ਅਦਾਕਾਰਾ ਸੋਨਮ ਬਾਜਵਾ ਦਾ ਸਿਲਵਰ ਸੂਟ ''ਚ ਦਿਲਕਸ਼ ਅੰਦਾਜ਼, ਪਲਾਂ ''ਚ ਵਾਇਰਲ ਹੋਈਆਂ ਤਸਵੀਰਾਂ

03/28/2023 2:33:44 PM

ਜਲੰਧਰ (ਬਿਊਰੋ) - ਪੰਜਾਬੀ ਇੰਡਸਟਰੀ 'ਚ ਬੋਲਡ ਅਦਾਕਾਰਾ ਦੇ ਨਾਂ ਨਾਲ ਪ੍ਰਸਿੱਧ ਸੋਨਮ ਬਾਜਵਾ ਅਕਸਰ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀ ਕਰਦੀ ਰਹਿੰਦੀ ਹੈ। ਅਦਾਕਾਰੀ ਦੇ ਨਾਲ-ਨਾਲ ਸੋਨਮ ਦੀ ਡਰੈੱਸਿੰਗ ਸੈੱਸ ਵੀ ਕਾਫ਼ੀ ਚਰਚਾ ’ਚ ਰਹਿੰਦੀ ਹੈ।

PunjabKesari

ਹਾਲ ਹੀ ’ਚ ਸੋਨਮ ਬਾਜਵਾ ਦਾ ਬੋਲਡ ਲੁੱਕ ਸੋਸ਼ਲ ਮੀਡੀਆ ਰਾਹੀਂ ਸਾਹਮਣੇ ਆਇਆ ਹੈ। ਇਹ ਤਸਵੀਰਾਂ ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ’ਚ ਉਸ ਦਾ ਦਿਲਕਸ਼ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ।

PunjabKesari

ਤਸਵੀਰਾਂ ’ਚ ਅਦਾਕਾਰਾ ਕਾਤਿਲ ਅੰਦਾਜ਼ ’ਚ ਵੱਖ-ਵੱਖ ਸਟਾਈਲ ’ਚ ਪੋਜ਼ ਦੇ ਰਹੀ ਹੈ। ਤਸਵੀਰਾਂ ’ਚ ਸੋਨਮ ਦਾ ਗਲੈਮਰਸ ਲੁੱਕ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।

PunjabKesari

ਇਨ੍ਹਾਂ ਤਸਵੀਰਾਂ ’ਚ ਸੋਨਮ ਬਾਜਵਾ ਦਾ ਖ਼ੂਬਸੂਰਤ ਲੁੱਕ ਉੱਭਰ ਕੇ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ। 

PunjabKesari

ਲੁੱਕ ਦੀ ਗੱਲ ਕਰੀਏ ਤਾਂ ਸੋਨਮ ਬਾਜਵਾ ਨੇ ਸਿਲਵਰ ਰੰਗ ਦਾ ਸੂਟ ਪਾਇਆ ਹੈ, ਜਿਸ ਦੀ ਚੁੰਨ੍ਹੀ ਉਸ ਨੇ ਇਕ ਸਾਈਡ ਨੂੰ ਲਈ ਹੈ। ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ।

PunjabKesari

ਖੁੱਲ੍ਹੇ ਵਾਲਾਂ ’ਚ ਅਦਾਕਾਰਾ ਬੇਹੱਦ ਖ਼ੂਬਸੂਰਤ ਲੱਗ ਰਹੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਪਰਫੈਕਟ ਨਜ਼ਰ ਆਉਂਦੀ ਹੈ। ਅਦਾਕਾਰੀ ਦੇ ਨਾਲ-ਨਾਲ ਪ੍ਰਸ਼ੰਸਕ ਸੋਨਮ ਦੀ ਲੁੱਕ ਨੂੰ ਵੀ ਬੇਹੱਦ ਪਿਆਰ ਦਿੰਦੇ ਹਨ।

 


sunita

Content Editor

Related News