ਜਲਦ ਹੀ ਇਸ ਐਪ ''ਤੇ ਰਿਲੀਜ਼ ਹੋ ਰਹੀ ਹੈ ਦਿਲਜੀਤ-ਨੀਰੂ ਦੀ ''ਜੱਟ ਐਂਡ ਜੂਲੀਅਟ 3''

Friday, Aug 23, 2024 - 04:22 PM (IST)

ਜਲੰਧਰ (ਬਿਊਰੋ) : 27 ਜੂਨ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਈ ਪੰਜਾਬੀ ਫ਼ਿਲਮ 'ਜੱਟ ਐਂਡ ਜੂਲੀਅਟ 3' ਹੁਣ ਜਲਦ ਹੀ ਓਟੀਟੀ ਪਲੇਟਫਾਰਮ ਚੌਪਾਲ 'ਤੇ ਰਿਲੀਜ਼ ਹੋਣ ਜਾ ਰਹੀ ਹੈ, ਇਸ ਸੰਬੰਧੀ ਜਾਣਕਾਰੀ ਓਟੀਟੀ ਪਲੇਟਫਾਰਮ ਚੌਪਾਲ ਦੇ ਇੰਸਟਾਗ੍ਰਾਮ ਪੇਜ ਉਤੇ ਦਿੱਤੀ ਗਈ ਹੈ। ਹਾਲਾਂਕਿ ਪੇਜ ਉਤੇ ਇਸ ਫਿਲਮ ਦਾ ਸਿੱਧਾ ਨਾਮ ਨਹੀਂ ਲਿਖਿਆ ਗਿਆ ਹੈ, ਬਸ ਪ੍ਰਸ਼ੰਸਕਾਂ ਨੂੰ 'ਜੱਟ ਐਂਡ ਜੂਲੀਅਟ', 'ਜੱਟ ਐਂਡ ਜੂਲੀਅਟ 2' ਦੇ ਨਾਲ ਤੀਜੀ ਫ਼ਿਲਮ ਗੈੱਸ ਕਰਨ ਲਈ ਕਿਹਾ ਗਿਆ ਹੈ। ਹਾਲਾਂਕਿ ਫ਼ਿਲਮ ਕਦੋਂ ਰਿਲੀਜ਼ ਹੋਵੇਗੀ ਇਸ ਬਾਰੇ ਕੋਈ ਵੀ ਡੇਟ ਸਾਹਮਣੇ ਨਹੀਂ ਆਈ ਹੈ ਪਰ ਦਰਸ਼ਕਾਂ ਵੱਲੋਂ ਅੰਦਾਜ਼ਾਂ ਲਗਾਇਆ ਜਾ ਰਿਹਾ ਹੈ ਕਿ ਫ਼ਿਲਮ ਸਤੰਬਰ 'ਚ ਰਿਲੀਜ਼ ਹੋ ਜਾਵੇਗੀ ਪਰ ਪ੍ਰਸ਼ੰਸਕ ਇਸ ਫਿਲਮ ਦੇ ਓਟੀਟੀ 'ਤੇ ਆਉਣ ਲਈ ਕਾਫ਼ੀ ਉਤਸ਼ਾਹਿਤ ਹਨ ਅਤੇ ਤਰ੍ਹਾਂ-ਤਰ੍ਹਾਂ ਦੇ ਕੁਮੈਂਟ ਵੀ ਕਰ ਰਹੇ ਹਨ। ਇੱਕ ਪ੍ਰਸ਼ੰਸਕ ਨੇ ਲਿਖਿਆ, ''ਜੱਟ ਐਂਡ ਜੂਲੀਅਟ 3' ਜਲਦ ਆ ਰਹੀ ਹੈ।' ਇੱਕ ਹੋਰ ਨੇ ਲਿਖਿਆ, 'ਜਲਦੀ ਅਪਲੋਡ ਕਰੋ ਯਾਰ ਮੁਕਾਓ ਕੰਮ।'

ਇਹ ਖ਼ਬਰ ਵੀ ਪੜ੍ਹੋ - ਵਿਆਹ ਦੇ 4 ਸਾਲਾਂ ਬਾਅਦ ਨੇਹਾ ਕੱਕੜ ਨੇ ਫੈਨਜ਼ ਨੂੰ ਸੁਣਾਈ ਗੁੱਡ ਨਿਊਜ਼, ਲੱਗਾ ਵਧਾਈਆਂ ਦਾ ਤਾਂਤਾ

ਇਸ ਦੌਰਾਨ ਜੇਕਰ ਇਸ ਸੁਪਰਹਿੱਟ ਫ਼ਿਲਮ ਬਾਰੇ ਗੱਲ ਕਰੀਏ ਤਾਂ ਨਿਰਦੇਸ਼ਕ ਅਤੇ ਲੇਖਕ ਜਗਦੀਪ ਸਿੱਧੂ ਦੁਆਰਾ ਨਿਰਦੇਸ਼ਿਤ ਕੀਤੀ ਇਸ ਫ਼ਿਲਮ 'ਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਅਤੇ ਸੁੰਦਰੀ ਨੀਰੂ ਬਾਜਵਾ ਮੁੱਖ ਭੂਮਿਕਾਵਾਂ 'ਚ ਹਨ। ਅਦਾਕਾਰਾ ਜੈਸਮੀਨ ਬਾਜਵਾ ਵੀ ਇਸ ਫ਼ਿਲਮ 'ਚ ਮਹੱਤਵਪੂਰਨ ਰੋਲ ਨਿਭਾਉਂਦੀ ਨਜ਼ਰ ਆਈ ਹੈ। ਵੇਖਣ ਵਾਲੀ ਇੱਕ ਗੱਲ ਇਹ ਵੀ ਹੈ ਕਿ 'ਜੱਟ ਐਂਡ ਜੂਲੀਅਟ' ਦਾ ਤੀਜਾ ਪਾਰਟ 11 ਸਾਲਾਂ ਬਾਅਦ ਆਇਆ ਹੈ। ਇੰਨੇ ਸਾਲਾਂ ਦੇ ਵਕਫ਼ੇ ਤੋਂ ਬਾਅਦ ਫ਼ਿਲਮ ਦੇ ਤੀਜੇ ਭਾਗ ਦਾ ਰਿਲੀਜ਼ ਹੋਣਾ ਅਤੇ ਪ੍ਰਸ਼ੰਸਕਾਂ ਵੱਲੋਂ ਇਸ ਨੂੰ ਪਿਆਰ ਨਾਲ ਨਿਵਾਜੇ ਜਾਣਾ ਆਪਣੇ ਆਪ ਵਿਚ ਵੱਡੀ ਗੱਲ ਹੈ।

ਇਹ ਖ਼ਬਰ ਵੀ ਪੜ੍ਹੋ - ਵਿਆਹ ਦੇ 4 ਸਾਲਾਂ ਬਾਅਦ ਨੇਹਾ ਕੱਕੜ ਨੇ ਫੈਨਜ਼ ਨੂੰ ਸੁਣਾਈ ਗੁੱਡ ਨਿਊਜ਼, ਲੱਗਾ ਵਧਾਈਆਂ ਦਾ ਤਾਂਤਾ

ਇਸ ਦੌਰਾਨ ਜੇਕਰ ਫਿਲਮ ਦੇ ਸਾਰੇ ਕਲੈਕਸ਼ਨ ਦੀ ਗੱਲ ਕਰੀਏ ਤਾਂ ਇਸ ਫ਼ਿਲਮ ਨੇ ਪਹਿਲੇ ਦਿਨ ਦੇਸ਼-ਵਿਦੇਸ਼ ਵਿਚੋਂ 10.76 ਕਰੋੜ ਨਾਲ ਖਾਤਾ ਖੋਲ੍ਹਿਆ ਸੀ, ਫਿਰ ਦੂਜੇ ਦਿਨ 11.65 ਕਰੋੜ, ਤੀਜੇ ਦਿਨ 12.50 ਕਰੋੜ, ਚੌਥੇ ਦਿਨ 14.15, ਪੰਜਵੇਂ ਦਿਨ 6.75 ਕਰੋੜ, ਛੇਵੇਂ ਦਿਨ 6.07 ਕਰੋੜ, ਸੱਤਵੇਂ ਦਿਨ 4.20 ਕਰੋੜ, ਅੱਠਵੇਂ 3.53, ਨੌਵੇਂ 3.81 ਕਰੋੜ ਦਾ ਕਲੈਕਸ਼ਨ ਕੀਤਾ, ਜਿਸ ਨਾਲ ਫ਼ਿਲਮ ਦਾ ਦਸ ਦਿਨਾਂ ਦਾ ਸਾਰਾ ਕਲੈਕਸ਼ਨ 78.92 ਕਰੋੜ ਹੋਇਆ। ਇਸ ਤੋਂ ਬਾਅਦ ਫ਼ਿਲਮ ਨੇ ਪੂਰੇ 14 ਦਿਨਾਂ ਵਿਚ ਹੀ 90 ਕਰੋੜ ਦਾ ਅੰਕੜਾ ਪਾਰ ਕਰ ਲਿਆ ਅਤੇ 20ਵੇਂ ਦਿਨ 100 ਕਰੋੜ ਦਾ ਵਿਸ਼ਾਲ ਅੰਕੜਾ ਪਾਰ ਕਰਕੇ ਇਤਿਹਾਸ ਰਚ ਦਿੱਤਾ। ਫ਼ਿਲਮ ਦਾ ਸਾਰਾ ਕਲੈਕਸ਼ਨ 107 ਤੋਂ ਜ਼ਿਆਦਾ ਰਿਹਾ ਹੈ, ਜਿਸ ਨਾਲ ਫ਼ਿਲਮ ਭਾਰਤੀ ਪੰਜਾਬੀ ਸਿਨੇਮਾ ਦੀ ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲੀ ਫ਼ਿਲਮ ਬਣ ਗਈ ਹੈ।

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News