Breaking : ਪ੍ਰਸਿੱਧ ਪੰਜਾਬੀ ਅਦਾਕਾਰ ਦੀ ਹੋਈ ਮੌਤ, ਫ਼ਿਲਮ ਇੰਡਸਟਰੀ 'ਚ ਛਾਇਆ ਸੋਗ

Saturday, Jun 22, 2024 - 10:03 AM (IST)

Breaking : ਪ੍ਰਸਿੱਧ ਪੰਜਾਬੀ ਅਦਾਕਾਰ ਦੀ ਹੋਈ ਮੌਤ, ਫ਼ਿਲਮ ਇੰਡਸਟਰੀ 'ਚ ਛਾਇਆ ਸੋਗ

ਐਂਟਰਟੇਨਮੈਂਟ ਡੈਸਕ - ਇਸ ਵੇਲੇ ਦੀ ਵੱਡੀ ਖ਼ਬਰ ਮਨੋਰੰਜਨ ਜਗਤ ਤੋਂ ਆ ਰਹੀ ਹੈ ਕਿ ਪੰਜਾਬੀ ਅਦਾਕਾਰ ਰਣਦੀਪ ਸਿੰਘ ਭੰਗੂ ਦਾ ਦਿਹਾਂਤ ਹੋ ਗਿਆ ਹੈ। ਜੀ ਹਾਂ, ਇਸ ਦੀ ਪੁਸ਼ਟੀ PFTAA Punjabi Film And T.V Actors Association ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਹੈ। ਪੋਸਟ 'ਚ ਲਿਖਿਆ ਗਿਆ ਹੈ, 'ਦੁੱਖ ਨਾਲ ਦੱਸ ਰਹੇ ਹਾਂ ਕਿ ਸਾਡੇ ਪਿਆਰੇ ਅਦਾਕਾਰ ਰਣਦੀਪ ਸਿੰਘ ਭੰਗੂ ਨਹੀ ਰਹੇ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਚੂਹੜ ਮਾਜਰਾ ਨੇੜੇ ਸ੍ਰੀ ਚਮਕੌਰ ਸਾਹਿਬ (ਰੋਪੜ) ਵਿਖੇ ਅੱਜ 22-6-2024 ਨੂੰ ਦੁਪਿਹਰ 12 ਵਜੇ ਹੋਵੇਗਾ।''

ਦੱਸ ਦਈਏ ਕਿ ਅਦਾਕਾਰ ਰਣਦੀਪ ਸਿੰਘ ਭੰਗੂ ਦੀ ਮੌਤ ਕਿਸ ਕਾਰਨ ਹੋਈ ਹੈ, ਇਸ ਦਾ ਹਾਲੇ ਤੱਕ ਕੋਈ ਖ਼ੁਲਾਸਾ ਨਹੀਂ ਹੋਇਆ। ਰਣਦੀਪ ਸਿੰਘ ਭੰਗੂ ਆਪਣੀ ਕਾਮਯਾਬੀ ਦਾ ਸਿਹਰਾ ਆਪਣੇ ਮਾਪਿਆਂ ਦੇ ਸਿਰ ਬੰਨ੍ਹਦੇ ਸਨ। ਉਥੇ ਹੀ ਫ਼ਿਲਮ ਇੰਡਸਟਰੀ 'ਚ ਸ਼ੌਹਰਤ ਤੇ ਕਾਮਯਾਬੀ ਹਾਸਲ ਕਰਨ ਲਈ ਅਦਾਕਾਰ ਕਰਮਜੀਤ ਅਨਮੋਲ, ਮਲਕੀਤ ਰੋਣੀ, ਅਦਾਕਾਰਾ ਗੁਰਪ੍ਰੀਤ ਕੌਰ ਭੰਗੂ, ਗੁਰਨੈਲ ਮਠਾਣ, ਇੱਕਤਰ ਸਿੰਘ, ਰਾਜਵਿੰਦਰ ਸਮਰਾਲਾ, ਮੱਖਣ ਖੋਖਰ ਤੇ ਹਰਵਿੰਦਰ ਔਜਲਾ ਵਰਗੀਆਂ ਹਸਤੀਆਂ ਦਾ ਸਦਾ ਰਿਣੀ ਮੰਨਗੇ ਸਨ, ਜਿਨ੍ਹਾਂ ਨੇ ਉਸ ਨੂੰ ਕਲਾ ਖ਼ੇਤਰ 'ਚ ਬਾਂਹ ਫੜ੍ਹ ਕੇ ਚੱਲਣਾ ਸਿਖਾਇਆ ਸੀ।

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News