ਸ਼ਹਿਨਾਜ਼ ਗਿੱਲ ਨੇ ਸ੍ਰੀ ਦਰਬਾਰ ਸਾਹਿਬ ਤੇ ਗੁਰਦੁਆਰਾ ਬਾਬਾ ਦੀਪ ਸਿੰਘ 'ਚ ਟੇਕਿਆ ਮੱਥਾ, ਵੇਖੋ ਤਸਵੀਰਾਂ

Saturday, Feb 03, 2024 - 05:46 PM (IST)

ਸ਼ਹਿਨਾਜ਼ ਗਿੱਲ ਨੇ ਸ੍ਰੀ ਦਰਬਾਰ ਸਾਹਿਬ ਤੇ ਗੁਰਦੁਆਰਾ ਬਾਬਾ ਦੀਪ ਸਿੰਘ 'ਚ ਟੇਕਿਆ ਮੱਥਾ, ਵੇਖੋ ਤਸਵੀਰਾਂ

ਐਂਟਰਟੇਨਮੈਂਟ ਡੈਸਕ - ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਗਿੱਲ ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੀ ਸੀ। ਅਦਾਕਾਰਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ  ਗੁਰੁ ਗ੍ਰੰਥ  ਸਾਹਿਬ ਜੀ ਦੀ ਹਜ਼ੂਰੀ ‘ਚ ਮੱਥਾ ਟੇਕਿਆ ਅਤੇ ਗੁਰੁ ਘਰ ਦਾ ਆਸ਼ੀਰਵਾਦ ਲਿਆ। ਇਸ ਤੋਂ ਇਲਾਵਾ ਸ਼ਹਿਨਾਜ਼ ਗਿੱਲ ਨੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ  ‘ਚ ਵੀ ਮੱਥਾ ਟੇਕਿਆ, ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਉਹ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੁੰਦੀ ਹੋਈ ਨਜ਼ਰ ਆ ਰਹੀ ਹੈ। ਅਦਾਕਾਰਾ ਇਨ੍ਹੀਂ ਦਿਨੀਂ ਅੰਮ੍ਰਿਤਸਰ ‘ਚ ਹੈ, ਜਿੱਥੋਂ ਉਹ ਲਗਾਤਾਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰ ਰਹੀ ਹੈ। 

PunjabKesari

ਸ਼ਹਿਨਾਜ਼ ਗਿੱਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਪੰਜਾਬੀ ਇੰਡਸਟਰੀ ਤੋਂ ਕੀਤੀ ਸੀ, ਜਿਸ ਤੋਂ ਬਾਅਦ ਉਸ ਨੇ ਕਈ ਫ਼ਿਲਮਾਂ ‘ਚ ਅਦਾਕਾਰੀ ਕੀਤੀ ਪਰ ਅਦਾਕਾਰਾ ਉਸ ਵੇਲੇ ਚਰਚਾ ‘ਚ ਆਈ ਜਦੋਂ ਉਸ ਨੇ 'ਬਿੱਗ ਬੌਸ' ‘ਚ ਹਿੱਸਾ ਲਿਆ। ਇਸ ਸ਼ੋਅ ਨੇ ਉਸ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾ ਦਿੱਤਾ ਸੀ ਅਤੇ ਉਹ ਘਰ-ਘਰ ‘ਚ ਪਛਾਣੀ ਜਾਣ ਲੱਗ ਪਈ। ਸ਼ੋਅ ‘ਚ ਉਸ ਦੀ ਜੋੜੀ ਸਿਧਾਰਥ ਸ਼ੁਕਲਾ ਨਾਲ ਬਣੀ ਅਤੇ ਇਸ ਜੋੜੀ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਿਆਰ ਮਿਲਿਆ ਸੀ। 

PunjabKesari

ਦੱਸਣਯੋਗ ਹੈ ਕਿ ਸ਼ਹਿਨਾਜ਼ ਕੌਰ ਗਿੱਲ ਕਈ ਬਾਲੀਵੁੱਡ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ, ਜਿਸ ‘ਚ ਸਲਮਾਨ ਖ਼ਾਨ ਦੀ ਫ਼ਿਲਮ ‘ਕਿਸੀ ਕਾ ਭਾਈ, ਕਿਸੀ ਕੀ ਜਾਨ’, ‘ਥੈਂਕ ਯੂ ਫਾਰ ਕਮਿੰਗ’ ‘ਚ ਵੀ ਹੈ। ਇਸ ਤੋਂ ਇਲਾਵਾ ਦਿਲਜੀਤ ਦੋਸਾਂਝ ਨਾਲ ਫ਼ਿਲਮ ‘ਹੌਂਸਲਾ ਰੱਖ’ ‘ਚ ਵੀ ਉਸ ਨੇ ਅਦਾਕਾਰੀ ਕੀਤੀ ਸੀ । ਉਹ ਜਲਦ ਹੀ ਸੋਨਮ ਬਾਜਵਾ ਅਤੇ ਦਿਲਜੀਤ ਦੋਸਾਂਝ ਦੇ ਨਾਲ ਇੱਕ ਹੋਰ ਫ਼ਿਲਮ ‘ਚ ਦਿਖਾਈ ਦੇਵੇਗੀ।

PunjabKesari


author

sunita

Content Editor

Related News