ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਨੇ ਜਿੱਤਿਆ ਲੋਕਾਂ ਦਾ ਦਿਲ, ਪਲਾਂ 'ਚ ਵਾਇਰਲ ਹੋ ਗਈਆਂ ਤਸਵੀਰਾਂ
Tuesday, Dec 10, 2024 - 05:19 PM (IST)
ਜਲੰਧਰ (ਬਿਊਰੋ) - 'ਪੰਜਾਬ ਦੀ ਕੈਟਰੀਨਾ' ਸ਼ਹਿਨਾਜ਼ ਗਿੱਲ ਹੁਣ ਦੇਸੀ ਗਰਲ ਤੋਂ ਗਲੈਮਰਸ ਗਰਲ ਬਣ ਗਈ ਹੈ। ਸ਼ਹਿਨਾਜ਼ ਵੈਸਟਰਨ ਡਰੈੱਸ ਤੋਂ ਲੈ ਕੇ ਸਕਿਨਫਿੱਟ ਆਊਟਫਿੱਟ ਤੱਕ ਹਰ ਲੁੱਕ 'ਚ ਕਹਿਰ ਮਚਾਉਂਦੀ ਹੈ।
ਹਾਲ ਹੀ 'ਚ ਸ਼ਹਿਨਾਜ਼ ਕੌਰ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਕਾਫ਼ੀ ਵਾਇਰਲ ਹੋ ਰਹੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਗਿੱਲ ਕਾਤਿਲਾਨਾ ਅੰਦਾਜ਼ 'ਚ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਸ਼ਹਿਨਾਜ਼ ਕੌਰ ਗਿੱਲ ਦੇ ਇਸ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਹਾਏ-ਹਾਏ ਕਰ ਰਹੇ ਹਨ।
ਸ਼ਹਿਨਾਜ਼ ਗਿੱਲ ਦੀਆਂ ਇਹ ਤਸਵੀਰਾਂ ਮਿੰਟਾਂ 'ਚ ਹੀ ਵਾਇਰਲ ਹੋ ਗਈਆਂ, ਜਿਨ੍ਹਾਂ ਨੂੰ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।