੀ ਗਾਊਨ ''ਚ ਹੌਟ ਅੰਦਾਜ਼, ਵੇਖੋ ਤਸਵੀਰਾਂ

Saturday, Apr 22, 2023 - 02:20 PM (IST)

ਅਦਾਕਾਰਾ ਸ਼ਹਿਨਾਜ਼ ਗਿੱਲ ਦਾ ਮਲਟੀ ਗਾਊਨ ''ਚ ਹੌਟ ਅੰਦਾਜ਼, ਵੇਖੋ ਤਸਵੀਰਾਂ

ਜਲੰਧਰ (ਬਿਊਰੋ) - ਖ਼ੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ ਅਖਵਾਉਣ ਵਾਲੀ ਸ਼ਹਿਨਾਜ਼ ਕੌਰ ਗਿੱਲ ਇੰਨੀ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਨੂੰ ਲੈ ਕੇ ਖ਼ੂਬ ਸੁਰਖੀਆਂ ਬਟੋਰ ਰਹੀ ਹੈ। ਇਸ ਫ਼ਿਲਮ 'ਚ ਉਹ ਸਲਮਾਨ ਖ਼ਾਨ ਤੇ ਪੂਜਾ ਹੇਗੜੇ ਨਾਲ ਨਜ਼ਰ ਆਉਣ ਵਾਲੀ ਹੈ।

PunjabKesari

ਸ਼ਹਿਨਾਜ਼ ਗਿੱਲ ਹਮੇਸ਼ਾ ਹੀ ਆਪਣੀਆਂ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਸ਼ਹਿਨਾਜ਼ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਰੈਂਪ ਵਾਕ ਕਰਦੀ ਨਜ਼ਰ ਆ ਰਹੀ ਹੈ।

PunjabKesari

ਇਸ ਦੌਰਾਨ ਸ਼ਹਿਨਾਜ਼ ਗਿੱਲ ਨੇ ਮਲਟੀ ਕਲਰ ਦਾ ਹੌਟ ਗਾਊਨ ਪਾਇਆ ਸੀ, ਜਿਸ 'ਚ ਉਹ ਕਾਫ਼ੀ ਬੋਲਡ ਲੱਗ ਰਹੀ ਸੀ। ਸ਼ਹਿਨਾਜ਼ ਦੀ ਇਸ ਲੁੱਕ ਨੂੰ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।

PunjabKesari

ਬੀਤੇ ਕੁਝ ਦਿਨ ਪਹਿਲਾ ਹੀ ਸ਼ਹਿਨਾਜ਼ ਬਾਬਾ ਸਿੱਦੀਕੀ ਦੀ ਇਫਤਾਰ ਪਾਰਟੀ 'ਚ ਭਰਾ ਸ਼ਹਿਬਾਜ਼ ਨਾਲ ਪਹੁੰਚੀ ਸੀ। ਇਸ ਦੌਰਾਨ ਸਲਮਾਨ ਖ਼ਾਨ, ਇਮਰਾਨ ਹਾਸ਼ਮੀ, ਸੁਨੀਲ ਸ਼ੈੱਟੀ ਸਣੇ ਬਾਲੀਵੁੱਡ ਦੀਆਂ ਕਈ ਹੋਰ ਵੀ ਵੱਡੀਆਂ ਹਸਤੀਆਂ ਵੇਖਣ ਨੂੰ ਮਿਲੀਆਂ ਸਨ।

PunjabKesari

ਦੱਸਣਯੋਗ ਹੈ ਕਿ ਸਲਮਾਨ ਖ਼ਾਨ ਤੇ ਸ਼ਹਿਨਾਜ਼ ਦੀ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ 21 ਅਪ੍ਰੈਲ ਨੂੰ ਰਿਲੀਜ਼ ਹੋ ਚੁੱਕੀ ਹੈ।

PunjabKesari

ਇਹ ਫ਼ਿਲਮ ’ਚ ਸਲਮਾਨ ਨਾਲ ਵੇਂਕਟੇਸ਼ ਦੱਗੂਬਾਤੀ, ਪੂਜਾ ਹੇਗੜੇ, ਪਲਕ ਤਿਵਾਰੀ, ਸ਼ਹਿਨਾਜ਼ ਗਿੱਲ, ਸਿਧਾਰਥ ਨਿਗਮ, ਜੱਸੀ ਗਿੱਲ, ਭੂਮਿਕਾ ਚਾਵਲਾ ਤੇ ਭਾਗਿਆਸ਼੍ਰੀ ਵਰਗੇ ਸਿਤਾਰੇ ਨਜ਼ਰ ਆਉਣਗੇ।

PunjabKesari


author

sunita

Content Editor

Related News