ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਗਿੱਲ ਦਾ ਪੰਜਾਬੀ ਸੂਟ 'ਚ ਖ਼ੂਬਸੂਰਤ ਲੁੱਕ, ਵੇਖੋ ਤਸਵੀਰਾਂ

Tuesday, Apr 18, 2023 - 11:39 AM (IST)

ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਗਿੱਲ ਦਾ ਪੰਜਾਬੀ ਸੂਟ 'ਚ ਖ਼ੂਬਸੂਰਤ ਲੁੱਕ, ਵੇਖੋ ਤਸਵੀਰਾਂ

ਜਲੰਧਰ (ਬਿਊਰੋ) - ਖ਼ੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ ਅਖਵਾਉਣ ਵਾਲੀ ਸ਼ਹਿਨਾਜ਼ ਕੌਰ ਗਿੱਲ ਇੰਨੀ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਨੂੰ ਲੈ ਕੇ ਖ਼ੂਬ ਸੁਰਖੀਆਂ ਬਟੋਰ ਰਹੀ ਹੈ। ਇਸ ਫ਼ਿਲਮ 'ਚ ਉਹ ਸਲਮਾਨ ਖ਼ਾਨ ਤੇ ਪੂਜਾ ਹੇਗੜੇ ਨਾਲ ਨਜ਼ਰ ਆਉਣ ਵਾਲੀ ਹੈ।

PunjabKesari

ਹਾਲ ਹੀ 'ਚ ਸ਼ਹਿਨਾਜ਼ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

PunjabKesari

ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਸੂਟ 'ਚ ਨਜ਼ਰ ਆ ਰਹੀ ਹੈ ਅਤੇ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦੇ ਰਹੀ ਹੈ। 

PunjabKesari

ਦੱਸ ਦਈਏ ਕਿ ਸ਼ਹਿਨਾਜ਼ ਨੇ ਇਨ੍ਹਾਂ ਤਸਵੀਰਾਂ 'ਚ ਸੰਤਰੀ ਰੰਗ ਦਾ ਸੂਟ ਪਾਇਆ ਹੈ, ਜੋ ਉਸ ਦੀ ਖ਼ੂਬਸੂਰਤੀ ਨੂੰ ਹੋਰ ਨਿਖਾਰ ਰਿਹਾ ਹੈ।

PunjabKesari

ਬੀਤੇ ਦਿਨੀਂ ਸ਼ਹਿਨਾਜ਼ ਬਾਬਾ ਸਿੱਦੀਕੀ ਦੀ ਇਫਤਾਰ ਪਾਰਟੀ 'ਚ ਭਰਾ ਸ਼ਹਿਬਾਜ਼ ਨਾਲ ਪਹੁੰਚੀ ਸੀ। ਇਸ ਦੌਰਾਨ ਸਲਮਾਨ ਖ਼ਾਨ, ਇਮਰਾਨ ਹਾਸ਼ਮੀ, ਸੁਨੀਲ ਸ਼ੈੱਟੀ ਸਣੇ ਬਾਲੀਵੁੱਡ ਦੀਆਂ ਕਈ ਹੋਰ ਵੀ ਵੱਡੀਆਂ ਹਸਤੀਆਂ ਵੇਖਣ ਨੂੰ ਮਿਲੀਆਂ ਸਨ।

PunjabKesari

ਦੱਸਣਯੋਗ ਹੈ ਕਿ ਸਲਮਾਨ ਖ਼ਾਨ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਕਾਰਨ ਚਰਚਾ ’ਚ ਹਨ। 21 ਅਪ੍ਰੈਲ ਨੂੰ ਇਹ ਫ਼ਿਲਮ ਰਿਲੀਜ਼ ਹੋਵੇਗੀ, ਜਿਸ ’ਚ ਸਲਮਾਨ ਦੇ ਨਾਲ ਵੇਂਕਟੇਸ਼ ਦੱਗੂਬਾਤੀ, ਪੂਜਾ ਹੇਗੜੇ, ਪਲਕ ਤਿਵਾਰੀ, ਸ਼ਹਿਨਾਜ਼ ਗਿੱਲ, ਸਿਧਾਰਥ ਨਿਗਮ, ਜੱਸੀ ਗਿੱਲ, ਭੂਮਿਕਾ ਚਾਵਲਾ ਤੇ ਭਾਗਿਆਸ਼੍ਰੀ ਵਰਗੇ ਸਿਤਾਰੇ ਨਜ਼ਰ ਆਉਣਗੇ।

PunjabKesari

 

 

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਰਾਹੀਂ ਸਾਡੇ ਨਾਲ ਜ਼ਰੂਰ ਸਾਂਝੀ ਕਰੋ। 


author

sunita

Content Editor

Related News