ਜਸਵਿੰਦਰ ਭੱਲਾ ਦੇ ਆਖਰੀ ਪਲਾਂ ਦੀ ਵੀਡੀਓ ਹੋਈ ਵਾਇਰਲ
Saturday, Aug 23, 2025 - 02:28 PM (IST)

ਐਂਟਰਟੇਨਮੈਂਟ ਡੈਸਕ- ਪੰਜਾਬੀ ਸਿਨੇਮਾ ਜਗਤ ਵਿੱਚ ਇਸ ਸਮੇਂ ਮਾਤਮ ਛਾਇਆ ਹੋਇਆ ਹੈ। ਇੰਡਸਟਰੀ ਦੇ ਮਸ਼ਹੂਰ ਕਾਮੇਡੀਅਨ ਅਤੇ ਅਦਾਕਾਰ ਡਾ. ਜਸਵਿੰਦਰ ਸਿੰਘ ਭੱਲਾ ਨੇ 65 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ।
ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖਬਰ ਨੇ ਪਰਿਵਾਰ ਦੇ ਨਾਲ-ਨਾਲ ਸਿਆਸਤ ਅਤੇ ਫਿਲਮ ਇੰਡਸਟਰੀ ਵਿੱਚ ਸੋਗ ਦਾ ਮਾਹੌਲ ਹੈ। ਇਸ ਸਮੇਂ ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਸਿਆਸਤਦਾਨ ਅਤੇ ਪ੍ਰਸ਼ੰਸਕ ਵੀ ਡੂੰਘੇ ਸਦਮੇ ਵਿੱਚ ਹਨ।
ਹਸਪਤਾਲ ਤੋਂ ਸਾਹਮਣੇ ਆਇਆ ਵੀਡੀਓ
ਦੱਸ ਦੇਈਏ ਕਿ ਪੰਜਾਬੀ ਕਾਮੇਡੀਅਨ ਦੀ ਇੰਟਰਨੈੱਟ ਉੱਪਰ ਮੌਤ ਤੋਂ ਬਾਅਦ ਦੀ ਆਖਰੀ ਪਲਾਂ ਦੇ ਵੀਡੀਓ ਅਤੇ ਤਸਵੀਰਾਂ ਵਾਈਰਲ ਹੋ ਰਹੀਆਂ ਹਨ, ਜਿਸ ਨੂੰ ਵੇਖ ਪ੍ਰਸ਼ੰਸਕ ਵੀ ਕਾਫੀ ਭਾਵੁਕ ਹੋ ਰਹੇ ਹਨ। ਜ਼ਿਆਦਾਤਰ ਫੈਨਜ਼ ਉਨ੍ਹਾਂ ਦੀ ਇੱਕ ਝਲਕ ਵੇਖਣ ਲਈ ਤਰਸ ਰਹੇ ਸਨ। ਇਸ ਵਿਚਾਲੇ ਹੁਣ ਉਨ੍ਹਾਂ ਦੇ ਆਖਰੀ ਪਲਾਂ ਦਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਵੇਖ ਹਰ ਕਿਸੇ ਦੀਆਂ ਅੱਖਾਂ ਨਮ ਹੋ ਰਹੀਆਂ ਹਨ।
ਦੱਸਣਯੋਗ ਹੈ ਕਿ ਕਾਮੇਡੀ ਕਿੰਗ ਜਸਵਿੰਦਰ ਭੱਲਾ ਨੂੰ ਪਹਿਲਾਂ (20 ਅਗਸਤ) ਦਿਮਾਗੀ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਸਿਹਤ ਬਹੁਤ ਖਰਾਬ ਸੀ। ਉਨ੍ਹਾਂ ਨੇ ਬੀਤੇ ਦਿਨੀਂ ਸਵੇਰੇ 4 ਵਜੇ ਦੇ ਕਰੀਬ ਆਖਰੀ ਸਾਹ ਲਿਆ।