ਪੰਜਾਬੀ ਫ਼ਿਲਮ ਇੰਡਸਟਰੀ ਦੀ ਹੋਈ ਬੱਲੇ-ਬੱਲੇ, ਸਮਾਜਿਕ ਮੁੱਦਿਆਂ 'ਤੇ ਫ਼ਿਲਮਾਂ ਦੇ ਨਿਰਮਾਣ ’ਤੇ ਜ਼ੋਰ

Thursday, Mar 30, 2023 - 10:56 AM (IST)

ਮੋਹਾਲੀ (ਨਿਆਮੀਆਂ, ਪਰਦੀਪ) - ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਕਿਹਾ ਕਿ ਪੰਜਾਬੀ ਸਿਨਮੇ ਦੇ ਵਿਕਾਸ ਦੀਆਂ ਬਹੁਤ ਜ਼ਿਆਦਾ ਸੰਭਾਵਨਾਵਾਂ ਹਨ ਅਤੇ ਇਸ ਨੂੰ ਬੜਾਵਾ ਦਿੱਤੇ ਜਾਣ ਦੀ ਜ਼ਰੂਰਤ ਹੈ। ਬੀਤੇ ਦਿਨੀਂ ਪੰਜਾਬੀ ਸਿਨੇਮਾ ਦਿਵਸ ਦੇ ਮੌਕੇ 'ਤੇ ਪੰਜਾਬੀ ਫ਼ਿਲਮ ਅਤੇ ਟੀ. ਵੀ. ਐਕਟਰਜ਼ ਐਸੋਸੀਏਸ਼ਨ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਜੋੜਾਮਾਜਰਾ ਨੇ ਸਮਾਜਿਕ ਪੰਜਾਬੀ ਫ਼ਿਲਮਾਂ ਦੇ ਨਿਰਮਾਣ ’ਤੇ ਜ਼ੋਰ ਦਿੱਤਾ।

PunjabKesari

ਉਨ੍ਹਾਂ ਕਿਹਾ ਕਿ ਮੁੰਬਈ ਫ਼ਿਲਮ ਉਦਯੋਗ 'ਚ ਪੰਜਾਬੀਆਂ ਦੀ ਵੱਡੀ ਸ਼ਮੂਲੀਅਤ ਹੈ ਪਰ ਪੰਜਾਬੀ ਫ਼ਿਲਮਾਂ ਉਹ ਮੁਕਾਮ ਹਾਸਲ ਨਹੀਂ ਕਰ ਸਕੀਆਂ ਜੋ ਕੀਤਾ ਜਾਣਾ ਚਾਹੀਦਾ ਸੀ।

PunjabKesari

ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਅਤੇ ਪੰਜਾਬੀ ਸੱਭਿਆਚਾਰ ਨੂੰ ਬੜ੍ਹਾਵਾ ਦੇਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਦੇ ਵਿਕਾਸ ਲਈ ਪੂਰੀ ਤਰ੍ਹਾਂ ਤੱਤਪਰ ਹੈ।

PunjabKesari

ਇਸ ਦੌਰਾਨ ਸ੍ਰੀ ਜੋੜਾਮਾਜਰਾ ਨੇ ਪੰਜਾਬੀ ਫ਼ਿਲਮ ਉਦਯੋਗ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ।

PunjabKesari

ਇਸੇ ਦੌਰਾਨ ਖੁਰਾਕ, ਸਿਵਲ ਸਪਲਾਈ ਅਤੇ ਜੰਗਲਾਤ ਮੰਤਰੀ ਲਾਲਚੰਦ ਕਟਾਰੂਚੱਕ ਨੇ ਸਮਾਜਿਕ ਫ਼ਿਲਮਾਂ ਦੇ ਨਿਰਮਾਣ ਉੱਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਮਾਨਵੀ ਜੀਵਨ ਦੇ ਵਿਕਾਸ 'ਚ ਫ਼ਿਲਮਾਂ ਮਹੱਤਵਪੂਰਨ ਭੂਮਿਕਾ ਨਿਭਾਉਦੀਆਂ ਹਨ।

PunjabKesari

ਉਨ੍ਹਾਂ ਕਿਹਾ ਕਿ ਅਜਿਹੀਆਂ ਪੰਜਾਬੀ ਫ਼ਿਲਮਾਂ ਦਾ ਨਿਰਮਾਣ ਕੀਤਾ ਜਾਣਾ ਚਾਹੀਦਾ ਹੈ, ਜੋ ਲੋਕਾਂ ਦੇ ਬੌਧਿਕ ਪੱਧਰ ਦਾ ਵਿਕਾਸ ਕਰ ਸਕਣ ਅਤੇ ਉਨ੍ਹਾਂ ਨੂੰ ਚੰਗੀ ਦਿਸ਼ਾ ਵੱਲ ਨੂੰ ਲਿਜਾ ਸਕਣ।

ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਨੇ ਵੱਖ-ਵੱਖ ਖੇਤਰਾਂ ਵਿਚ ਵੱਡੀ ਭੂਮਿਕਾ ਨਿਭਾਈ ਹੈ ਅਤੇ ਇਸ ਨੂੰ ਪੰਜਾਬੀ ਫ਼ਿਲਮਾਂ ਦੇ ਖੇਤਰ 'ਚ ਵੀ ਆਪਣੀ ਪੈਠ ਬਣਾਉਣੀ ਚਾਹੀਦੀ ਹੈ।


ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News