ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਫ਼ੈਸਲੇ ’ਤੇ ਪੰਜਾਬੀ ਕਲਾਕਾਰ ਖ਼ੁਸ਼, ਪੋਸਟਾਂ ਪਾ ਕੇ ਬਿਆਨ ਕੀਤੇ ਜਜ਼ਬਾਤ
Friday, Nov 19, 2021 - 04:04 PM (IST)

ਚੰਡੀਗੜ੍ਹ (ਬਿਊਰੋ)– ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਤਿੰਨ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਮੰਗ ਨੂੰ ਮੰਨਦਿਆਂ ਪੀ. ਐੱਮ. ਮੋਦੀ ਨੇ ਇਹ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਕਰ ਲਿਆ ਹੈ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਅੱਜ ਦੇਸ਼ ਨੂੰ ਸੰਬੋਧਨ ਕਰਦਿਆਂ ਦਿੱਤੀ ਹੈ। ਇਹ ਖ਼ਬਰ ਜਿਵੇਂ ਹੀ ਸਾਹਮਣੇ ਆਈ ਤਾਂ ਆਮ ਲੋਕਾਂ ਦੇ ਨਾਲ-ਨਾਲ ਪੰਜਾਬੀ ਸਿਤਾਰਿਆਂ ਨੇ ਵੀ ਇਸ ਗੱਲ ’ਤੇ ਖ਼ੁਸ਼ੀ ਪ੍ਰਗਟਾਈ। ਹੇਠਾਂ ਦੇਖੋ ਪੰਜਾਬੀ ਸਿਤਾਰਿਆਂ ਨੇ ਆਪਣੀ ਪੋਸਟ ’ਚ ਕੀ-ਕੀ ਲਿਖਿਆ ਹੈ–
Resham Singh Anmol
Gurnam Bhullar
Simi Chahal
Bhaana Sidhuz
Gippy Grewal
Ammy Virk
Ranjit Bawa
ਇਨ੍ਹਾਂ ਤੋਂ ਇਲਾਵਾ ਹੋਰ ਬਹੁਤ ਸਾਰੇ ਕਲਾਕਾਰਾਂ ਨੇ ਆਪਣੀ ਖ਼ੁਸ਼ੀ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਪੰਜਾਬੀ ਕਲਾਕਾਰ ਵੀ ਕਿਸਾਨੀ ਸੰਘਰਸ਼ ’ਚ ਆਪਣਾ ਬਣਦਾ ਯੋਗਦਾਨ ਦਿੰਦੇ ਰਹੇ ਹਨ। ਅਜਿਹੇ ’ਚ ਜਿੱਤਣ ਦੀ ਖ਼ੁਸ਼ੀ ਵੀ ਉਹ ਇਕੱਠੇ ਮਿਲ ਕੇ ਮਨਾ ਰਹੇ ਹਨ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।