ਕਿਸਾਨੀ ਹੱਕ ’ਚ ਨਿੱਤਰੀ ਸੋਨੀਆ ਨੇ ਕਿਹਾ– ਬਜ਼ੁਰਗਾਂ, ਬੀਬੀਆਂ ਤੇ ਬੱਚਿਆਂ ਲਈ ਬੇਹੱਦ ਖ਼ਤਰਨਾਕ ਨੇ ਹੰਝੂ ਗੈਸ ਦੇ ਗੋਲੇ
Wednesday, Feb 21, 2024 - 07:02 PM (IST)
ਐਂਟਰਟੇਨਮੈਂਟ ਡੈਸਕ - ਹਰਿਆਣਾ ਦੇ ਸੁਰੱਖਿਆ ਕਰਮੀਆਂ ਨੇ ਕੁਝ ਨੌਜਵਾਨ ਕਿਸਾਨਾਂ ਵਲੋਂ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਬਾਰਡਰ 'ਤੇ ਕਈ ਪੜਾਅ ਵਾਲੇ ਬੈਰੀਕੇਡਾਂ ਵੱਲ ਵਧਣ ਤੋਂ ਬਾਅਦ ਹੰਝੂ ਗੈਸ ਦੇ ਗੋਲੇ ਛੱਡੇ। ਉਥੇ ਹੀ ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਇਸ ਸਮੇਂ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ। ਅੱਜ ਕੁਝ ਨੌਜਵਾਨ ਕਿਸਾਨਾਂ ਵੱਲੋਂ ਬੈਰੀਕੇਡਾਂ ਵੱਲ ਵਧਣ ਤੋਂ ਬਾਅਦ ਹਰਿਆਣਾ ਦੇ ਸੁਰੱਖਿਆ ਕਰਮਚਾਰੀਆਂ ਨੇ ਅੱਥਰੂ ਗੈਸ ਦੇ ਗੋਲੇ ਛੱਡੇ।
ਇਸ ਦੌਰਾਨ ਖਨੌਰੀ ਬਾਰਡਰ 'ਤੇ ਪੰਜਾਬੀ ਅਦਾਕਾਰਾ ਤੇ ਮਾਡਲ ਸੋਨੀਆ ਮਾਨ ਵੀ ਪਹੁੰਚੀ ਪਰ ਇਥੇ ਅੱਥਰੂ ਗੈਸ ਦੇ ਧੂੰਏਂ ਕਾਰਨ ਉਸ ਦੀ ਸਿਹਤ ਵਿਗੜ ਗਈ। ਵੀਡੀਓ 'ਚ ਵੇਖਿਆ ਜਾ ਸਕਦਾ ਹੈ ਕਿ ਧੂੰਏਂ ਕਾਰਨ ਸੋਨੀਆ ਮਾਨ ਲਗਾਤਾਰ ਖੰਘ ਰਹੇ ਹਨ। ਉਥੇ ਮੌਜੂਦ ਕੁਝ ਕਿਸਾਨ ਉਸ ਦੀ ਮਦਦ ਕਰ ਰਹੇ ਹਨ। ਅਦਾਕਾਰਾ ਸੋਨੀਆ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਜਲਦ ਤੋਂ ਜਲਦ ਉਨ੍ਹਾਂ ਦੇ ਹੱਕ ਦਿੱਤੇ ਜਾਣ। ਜੇਕਰ ਕਿਸਾਨ ਆਪਣੀ ਗੱਲ ਸਰਕਾਰ ਕੋਲ ਰੱਖਣ ਆਏ ਹਨ ਤਾਂ ਉਨ੍ਹਾਂ 'ਤੇ ਹੰਝੂ ਗੈਸ ਤੇ ਗੋਲੀਆਂ ਚਲਾਉਣਾ ਬਿਲਕੁਲ ਗ਼ਲਤ ਹੈ, ਇਹ ਬੇਹੱਦ ਖ਼ਤਰਨਾਕ ਹੈ। ਇਸ ਨਾਲ ਅੰਦੋਲਨ 'ਚ ਸ਼ਾਮਲ ਬਜ਼ੁਰਗਾਂ, ਬੀਬੀਆਂ ਤੇ ਬੱਚਿਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ।
ਹਰਿਆਣਾ ਪੁਲਸ ਨੇ ਸਵੇਰੇ ਕਰੀਬ 11 ਵਜੇ ਹੰਝੂ ਗੈਸ ਦੇ ਗੋਲੇ ਛੱਡੇ, ਜਿਸ ਤੋਂ ਬਾਅਦ ਨੌਜਵਾਨ ਕਿਸਾਨ ਬਚਣ ਲਈ ਇੱਧਰ-ਉੱਧਰ ਦੌੜਦੇ ਨਜ਼ਰ ਆਏ। ਪੰਜਾਬ ਅਤੇ ਹਰਿਆਣਾ ਵਿਚਾਲੇ 2 ਸਰਹੱਦ ਬਿੰਦੂਆਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਬੁੱਧਵਾਰ ਨੂੰ ਆਪਣਾ 'ਦਿੱਲੀ ਚਲੋ' ਮਾਰਚ ਮੁੜ ਤੋਂ ਸ਼ੁਰੂ ਕਰ ਰਹੇ ਹਨ। ਕਿਸਾਨ ਅੰਦੋਲਨ 'ਚ ਸ਼ਾਮਲ 14 ਹਜ਼ਾਰ ਕਿਸਾਨ ਆਪਣੇ 1200 ਟਰੈਕਟਰਾਂ ਨਾਲ ਅੱਜ ਮੁੜ ਅੱਗੇ ਵਧਣ ਦੀ ਕੋਸ਼ਿਸ਼ ਕਰਨ ਲੱਗੇ। ਹਾਲਾਂਕਿ ਸੁਰੱਖਿਆ ਦੇ ਇੰਤਜ਼ਾਮ ਸਖ਼ਤ ਹਨ। ਪੁਲਸ ਵਲੋਂ ਡਰੋਨ ਰਾਹੀਂ ਹੰਝੂ ਗੈਸ ਦੇ ਗੋਲੇ ਸੁੱਟੇ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।