ਭਾਸ਼ਾ ਵਿਭਾਗ ਵੱਲੋਂ 2024 ਲਈ ਪੰਜਾਬੀ ਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ

Thursday, Oct 17, 2024 - 11:27 AM (IST)

ਭਾਸ਼ਾ ਵਿਭਾਗ ਵੱਲੋਂ 2024 ਲਈ ਪੰਜਾਬੀ ਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ

ਚੰਡੀਗੜ੍ਹ (ਸ਼ੀਨਾ)- ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਤੇ ਉਰਦੂ ਭਾਸ਼ਾ ਦੀਆਂ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਤਹਿਤ 2024 ਦੇ ਪੰਜਾਬੀ ਭਾਸ਼ਾ ਦੇ ਵੱਖ-ਵੱਖ ਵੰਨਗੀਆਂ ਨਾਲ ਸਬੰਧਤ 9 ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਬਾਬਾ ਸਿੱਦੀਕੀ ਕਤਲ ਮਾਮਲਾ : ਪੁਲਸ ਵੱਲੋਂ ਇੱਕ ਹੋਰ ਗ੍ਰਿਫ਼ਤਾਰੀ

ਗੁਰਮੁਖ ਸਿੰਘ ਮੁਸਾਫ਼ਿਰ ਪੁਰਸਕਾਰ (ਕਵਿਤਾ) ਰਣਧੀਰ ਦੀ ਪੁਸਤਕ ‘ਖ਼ਤ.. ਜੋਂ ਲਿਖਣੋਂ ਰਹਿ ਗਏ’ ਨੂੰ, ਪ੍ਰਿੰ. ਸੁਜਾਨ ਸਿੰਘ ਪੁਰਸਕਾਰ (ਕਹਾਣੀ/ਮਿੰਨੀ ਕਹਾਣੀ) ਜਸਵਿੰਦਰ ਧਰਮਕੋਟ ਦੀ ਪੁਸਤਕ ‘ਮੈਲਾਨਿਨ’ ਨੂੰ, ਗੁਰਬਖ਼ਸ਼ ਸਿੰਘ ਪੁਰਸਕਾਰ (ਨਿਬੰਧ/ਸਫ਼ਰਨਾਮਾ) ਸਤਿਨਾਮ ਸਿੰਘ ਸੰਧੂ ਦੀ ਪੁਸਤਕ ‘ਸ਼ਬਦਾਂ ਦੇ ਚਿਰਾਗ਼’ ਨੂੰ, ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ਟੀਕਾਕਾਰੀ/ਕੋਸ਼ਕਾਰੀ) ਡਾ. ਪਰਮਜੀਤ ਸਿੰਘ ਢੀਂਗਰਾ ਦੀ ਪੁਸਤਕ ‘ਸ਼ਬਦੋ ਵਣਜਾਰਿਓ’ ਨੂੰ ਪ੍ਰਦਾਨ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - Salman ਨਾਲ ਦੋਸਤੀ ਬਣੀ Baba Siddique ਲਈ ਕਾਲ, ਸ਼ੂਟਰ ਬੋਲੇ- 'ਪਿਓ-ਪੁੱਤ ਸੀ ਨਿਸ਼ਾਨੇ 'ਤੇ ਪਰ...'

ਇਸੇ ਤਰ੍ਹਾਂ ਪ੍ਰਿੰ. ਤੇਜਾ ਸਿੰਘ ਪੁਰਸਕਾਰ (ਸੰਪਾਦਨ) ਐਡਵੋਕੇਟ ਸਰਬਜੀਤ ਸਿੰਘ ਵਿਰਕ ਦੀ ਪੁਸਤਕ ‘ਸਮੁੱਚੀਆਂ ਲਿਖਤਾਂ ਸ਼ਹੀਦ ਭਗਤ ਸਿੰਘ’ ਨੂੰ, ਡਾ. ਐੱਮ. ਐੱਸ. ਰੰਧਾਵਾ ਪੁਰਸਕਾਰ (ਗਿਆਨ ਸਾਹਿਤ) ਪਰਮਜੀਤ ਮਾਨ ਦੀ ਪੁਸਤਕ ‘ਸਮੁੰਦਰਨਾਮਾ- ਛੱਲਾਂ ਨਾਲ ਗੱਲਾਂ’ ਨੂੰ, ਸ੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ) ਜਗਜੀਤ ਸਿੰਘ ਲੱਡਾ ਦੀ ਪੁਸਤਕ ‘ਪਿਆਰਾ ਭਾਰਤ’ ਨੂੰ, ਪ੍ਰੋ. ਗੁਰਦਿਆਲ ਸਿੰਘ ਪੁਰਸਕਾਰ (ਅਨੁਵਾਦ) ਤੇਜਾ ਸਿੰਘ ਤਿਲਕ ਦੀ ਪੁਸਤਕ ‘ਪੰਜਾਬ 'ਤੇ ਕਬਜ਼ਾ ਅਤੇ ਮਹਾਰਾਜਾ ਦਲੀਪ ਸਿੰਘ’ (ਨੰਦ ਕੁਮਾਰ ਦੇਵ ਸ਼ਰਮਾ) ਨੂੰ, ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ) ਆਦਿ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News