ਪੰਜਾਬੀ ਇੰਡਸਟਰੀ ਦੀ ਬੋਲਡ ਬਿਊਟੀ ਸੋਨਮ ਬਾਜਵਾ ਦੇ ਹੌਟ ਲੁੱਕ ਨੇ ਵਧਾਇਆ ਇੰਟਰਨੈੱਟ ਦਾ ਪਾਰਾ
Friday, Mar 31, 2023 - 04:42 PM (IST)
ਜਲੰਧਰ (ਬਿਊਰੋ) - ਪੰਜਾਬੀ ਫ਼ਿਲਮ ਇੰਡਸਟਰੀ ਦੀ ਬੋਲਡ ਅਦਾਕਾਰਾ ਸੋਨਮ ਬਾਜਵਾ ਹਮੇਸ਼ਾ ਹੀ ਆਪਣੀਆਂ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਸੋਨਮ ਬਾਜਵਾ ਪ੍ਰਸਿੱਧੀ ਅਤੇ ਖ਼ੂਬਸੂਰਤੀ ਦੇ ਲਿਹਾਜ਼ ਨਾਲ ਕਈ ਬਾਲੀਵੁੱਡ ਅਦਾਕਾਰਾਂ ਨੂੰ ਪਿੱਛੇ ਛੱਡਦੀ ਹੈ।
ਹਾਲ ਹੀ 'ਚ ਉਸ ਨੇ ਇਕ ਫੋਟੋਸ਼ੂਟ ਕਰਵਾਇਆ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸੋਨਮ ਕਪੂਰ ਆਪਣੀ ਖ਼ੂਬਸੂਰਤੀ ਨਾਲ ਸੋਸ਼ਲ ਮੀਡੀਆ ਦਾ ਪਾਰਾ ਵਧਾ ਰਹੀ ਹੈ।
ਉਸ ਦੀਆਂ ਇਹ ਤਸਵੀਰਾਂ ਪ੍ਰਸ਼ੰਸਕਾਂ ਨੂੰ ਕਾਫ਼ੀ ਪਸੰਦ ਆ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸੋਨਮ ਬਾਜਵਾ ਬੇਹੱਦ ਹੌਟ ਨਜ਼ਰ ਆ ਰਹੀ ਹੈ।
ਦੱਸ ਦਈਏ ਕਿ ਇਨ੍ਹਾਂ ਤਸਵੀਰਾਂ 'ਚ ਸੋਨਮ ਬਾਜਵਾ ਨੇ ਬਰਾਊਨ ਡਰੈੱਸ ਨੂੰ ਬਹੁਤ ਹੀ ਵਧੀਆ ਤਰੀਕੇ ਨਾਲ ਕੈਰੀ ਵੀ ਕੀਤਾ ਹੋਇਆ ਹੈ, ਜਿਸ 'ਚ ਉਹ ਕਾਫ਼ੀ ਬੋਲਡ ਵੀ ਲੱਗ ਰਹੀ ਹੈ।
ਉਸ ਦਾ ਚਿਹਰਾ ਪ੍ਰਸ਼ੰਸਕਾਂ ਨੂੰ ਆਕਰਸ਼ਤ ਕਰਦਾ ਹੈ। ਸੋਨਮ ਬਾਜਵਾ ਨੇ ਵੱਖ-ਵੱਖ ਸਿਨੇਮਾ 'ਚ ਕੰਮ ਕਰਕੇ ਹਰ ਤਰ੍ਹਾਂ ਦੇ ਦਰਸ਼ਕਾਂ ਨੂੰ ਦੀਵਾਨਾ ਬਣਾਇਆ ਹੈ।
ਦੱਸਣਯੋਗ ਹੈ ਕਿ ਸੋਨਮ ਬਾਜਵਾ ਨੇ ਸਾਲ 2012 'ਚ 'ਫੇਮਿਨਾ ਮਿਸ ਇੰਡੀਆ' ਨਾਲ ਗਲੈਮਰ ਦੀ ਦੁਨੀਆ 'ਚ ਐਂਟਰੀ ਕੀਤੀ ਸੀ। ਸੋਨਮ ਬਾਜਵਾ ਇਕ ਭਾਰਤੀ ਮਾਡਲ ਅਤੇ ਅਦਾਕਾਰਾ ਹੈ।
ਉਸ ਨੇ ਪੰਜਾਬੀ, ਹਿੰਦੀ, ਤਾਮਿਲ ਅਤੇ ਤੇਲਗੂ ਸਿਨੇਮਾ 'ਚ ਕੰਮ ਕੀਤਾ ਹੈ। ਸੋਨਮ ਬਾਜਵਾ ਦਾ ਜਨਮ 16 ਅਗਸਤ 1989 ਨੂੰ ਨੈਨੀਤਾਲ, ਉਤਰਾਖੰਡ 'ਚ ਹੋਇਆ ਸੀ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।