ਤਲਾਕ ਦੀਆਂ ਖ਼ਬਰਾਂ ਵਿਚਾਲੇ ਨੇਹਾ ਕੱਕੜ ਤੇ ਰੋਹਨਪ੍ਰੀਤ ਨੇ ਦਿੱਤਾ ਅਜਿਹਾ ਬਿਆਨ
Thursday, Sep 26, 2024 - 02:28 PM (IST)
ਮੁੰਬਈ (ਬਿਊਰੋ) - ਪ੍ਰਸਿੱਧ ਗਾਇਕਾ ਨੇਹਾ ਕੱਕੜ ਅਤੇ ਰੋਹਨਪ੍ਰੀਤ ਭਾਰਤ ਦੇ ਮਸ਼ਹੂਰ ਗਾਇਕ ਹਨ। ਉਹ ਹੁਣ ਤੱਕ ਕਈ ਮਸ਼ਹੂਰ ਗੀਤ ਗਾ ਚੁੱਕੇ ਹਨ। 4 ਸਾਲ ਪਹਿਲਾਂ ਦੋਵਾਂ ਨੇ ਵਿਆਹ ਕਰਵਾਇਆ ਸੀ। ਉਨ੍ਹਾਂ ਦੀ ਜੋੜੀ ਨੂੰ ਲੋਕ ਬਹੁਤ ਪਿਆਰ ਦਿੰਦੇ ਹਨ। ਉਨ੍ਹਾਂ ਦੋਵਾਂ ਦੀ ਕੈਮਿਸਟਰੀ ਨੂੰ ਬਹੁਤ ਪਸੰਦ ਕੀਤਾ ਜਾਂਦਾ ਹੈ। ਉਨ੍ਹਾਂ ਦੋਵਾਂ ਦਾ ਵਿਆਹ ਸਾਲ 2020 'ਚ ਬਹੁਤ ਹੀ ਧੂਮ-ਧਾਮ ਨਾਲ ਹੋਇਆ ਸੀ ਪਰ ਹੁਣ ਉਨ੍ਹਾਂ ਦੇ ਤਲਾਕ ਦੀਆਂ ਖ਼ਬਰਾਂ ਫੈਲ ਰਹੀਆਂ ਹਨ।
ਇਹ ਖ਼ਬਰ ਵੀ ਪੜ੍ਹੋ - ਕੰਗਨਾ ਰਣੌਤ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਸ਼ਰੇਆਮ ਆਖ ਦਿੱਤੀਆਂ ਇਹ ਗੱਲਾਂ
ਦੱਸ ਦੇਈਏ ਕਿ ਭਾਵੇਂ ਨੇਹਾ ਕੱਕੜ ਅਤੇ ਰੋਹਨਪ੍ਰੀਤ ਦੀ ਚੰਗੀ ਕੈਮਿਸਟਰੀ ਹੋਣ ਦੇ ਬਾਵਜੂਦ ਵੀ ਅਕਸਰ ਉਨ੍ਹਾਂ ਦੇ ਤਲਾਕ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸ ‘ਤੇ ਜੋੜੇ ਨੇ ਕਈ ਵਾਰ ਸਪੱਸ਼ਟੀਕਰਨ ਦਿੱਤਾ ਹੈ। ਹੁਣ ਇਕ ਵਾਰ ਫਿਰ ਅਜਿਹਾ ਹੀ ਕੁਝ ਦੇਖਣ ਨੂੰ ਮਿਲ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਰੋਹਨ ਤੇ ਨੇਹਾ ਕੱਕੜ ਵੱਖ ਹੋ ਰਹੇ ਹਨ। ਨੇਹਾ ਤੇ ਰੋਹਨ ਦੇ ਤਲਾਕ ਬਾਰੇ ਫੈਲੀਆਂ ਖ਼ਬਰਾਂ ਬਾਰੇ ਉਨ੍ਹਾਂ ਨੇ ਇਕ ਇੰਟਰਵਿਊ 'ਚ ਸਪੱਸ਼ਟੀਕਰਨ ਵੀ ਦਿੱਤਾ ਸੀ। ਉਨ੍ਹਾਂ ਦੋਹਾਂ ਕਿਹਾ ਕਿ ਉਹ ਦੋਵੇਂ ਆਪਣੇ ਰਿਸ਼ਤੇ 'ਚ ਬਹੁਤ ਖ਼ੁਸ਼ ਹਨ ਅਤੇ ਇਹ ਤਲਾਕ ਦੀਆਂ ਖ਼ਬਰਾਂ ਬਹੁਤ ਹੀ ਬੇਬੁਨਿਆਦ ਹਨ। ਉਨ੍ਹਾਂ ਨੇ ਕਿਹਾ ਕਿ ''ਅਸੀਂ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਦੀ ਪਰਵਾਹ ਨਹੀਂ ਕਰਦੇ ਅਤੇ ਇਸ ਦਾ ਸਾਡੇ ਰਿਸ਼ਤੇ ‘ਤੇ ਕੋਈ ਅਸਰ ਨਹੀਂ ਹੋਵੇਗਾ।''
ਇਹ ਖ਼ਬਰ ਵੀ ਪੜ੍ਹੋ - ਕੀ ਗਾਇਕਾ ਅਫਸਾਨਾ ਖ਼ਾਨ ਹੈ ਗਰਭਵਤੀ? ਪੋਸਟ ਸਾਂਝੀ ਕਰ ਕਿਹਾ- 'ਤੁਹਾਡਾ ਸਾਰਿਆਂ ਦਾ ਧੰਨਵਾਦ...'
ਰੋਹਨ ਨੇ ਕਿਹਾ ਕਿ, ''ਅਸੀਂ ਮਾਨਸਿਕ ਤੌਰ ‘ਤੇ ਹਰ ਚੀਜ਼ ਲਈ ਤਿਆਰ ਹਾਂ। ਕੋਈ ਵੀ ਅਜਿਹੀ ਅਫ਼ਵਾਹ ਸਾਡੇ ਰਿਸ਼ਤੇ ਨੂੰ ਪ੍ਰਭਾਵਿਤ ਨਹੀਂ ਕਰ ਸਕੇਗੀ। ਤੁਸੀਂ ਉਸ ਚੀਜ਼ ਨੂੰ ਕਿਵੇਂ ਹਾਵੀ ਹੋਣ ਦਿਓਗੇ ਜੋ ਸੱਚ ਨਹੀਂ ਹੈ। ਮੈਨੂੰ ਨਹੀਂ ਲੱਗਦਾ ਕਿ ਕਿਸੇ ਨੂੰ ਇਸ ਤਰ੍ਹਾਂ ਦੀ ਬਕਵਾਸ ਵੱਲ ਧਿਆਨ ਦੇਣਾ ਚਾਹੀਦਾ ਹੈ।'' ਰੋਹਨਪ੍ਰੀਤ ਨੇ ਇਸ ਬਾਰੇ ਗੱਲ ਕਰਦਿਆਂ ਅੱਗੇ ਕਿਹਾ ਕਿ, ''ਲੋਕ ਕੁਝ ਕਹਿਣਗੇ ਅਤੇ ਕਹਿਣਾ ਲੋਕਾਂ ਦਾ ਕੰਮ ਹੈ। ਜੇਕਰ ਲੋਕਾਂ ਨੂੰ ਇਸ 'ਚ ਖੁਸ਼ੀ ਮਿਲਦੀ ਹੈ ਤਾਂ ਉਨ੍ਹਾਂ ਨੂੰ ਖੁਸ਼ੀ ਨਾਲ ਕਰਨਾ ਚਾਹੀਦਾ ਹੈ। ਆਪਣੀ ਖ਼ੁਸ਼ੀ ਲਈ ਕਿਸੇ ਦੀ ਖੁਸ਼ੀ ਨਹੀਂ ਖੋਹਣੀ ਚਾਹੀਦੀ ਹੈ।''
ਇਹ ਖ਼ਬਰ ਵੀ ਪੜ੍ਹੋ - Ammy Virk ਨੇ ਹੱਥ ਜੋੜ ਕੇ Gurdas Maan ਤੋਂ ਮੰਗੀ ਮੁਆਫ਼ੀ, ਜਾਣੋ ਕੀ ਹੈ ਮਾਮਲਾ
ਦੱਸਣਯੋਗ ਹੈ ਕਿ ਨੇਹਾ ਨੇ ਕਿਹਾ ਕਿ “ਜ਼ਿੰਦਗੀ ਵਿੱਚ ਖੁਸ਼ੀ ਅਤੇ ਉਦਾਸੀ ਦੋਵੇਂ ਤਰ੍ਹਾਂ ਦੇ ਪਲ ਹੀ ਆਉਂਦੇ ਹਨ ਅਤੇ ਹੁਣ ਇਹ ਤੁਹਾਡਾ ਫੈਸਲਾ ਹੈ ਕਿ ਤੁਸੀਂ ਕਿਸ ਨੂੰ ਚੁਣਦੇ ਹੋ। ਅਸੀਂ ਆਪਣੇ ਰਿਸ਼ਤੇ ਲਈ ਖੁਸ਼ੀ ਨੂੰ ਚੁਣਦੇ ਹਾਂ ਅਤੇ ਇਸ ਤਰ੍ਹਾਂ ਦੀ ਅਫ਼ਵਾਹਾਂ ਦੀ ਪਰਵਾਹ ਨਹੀਂ ਕਰਦੇ।”
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।