ਜਨਮਦਿਨ ''ਤੇ ਨੀਰੂ ਬਾਜਵਾ ਨੂੰ ਮਿਲਿਆ ਖ਼ਾਸ ਸਰਪ੍ਰਾਈਜ਼, ਵੇਖ ਪ੍ਰਸ਼ੰਸਕ ਵੀ ਹੋਏ ਬਾਗੋ ਬਾਗ

08/27/2021 2:23:01 PM

ਚੰਡੀਗੜ੍ਹ (ਬਿਊਰੋ) - ਬੀਤੇ ਦਿਨੀਂ ਪੰਜਾਬੀ ਫ਼ਿਲਮੀ ਇੰਡਸਟਰੀ ਦੀ ਨਾਮੀ ਅਦਾਕਾਰਾ ਨੀਰੂ ਬਾਜਵਾ ਨੇ ਆਪਣਾ 40ਵਾਂ ਬਰਥਡੇਅ ਸੈਲੀਬ੍ਰੇਟ ਕੀਤਾ ਹੈ। ਇਸ ਦਿਨ ਨੂੰ ਖ਼ਾਸ ਬਣਾਉਂਦੇ ਹੋਏ ਹੰਬਲ ਮੋਸ਼ਨ ਪਿਕਚਰ ਤੇ ਅਮਨ ਖਟਕਰ ਵੱਲੋਂ ਨੀਰੂ ਬਾਜਵਾ ਨੂੰ ਬਰਥਡੇਅ ਵਿਸ਼ ਕਰਦੇ ਹੋਏ ਫ਼ਿਲਮ 'ਸਨੋਅਮੈਨ' (SnowMan) ਦੀ ਰਿਲੀਜ਼ ਡੇਟ ਤੋਂ ਪਰਦਾ ਚੁੱਕ ਦਿੱਤਾ ਗਿਆ ਹੈ। ਜੀ ਹਾਂ 'ਸਨੋਅਮੈਨ' ਦਾ ਨਵਾਂ ਪੋਸਟਰ ਸਾਹਮਣੇ ਆਇਆ ਹੈ, ਜਿਸ 'ਤੇ ਨੀਰੂ ਬਾਜਵਾ ਦੀ ਫੀਚਰਿੰਗ ਵਾਲੇ ਪੋਸਟਰ 'ਤੇ ਦੱਸਿਆ ਗਿਆ ਹੈ ਇਹ ਫ਼ਿਲਮ 5 ਨਵੰਬਰ 2021 'ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਪੋਸਟਰ ਨੂੰ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਸ਼ੇਅਰ ਕਰਦੇ ਹੋਏ ਆਪਣੀ ਟੀਮ ਦਾ ਧੰਨਵਾਦ ਕੀਤਾ ਹੈ। 'ਸਨੋਅਮੈਨ' ਦਾ ਪੋਸਟਰ ਸੋਸ਼ਲ ਮੀਡੀਆ 'ਤੇ ਖੂਬ ਸ਼ੇਅਰ ਹੋ ਰਿਹਾ ਹੈ।


ਦੱਸ ਦਈਏ ਕਿ ਇਸ ਫ਼ਿਲਮ ਦਾ ਨਾਂ ਵੀ ਬਹੁਤ ਹੀ ਦਿਲਚਸਪ ਹੈ, ਜਿਸ ਕਰਕੇ ਦਰਸ਼ਕ ਵੀ ਇਸ ਫ਼ਿਲਮ ਨੂੰ ਲੈ ਕੇ ਬਹੁਤ ਉਤਸੁਕ ਹਨ। ਇਸ ਫ਼ਿਲਮ 'ਚ ਨੀਰੂ ਬਾਜਵਾ ਨਾਲ ਜੈਜ਼ੀ ਬੀ, ਰਾਣਾ ਰਣਬੀਰ, ਅਰਸ਼ੀ ਖੱਟੜ ਨਜ਼ਰ ਆਉਣਗੇ। ਇਸ ਫ਼ਿਲਮ ਦਾ ਸਾਰਾ ਸ਼ੂਟ ਕੈਨੇਡਾ 'ਚ ਹੋਇਆ ਹੈ। 'ਸਨੋਅਮੈਨ' ਫ਼ਿਲਮ ਨੂੰ ਰਾਣਾ ਰਣਬੀਰ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ। ਇਸ ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਅਮਨ ਖਟਕਰ ਪ੍ਰੋਡਿਊਸ ਕਰ ਰਹੇ ਹਨ। ਹੁਣ ਇਹ ਫ਼ਿਲਮ 5 ਨਵੰਬਰ ਨੂੰ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆਵੇਗੀ।

 
 
 
 
 
View this post on Instagram
 
 
 
 
 
 
 
 
 
 
 

A post shared by Neeru Bajwa (@neerubajwa)

ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਬੈਕ ਟੂ ਬੈਕ ਫ਼ਿਲਮਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਉਨ੍ਹਾਂ ਦੀ ਝੋਲੀ 'ਪਾਣੀ 'ਚ ਮਧਾਣੀ', 'ਫੱਟੇ ਦਿੰਦੇ ਚੱਕ ਪੰਜਾਬੀ' ਅਤੇ 'ਕਲੀ ਜੋਟਾ' ਵਰਗੀਆਂ ਕਈ ਫ਼ਿਲਮਾਂ ਹਨ।

ਨੋਟ - ਨੀਰੂ ਬਾਜਵਾ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

sunita

This news is Content Editor sunita