ਆਰ ਨੇਤ ਤੋਂ ਬਾਅਦ ਹੁਣ ਇਸ ਮਸ਼ਹੂਰ ਗੀਤਕਾਰ ’ਤੇ ਹੋਇਆ ਜਾਨਲੇਵਾ ਹਮਲਾ

Thursday, Aug 13, 2020 - 09:45 AM (IST)

ਆਰ ਨੇਤ ਤੋਂ ਬਾਅਦ ਹੁਣ ਇਸ ਮਸ਼ਹੂਰ ਗੀਤਕਾਰ ’ਤੇ ਹੋਇਆ ਜਾਨਲੇਵਾ ਹਮਲਾ

ਜਲੰਧਰ (ਵੈੱਬ ਡੈਸਕ) — ਆਏ ਦਿਨ ਪੰਜਾਬੀ ਫ਼ਿਲਮ ਉਦਯੋਗ ਤੇ ਸੰਗੀਤ ਜਗਤ ਦੀਆਂ ਨਵੀਆਂ-ਨਵੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹਾਲ ਹੀ ’ਚ ਖ਼ਬਰ ਆਈ ਹੈ ਕਿ ਪ੍ਰਸਿੱਧ ਗੀਤਕਾਰ, ਅਦਾਕਾਰ ਤੇ ਪ੍ਰੈੱਸ ਕਲੱਬ ਫਿਰੋਜ਼ਪੁਰ ਦੇ ਮੈਂਬਰ ਗੁਰਨਾਮ ਸਿੱਧੂ ਗਾਮਾ ’ਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ। ਇਸ ਦੌਰਾਨ ਗੀਤਕਾਰ ਨੂੰ ਕਾਫ਼ੀ ਗੰਭੀਰ ਸੱਟਾਂ ਲੱਗੀਆਂ। ਦੱਸ ਦਈਏ ਕਿ ਇਸ ਗੱਲ ਦੀ ਜਾਣਕਾਰੀ ਸੰਗੀਤ ਜਗਤ ਨਾਲ ਜੁੜੇ ਇੱਕ ਸ਼ਖ਼ਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਗੁਰਨਾਮ ਸਿੱਧੂ ਗਾਮਾ ਦੀ ਤਸਵੀਰ ਸਾਂਝੀ ਕਰਦਿਆਂ ਦਿੱਤੀ ਹੈ। ਇਸ ਤਸਵੀਰ ’ਚ ਗੁਰਨਾਮ ਗੰਭੀਰ ਹਾਲਤ ’ਚ ਹਸਪਤਾਲ ਦੇ ਬੈੱਡ ’ਤੇ ਪਏ ਨਜ਼ਰ ਆ ਰਹੇ ਹਨ। 

PunjabKesari
ਦੱਸਿਆ ਜਾ ਰਿਹਾ ਹੈ ਕਿ ਗੁਰਨਾਮ ਸਿੱਧੂ ਗਾਮਾ ਆਪਣੇ ਘਰ ’ਚ ਸੀ ਅਤੇ ਉਨ੍ਹਾਂ ਨੂੰ ਰੈੱਡ ਕਰਾਸ ਦੇ ਮੁਲਾਜ਼ਮ ਵਲੋਂ ਫੋਨ ਕਰਕੇ ਪ੍ਰੈੱਸ ਕਲੱਬ ਆਉਣ ਲਈ ਕਿਹਾ ਗਿਆ ਸੀ। ਜਦੋਂ ਗੁਰਨਾਮ ਸਿੱਧੂ ਗਾਮਾ ਪ੍ਰੈੱਸ ਕਲੱਬ ਪਹੁੰਚੇ ਤਾਂ ਉਕਤ ਵਿਅਕਤੀਆਂ ਨੇ ਉਨ੍ਹਾਂ ’ਤੇ ਜਾਨਲੇਵਾ ਹਮਲਾ ਕਰ ਦਿੱਤਾ। 

PunjabKesari
ਦੱਸਣਯੋਗ ਹੈ ਕਿ ਬੀਤੇ ਦਿਨੀਂ ਪ੍ਰਸਿੱਧ ਗਾਇਕ ਆਰ ਨੇਤ ਨਾਲ ਵੀ ਅਜਿਹੀ ਘਟਨਾ ਹੋਈ। ਉਨ੍ਹਾਂ ’ਤੇ ਵੀ ਕੁਝ ਅਣਪਛਾਤੇ ਵਿਅਕਤੀਆਂ ਨੇ ਘਰ ’ਚ ਵੜ ਕੇ ਕੁੱਟਮਾਰ ਕੀਤੀ। ਇਸ ਤੋਂ ਬਾਅਦ ਆਰ ਨੇਤ ਨੇ ਥਾਣਾ ਮਟੌਰ ਵਿਖੇ ਮਾਮਲਾ ਦਰਜ ਕਰਵਾਇਆ।
PunjabKesari


author

sunita

Content Editor

Related News