ਦੁਨੀਆ ਭਰ ’ਚ ਰਿਲੀਜ਼ ਹੋਈ ਐਮੀ ਵਿਰਕ ਤੇ ਦੇਵ ਖਰੌੜ ਦੀ ਫ਼ਿਲਮ ‘ਮੌੜ’

Friday, Jun 09, 2023 - 10:09 AM (IST)

ਦੁਨੀਆ ਭਰ ’ਚ ਰਿਲੀਜ਼ ਹੋਈ ਐਮੀ ਵਿਰਕ ਤੇ ਦੇਵ ਖਰੌੜ ਦੀ ਫ਼ਿਲਮ ‘ਮੌੜ’

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਮੌੜ’ ਅੱਜ ਯਾਨੀ 9 ਜੂਨ ਨੂੰ ਦੁਨੀਆ ਭਰ ’ਚ ਰਿਲੀਜ਼ ਹੋ ਗਈ ਹੈ। ਫ਼ਿਲਮ ਦੇ ਟਰੇਲਰ ਤੇ ਗੀਤਾਂ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ‘ਮੌੜ’ ਫ਼ਿਲਮ ’ਚ ਐਮੀ ਵਿਰਕ ਤੇ ਦੇਵ ਖਰੌੜ ਮੁੱਖ ਭੂਮਿਕਾ ਨਿਭਾਅ ਰਹੇ ਹਨ। ਇਨ੍ਹਾਂ ਤੋਂ ਇਲਾਵਾ ਨਾਇਕਰਾ ਕੌਰ, ਕੁਲਜਿੰਦਰ ਸਿੱਧੂ, ਵਿਕਰਮਜੀਤ ਵਿਰਕ, ਅਮੀਕ ਵਿਰਕ, ਪਰਮਵੀਰ ਸਿੰਘ, ਜਰਨੈਲ ਸਿੰਘ, ਮਾਰਕ ਰੰਧਾਵਾ ਤੇ ਰਿਚਾ ਭੱਟ ਵੀ ਅਹਿਮ ਕਿਰਦਾਰਾਂ ’ਚ ਹਨ।

ਇਹ ਖ਼ਬਰ ਵੀ ਪੜ੍ਹੋ : ਇਕ ਸਾਲ ਬਾਅਦ ਮੂਸੇ ਵਾਲਾ ਦਾ ਫੋਨ ਤੇ ਪਿਸਟਲ ਮਿਲਿਆ ਪਰਿਵਾਰ ਨੂੰ ਵਾਪਸ (ਵੀਡੀਓ)

‘ਮੌੜ’ ਫ਼ਿਲਮ ਦੀ ਕਹਾਣੀ ਦੀ ਗੱਲ ਕਰੀਏ ਤਾਂ ਇਹ ਜਿਉਣਾ ਮੌੜ ਦੀ ਜ਼ਿੰਦਗੀ ’ਤੇ ਆਧਾਰਿਤ ਹੈ। ਐਮੀ ਵਿਰਕ ਫ਼ਿਲਮ ’ਚ ਜਿਉਣਾ ਮੌੜ ਦਾ ਕਿਰਦਾਰ ਨਿਭਾਅ ਰਹੇ ਹਨ ਤੇ ਦੇਵ ਖਰੌੜ ਜਿਉਣਾ ਮੌੜ ਦੇ ਭਰਾ ਕਿਸ਼ਨੇ ਦੇ ਕਿਰਦਾਰ ’ਚ ਹਨ।

ਇਹ ਖ਼ਬਰ ਵੀ ਪੜ੍ਹੋ : ਪ੍ਰਸਿੱਧ ਅਦਾਕਾਰਾ ਸੁਲੋਚਨਾ ਲਾਟਕਰ ਦਾ ਦਿਹਾਂਤ, ਅਮਿਤਾਭ, ਧਰਮਿੰਦਰ ਤੇ ਦਿਲੀਪ ਕੁਮਾਰ ਦੀ ਮਾਂ ਦੇ ਨਿਭਾਏ ਸਨ ਕਿਰਦਾਰ

ਫ਼ਿਲਮ ਨੂੰ ਜਤਿੰਦਰ ਮੌਹਰ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ। ਇਸ ਦੇ ਡਾਇਲਾਗਸ ਜਤਿੰਦਰ ਲਾਲ ਨੇ ਲਿਖੇ ਹਨ। ਇਸ ਫ਼ਿਲਮ ਨੂੰ ਜਤਿਨ ਸੇਠੀ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News