B'Day Spl : ਪਿਓ ਨੂੰ ਪਸੰਦ ਨਹੀਂ ਸੀ ਹਿਮਾਂਸ਼ੀ ਖੁਰਾਣਾ ਦਾ ਮਾਡਲਿੰਗ ਕਰਨਾ, ਮਾਂ ਨੇ ਧੀ ਦੀ ਇੰਝ ਕੀਤੀ ਮਦਦ

11/27/2020 12:40:09 PM

ਜਲੰਧਰ(ਬਿਊਰੋ) — ਕਈ ਹਿੱਟ ਪੰਜਾਬੀ ਮਿਊਜ਼ਿਕ ਵੀਡੀਓਜ਼ 'ਚ ਕੰਮ ਕਰ ਚੁੱਕੀ ਮਾਡਲ ਹਿਮਾਂਸ਼ੀ ਖੁਰਾਣਾ ਦਾ ਅੱਜ 29ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ। 27 ਨਵੰਬਰ 1991 'ਚ ਪੰਜਾਬ ਦੇ ਕੀਰਤਪੁਰ ਸਾਹਿਬ 'ਚ ਜਨਮੀ ਹਿਮਾਂਸ਼ੀ ਕਈ ਪਾਲੀਵੁੱਡ ਸਟਾਰਜ਼ ਨਾਲ ਕੰਮ ਕਰ ਚੁੱਕੀ ਹੈ। ਪੰਜਾਬੀ ਗੀਤਾਂ 'ਚ ਉਸ ਵਲੋਂ ਕੀਤੀ ਮਾਡਲਿੰਗ ਨੂੰ ਲੋਕ ਬੇਹੱਦ ਪਸੰਦ ਕਰਦੇ ਹਨ।

ਮਾਤਾ-ਪਿਤਾ ਨੂੰ ਲੈ ਕੇ ਆਖੀ ਸੀ ਇਹ ਗੱਲ
ਇਕ ਇੰਟਰਵਿਊ 'ਚ ਹਿਮਾਂਸ਼ੀ ਨੇ ਆਪਣੀ ਨਿੱਜੀ ਜ਼ਿੰਦਗੀ ਬਾਰੇ ਕੁਝ ਗੱਲਾਂ ਸਾਂਝੀਆਂ ਕੀਤੀਆਂ ਸਨ। ਇਸ ਦੌਰਾਨ ਉਸ ਨੇ ਦੱਸਿਆ ਸੀ ਕਿ ਉਸ ਦੇ ਪਿਤਾ ਨੂੰ ਉਸ ਦਾ ਕੰਮ ਪਸੰਦ ਨਹੀਂ ਸੀ ਪਰ ਮੰਮੀ ਦਾ ਪੂਰਾ ਸਹਿਯੋਗ ਹੁੰਦਾ ਸੀ। ਹਿਮਾਂਸ਼ੀ ਨੇ ਦੱਸਿਆ, ''ਸਕੂਲ 'ਚ ਉਹ ਹਰ ਮੁਕਾਬਲੇ 'ਚ ਹਿੱਸਾ ਲੈਂਦੀ ਸੀ ਪਰ ਡੈਡ ਨੂੰ ਇਹ ਪਸੰਦ ਨਹੀਂ ਸੀ, ਉਹ ਹਮੇਸ਼ਾ ਗੁੱਸਾ ਕਰਦੇ ਸਨ। ਫੰਕਸ਼ਨ ਦੇ ਦਿਨ ਜਦੋਂ ਵੀ ਉਹ ਸਕੂਲ ਲਈ ਨਿਕਲਦੀ ਸੀ ਤਾਂ ਡੈਡ ਮੇਰਾ ਸਕੂਲ ਬੈਗ ਚੈੱਕ ਕਰਦੇ ਸਨ ਕਿ ਕਿਤੇ ਮੈਂ ਮੁਕਾਬਲੇ ਲਈ ਬੈਗ 'ਚ ਕੋਈ ਡਰੈੱਸ ਤਾਂ ਨਹੀਂ ਲੈ ਕੇ ਜਾ ਰਹੀ ਹਾਂ ਪਰ ਮੰਮੀ ਮੈਨੂੰ ਪੂਰਾ ਸਹਿਯੋਗ ਦਿੰਦੇ ਸੀ, ਉਹ ਮੇਰੀ ਡਰੈੱਸ ਪੈਕ ਕਰਕੇ ਕੰਧੋਂ ਪਾਰ ਸੁੱਟ ਦਿੰਦੇ ਸਨ ਤੇ ਮੈਂ ਘਰੋਂ ਨਿਕਲਦੇ ਸਮੇਂ ਚੁੱਕ ਲੈਂਦੀ ਹੁੰਦੀ ਸੀ।

PunjabKesari

ਪਰਿਵਾਰ ਹੈ ਸੈਂਸਰ ਬੋਰਡ ਵਾਂਗ
ਹਿਮਾਂਸ਼ੀ ਨੇ ਇੰਟਰਵਿਊ ਦੌਰਾਨ ਦੱਸਿਆ ਕਿ ਮੇਰਾ ਪੂਰਾ ਪਰਿਵਾਰ ਬਿਲਕੁੱਲ ਸੈਂਸਰ ਬੋਰਡ ਵਾਂਗ ਹੈ। ਜਦੋਂ ਵੀ ਮੇਰੀ ਕੋਈ ਵੀਡੀਓ ਆਉਂਦੀ ਹੈ ਤਾਂ ਉਹ ਉਸ ਨੂੰ ਵੇਖ ਕੇ ਮੈਨੂੰ ਦੱਸਦੇ ਹਨ ਕਿ ਉਸ 'ਚ ਤੁਸੀਂ ਇਹ ਚੰਗਾ ਕੀਤਾ ਜਾਂ ਫਿਰ ਇੱਥੇ ਤੁਹਾਡੀ ਗਲ਼ਤੀ ਹੈ। ਇਹ ਸਾਰੀਆਂ ਗੱਲਾਂ ਮੇਰੇ ਕੰਮ ਆਉਂਦੀਆਂ ਹਨ। ਇਸ ਤੋਂ ਇਲਾਵਾ ਮੇਰਾ ਪੂਰਾ ਪਰਿਵਾਰ ਮਿਲ ਕੇ ਫ਼ੈਸਲਾ ਕਰਦਾ ਹੈ ਕਿ ਕਿਹੜੇ ਗੀਤ 'ਚ ਕੰਮ ਕਰਨਾ ਹੈ ਤੇ ਕਿਹੜੇ 'ਚ ਨਹੀਂ।

PunjabKesari

ਮੂਲ ਰੂਪ 'ਚ ਪੰਜਾਬ ਦੇ ਕੀਰਤਪੁਰ ਸਾਹਿਬ ਦੀ ਹੈ ਹਿਮਾਂਸ਼ੀ 
ਦੱਸ ਦਈਏ ਕਿ ਹਿਮਾਂਸ਼ੀ ਖੁਰਾਣਾ ਮੂਲ ਰੂਪ 'ਚ ਪੰਜਾਬ ਦੇ ਕੀਰਤਪੁਰ ਸਾਹਿਬ ਦੀ ਰਹਿਣ ਵਾਲੀ ਹੈ। ਉਹ ਹੁਣ ਤੱਕ ਕਈ ਗੀਤਾਂ ਅਤੇ ਫ਼ਿਲਮਾਂ 'ਚ ਕੰਮ ਕਰ ਚੁੱਕੀ ਹੈ ਪਰ ਉਸ ਨੂੰ ਅਸਲ ਪਛਾਣ 'ਸਾਡਾ ਹੱਕ' ਫ਼ਿਲਮ ਤੋਂ ਮਿਲੀ ਸੀ। ਹਿਮਾਂਸ਼ੀ ਤੇ ਸਭ ਤੋਂ ਜ਼ਿਆਦਾ ਪ੍ਰਭਾਵ ਉਸ ਦੀ ਮਾਂ ਦਾ ਰਿਹਾ ਹੈ। ਉਹ ਅਕਸਰ ਆਪਣੀ ਮਾਂ ਦਾ ਜ਼ਿਕਰ ਕਰਦੀ ਰਹਿੰਦੀ ਹੈ।

PunjabKesari

12ਵੀਂ ਤੋਂ ਬਾਅਦ ਏਅਰ ਹੋਸਟੇਸ ਦੀ ਲਈ ਟ੍ਰੇਨਿੰਗ
ਹਿਮਾਂਸ਼ੀ ਖੁਰਾਣਾ ਨੇ 12ਵੀਂ ਦੀ ਪੜ੍ਹਾਈ ਲੁਧਿਆਣਾ ਦੇ ਬੀ. ਸੀ. ਐੱਮ. ਸਕੂਲ ਤੋਂ ਕੀਤੀ ਸੀ। ਇਸ ਤੋਂ ਬਾਅਦ ਉਸ ਨੇ ਏਅਰ ਹੋਸਟੇਸ ਦੀ ਟ੍ਰੇਨਿੰਗ ਲਈ ਸੀ। ਹਿਮਾਂਸ਼ੀ ਜਦੋਂ 11ਵੀਂ ਕਲਾਸ 'ਚ ਸੀ ਤਾਂ ਉਦੋਂ ਉਸ ਨੂੰ ਕਿਸੇ ਰਿਸ਼ਤੇਦਾਰ ਨੇ ਕਿਹਾ ਸੀ ਕਿ ਉਹ ਮਾਡਲਿੰਗ ਦੇ ਖ਼ੇਤਰ 'ਚ ਆਪਣਾ ਕਰੀਅਰ ਬਣਾਏ, ਜਿਸ ਤੋਂ ਬਾਅਦ ਹਿਮਾਂਸ਼ੀ ਨੇ 16 ਸਾਲ ਦੀ ਉਮਰ 'ਚ ਮਾਡਲਿੰਗ ਸ਼ੁਰੂ ਕਰ ਦਿੱਤੀ।

ਮਿਸ ਲੁਧਿਆਣਾ ਦਾ ਜਿੱਤਿਆ ਖ਼ਿਤਾਬ
ਸਾਲ 2009 'ਚ ਹਿਮਾਂਸ਼ੀ ਨੇ ਮਿਸ ਲੁਧਿਆਣਾ ਦਾ ਖ਼ਿਤਾਬ ਜਿੱਤਿਆ। ਸਾਲ 2010 'ਚ ਹਿਮਾਂਸ਼ੀ ਮਿਸ ਨਾਰਥ ਜੋਨ ਦੀ ਜੇਤੂ ਰਹੀ। ਇਸ ਤੋਂ ਬਾਅਦ ਕਰੀਅਰ ਬਣਾਉਣ ਲਈ ਹਿਮਾਂਸੀ ਦਿੱਲੀ ਆ ਗਈ ਤੇ ਅੱਜ ਹਿਮਾਂਸ਼ੀ ਖੁਰਾਣਾ ਦਾ ਪੰਜਾਬੀ ਇੰਡਸਟਰੀ 'ਚ ਚੰਗਾ ਨਾਂ ਹੈ।

PunjabKesari

ਕਈ ਹਿੱਟ ਸਿੰਗਰਾਂ ਨਾਲ ਕਰ ਚੁੱਕੀ ਹੈ ਕੰਮ
ਪੰਜਾਬੀ ਮਾਡਲ ਹਿਮਾਂਸ਼ੀ ਖੁਰਾਣਾ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਕਦਮ ਰੱਖਦਿਆਂ ਸਾਲ 2010 'ਚ 'ਜੋੜੀ' ਮਿਊਜ਼ਿਕ ਐਲਬਮ 'ਚ ਕੰਮ ਕੀਤਾ ਅਤੇ ਸਾਲ 2012 'ਚ ਫਿਰੋਜ਼ ਖਾਨ ਦੀ 'ਫਸਲੀ ਬਟੇਰੇ', ਲਖਵਿੰਦਰ ਵਡਾਲੀ ਦੀ 'ਨੈਣਾਂ ਦੇ ਬੂਹੇ' ਸਮੇਤ ਕਈ ਮਿਊਜ਼ਿਕ ਐਲਬਮ 'ਚ ਆਪਣਾ ਜਲਵਾ ਦਿਖਾਇਆ ਹੈ। ਇਸ ਤੋਂ ਬਾਅਦ 2014 'ਚ ਉਸ ਨੇ ਸਿੱਪੀ ਗਿੱਲ ਅਤੇ ਜੱਸੀ ਗਿੱਲ ਨਾਲ ਕੰਮ ਕੀਤਾ ਅਤੇ ਸਾਲ 2014 'ਚ ਜੱਸੀ ਗਿੱਲ ਦੀ 'ਲਾਦੇਨ' ਅਤੇ ਐਮੀ ਵਿਰਕ ਦੀ 'ਤਾਰਾ' ਐਲਬਮ 'ਚ ਕੰਮ ਕੀਤਾ।

PunjabKesari

ਮਾਡਲਿੰਗ ਦੇ ਨਾਲ-ਨਾਲ ਅਦਾਕਾਰੀ ਦੇ ਖ਼ੇਤਰ 'ਚ ਵੀ ਝੰਡੇ ਗੱਡੇ
ਉਹ ਕਈ ਹਿੱਟ ਪੰਜਾਬੀ ਮਿਊਜ਼ਿਕ ਵੀਡੀਓਜ਼ ਕਰ ਚੁੱਕੀ ਹੈ। ਪੰਜਾਬੀ ਗੀਤਾਂ 'ਚ ਉਸ ਵੱਲੋਂ ਕੀਤੀ ਮਾਡਲਿੰਗ ਨੂੰ ਲੋਕ ਬੇਹੱਦ ਪਸੰਦ ਕਰਦੇ ਹਨ। ਉਸ ਨੇ 2-3 ਸਾਲ ਦੇ ਅਪਣੇ ਕਰੀਅਰ 'ਚ ਜੋ ਕਾਮਯਾਬੀ ਹਾਸਲ ਕੀਤੀ ਹੈ, ਉਹ ਬਹੁਤ ਹੀ ਘੱਟ ਲੋਕਾਂ ਦੇ ਹਿੱਸੇ ਆਉਂਦੀ ਹੈ। ਉਸ ਨੇ ਇਕ ਕਾਮਯਾਬ ਮਾਡਲ ਹੋਣ ਦੇ ਨਾਲ-ਨਾਲ ਅਦਾਕਾਰੀ ਦੇ ਖ਼ੇਤਰ 'ਚ ਵੀ ਕਾਮਯਾਬੀ ਦੇ ਝੰਡੇ ਗੱਡੇ ਹਨ। 

PunjabKesari

ਕਈ ਨਾਮੀ ਕੰਪਨੀਆਂ ਲਈ ਦਿੱਲੀ 'ਚ ਕੀਤਾ ਕੰਮ
ਹਿਮਾਂਸ਼ੀ ਨੇ ਅਪਣੇ ਕਰੀਅਰ ਦੀ ਸ਼ੁਰੂਆਤ ਤਕਰੀਬਨ 17 ਸਾਲ ਦੀ ਉਮਰ 'ਚ ਉਸ ਸਮੇਂ ਕੀਤੀ ਸੀ ਜਦੋਂ ਉਨ੍ਹਾਂ ਨੂੰ ਮਿਸ ਲੁਧਿਆਣਾ ਚੁਣਿਆ ਗਿਆ ਸੀ। ਇਸ ਤੋਂ ਬਾਅਦ ਹਿਮਾਂਸ਼ੀ ਨੇ ਅਪਣਾ ਕਰੀਅਰ ਬਣਾਉਣ ਲਈ ਦਿੱਲੀ ਵੱਲ ਚਾਲੇ ਪਾ ਦਿੱਤੇ। ਉਥੇ ਉਸ ਨੇ ਮੇਕ ਮਾਈ ਟਰਿੱਪ, ਆਯੂਰ, ਪੇਪਸੀ, ਨੇਸਲੇ, ਸਮੇਤ ਕਈ ਨਾਮੀ ਕੰਪਨੀਆਂ ਲਈ ਕੰਮ ਕੀਤਾ ਹੈ।

PunjabKesari


sunita

Content Editor sunita