ਪੰਜਾਬ ਦੀ ਕੈਟਰੀਨਾ ਸ਼ਹਿਨਾਜ਼ ਬਣੀ ਬੋਲਡ ਬਾਲਾ, ਵਨ ਪੀਸ ਡਰੈੱਸ 'ਚ ਫਲਾਂਟ ਕੀਤਾ ਹੌਟ ਲੁੱਕ

Wednesday, Mar 06, 2024 - 12:25 PM (IST)

ਐਂਟਰਟੇਨਮੈਂਟ ਡੈਸਕ (ਬਿਊਰੋ) : ਖ਼ੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ ਅਖਵਾਉਣ ਵਾਲੀ ਅਦਾਕਾਰਾ ਸ਼ਹਿਨਾਜ਼ ਕੌਰ ਗਿੱਲ ਹਮੇਸ਼ਾ ਹੀ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਨੂੰ ਲੈ ਕੇ ਸੁਰਖੀਆਂ ਬਟੋਰਦੀ ਰਹਿੰਦੀ ਹੈ। ਹਾਲ ਹੀ 'ਚ ਸ਼ਹਿਨਾਜ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦਾ ਬੋਲਡ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ।

PunjabKesari
ਸ਼ਹਿਨਾਜ਼ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚ ਉਸ ਨੇ ਗ੍ਰੀਨ ਰੰਗ ਦੀ ਵਨ ਪੀਸ ਡਰੈੱਸ ਪਹਿਨੀ ਹੈ, ਜਿਸ 'ਚ ਉਹ ਬਹੁਤ ਸੋਹਣੀ ਲੱਗ ਰਹੀ ਹੈ। ਇਸ ਡਰੈੱਸ 'ਚ ਆਪਣੇ ਲੁੱਕ ਨੂੰ ਵੱਖਰੇ-ਵੱਖਰੇ ਪੋਜ਼ ਦੇ ਕੇ ਫਲਾਂਟ ਕਰਦੀ ਨਜ਼ਰ ਆ ਰਹੀ ਹੈ। 

PunjabKesari

ਦੱਸ ਦਈਏ ਕਿ ਸ਼ਹਿਨਾਜ਼ ਕੌਰ ਗਿੱਲ ਬਤੌਰ ਮਾਡਲ ਕਈ ਪੰਜਾਬੀ ਗੀਤਾਂ ‘ਚ ਕੰਮ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ 'ਚ ਵੀ ਅਦਾਕਾਰੀ ਕਰ ਚੁੱਕੀ ਹੈ। ਜਲਦ ਹੀ ਸ਼ਹਿਨਾਜ਼ ਬਾਲੀਵੁੱਡ ਦੀਆਂ ਕਈ ਫ਼ਿਲਮਾਂ 'ਚ ਵੀ ਨਜ਼ਰ ਆਉਣ ਵਾਲੀ ਹੈ। ਇਨ੍ਹਾਂ ਫ਼ਿਲਮਾਂ ਦਾ ਦਰਸ਼ਕਾਂ ਨੂੰ ਵੀ ਬੜੀ ਹੀ ਬੇਸਬਰੀ ਨਾਲ ਇੰਤਜ਼ਾਰ ਹੈ। 

PunjabKesari

ਦੱਸਣਯੋਗ ਹੈ ਕਿ ਸ਼ਹਿਨਾਜ਼ ਕੌਰ ਗਿੱਲ ਉਂਝ ਤਾਂ ਪੰਜਾਬੀ ਇੰਡਸਟਰੀ ਦਾ ਮੰਨਿਆ ਪ੍ਰਮੰਨਿਆ ਚਿਹਰਾ ਹੈ ਪਰ ਸ਼ਹਿਨਾਜ਼ ਉਸ ਵੇਲੇ ਚਰਚਾ 'ਚ ਆਈ ਸੀ, ਜਦੋਂ ਉਸ ਨੇ 'ਬਿੱਗ ਬੌਸ' 'ਚ ਹਿੱਸਾ ਲਿਆ ਸੀ। ਇਸ ਸ਼ੋਅ 'ਚ ਸਿਧਾਰਥ ਸ਼ੁਕਲਾ ਨਾਲ ਉਸ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ। 'ਸਿਡਨਾਜ਼' ਦੇ ਨਾਂ ਨਾਲ ਇਹ ਜੋੜੀ ਮਸ਼ਹੂਰ ਹੋਈ ਸੀ।

PunjabKesari
 


sunita

Content Editor

Related News