ਪੰਜਾਬ ਦੀ ''ਕੈਟਰੀਨਾ ਕੈਫ'' ਸ਼ਹਿਨਾਜ਼ ਗਿੱਲ ਦੇ ਸਾਦਗੀ ਭਰੇ ਅੰਦਾਜ਼ ਨੇ ਖਿੱਚਿਆ ਲੋਕਾਂ ਦਾ ਧਿਆਨ

Tuesday, Aug 06, 2024 - 02:42 PM (IST)

ਪੰਜਾਬ ਦੀ ''ਕੈਟਰੀਨਾ ਕੈਫ'' ਸ਼ਹਿਨਾਜ਼ ਗਿੱਲ ਦੇ ਸਾਦਗੀ ਭਰੇ ਅੰਦਾਜ਼ ਨੇ ਖਿੱਚਿਆ ਲੋਕਾਂ ਦਾ ਧਿਆਨ

ਜਲੰਧਰ (ਬਿਊਰੋ) : ਖ਼ੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ਼ ਅਖਵਾਉਣ ਵਾਲੀ ਸ਼ਹਿਨਾਜ਼ ਕੌਰ ਗਿੱਲ ਅਕਸਰ ਕਿਸੇ ਨਾਂ ਕਿਸੇ ਕਾਰਨ ਸੁਰਖੀਆਂ 'ਚ ਆ ਹੀ ਜਾਂਦੀ ਹੈ। 'ਬਿੱਗ ਬੌਸ' ਤੋਂ ਬਾਅਦ ਪੰਜਾਬੀ ਫ਼ਿਲਮ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ 'ਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੀ ਸ਼ਹਿਨਾਜ਼ ਇੱਕ ਵਾਰ ਫਿਰ ਆਪਣੀ ਨਵੀਂ ਲੁੱਕ ਕਾਰਨ ਚਰਚਾ 'ਚ ਆ ਗਈ ਹੈ।

PunjabKesari

ਜੀ ਹਾਂ, ਇਸ ਵਾਰ ਸ਼ਹਿਨਾਜ਼ ਕੌਰ ਟ੍ਰੈਂਡੀ ਲੁੱਕ 'ਚ ਨਜ਼ਰ ਆਈ, ਜਿਸ 'ਚ ਉਹ ਬਹੁਤ ਸੋਹਣੀ ਲੱਗ ਰਹੀ ਹੈ। ਫੈਨਜ਼ ਨੂੰ ਵੀ ਉਸ ਦਾ ਇਹ ਲੁੱਕ ਬਹੁਤ ਪਸੰਦ ਆ ਰਿਹਾ ਹੈ। 

PunjabKesari

ਹਾਲ ਹੀ 'ਚ ਸ਼ਹਿਨਾਜ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ 'ਤੇ ਫੈਨਜ਼ ਵੱਖ-ਵੱਖ ਕੁਮੈਂਟ ਕਰਕੇ ਸ਼ਹਿਨਾਜ਼ ਦੀ ਤਾਰੀਫ਼ ਕਰ ਰਹੇ ਹਨ। ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਹਲਕੇ ਨੀਲੇ ਰੰਗ ਦੀ ਡਰੈੱਸ 'ਚ ਦਿਖਾਈ ਦੇ ਰਹੀ ਹੈ।

PunjabKesari

ਇਸ ਦੌਰਾਨ ਸ਼ਹਿਨਾਜ਼ ਚੁਲਬੁਲੇ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

PunjabKesari

ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਕੌਰ ਗਿੱਲ ਨੇ 'ਬਿੱਗ ਬੌਸ 13' ਤੋਂ ਬਾਅਦ ਬਾਲੀਵੁੱਡ 'ਚ ਆਪਣੀ ਵੱਖਰੀ ਪਛਾਣ ਬਣਾ ਲਈ ਹੈ। 'ਬਿੱਗ ਬੌਸ' ਹਾਊਸ 'ਚ ਸ਼ਹਿਨਾਜ਼ ਨੇ ਮਰਹੂਮ ਅਦਾਕਾਰ ਸਿਧਾਰਥ ਸ਼ੁਕਲਾ ਨਾਲ ਆਪਣੀ ਦੋਸਤੀ, ਆਪਣੇ ਪਿਆਰੇ ਤੇ ਚੁੱਲਬੁਲੇ ਅੰਦਾਜ਼ ਨਾਲ ਦਰਸ਼ਕਾਂ ਦਿਲ ਜਿੱਤਿਆ ਸੀ।


author

sunita

Content Editor

Related News