ਪੰਜਾਬੀ ਸਿਨੇਮਾ 'ਚ ਨਿਵੇਕਲੀਆਂ ਪੈੜਾਂ ਸਥਾਪਿਤ ਕਰੇਗੀ ਫ਼ਿਲਮ 'ਜੇ ਜੱਟ ਵਿਗੜ ਗਿਆ', 17 ਮਈ ਨੂੰ ਹੋਵੇਗੀ ਰਿਲੀਜ਼

Thursday, May 02, 2024 - 04:43 PM (IST)

ਪੰਜਾਬੀ ਸਿਨੇਮਾ 'ਚ ਨਿਵੇਕਲੀਆਂ ਪੈੜਾਂ ਸਥਾਪਿਤ ਕਰੇਗੀ ਫ਼ਿਲਮ 'ਜੇ ਜੱਟ ਵਿਗੜ ਗਿਆ', 17 ਮਈ ਨੂੰ ਹੋਵੇਗੀ ਰਿਲੀਜ਼

ਐਂਟਰਟੇਨਮੈਂਟ ਡੈਸਕ : ਪੰਜਾਬੀ ਸਿਨੇਮਾ ਖੇਤਰ 'ਚ ਨਿਵੇਕਲੀਆਂ ਪੈੜਾਂ ਸਥਾਪਿਤ ਕਰਦੇ ਜਾ ਰਹੇ ਹਨ ਨਿਰਦੇਸ਼ਕ ਮਨੀਸ਼ ਭੱਟ ਅਤੇ ਗਾਇਕ, ਅਦਾਕਾਰ ਜੈ ਰੰਧਾਵਾ, ਜੋ ਇੱਕ ਵਾਰ ਫਿਰ ਇਕੱਠਿਆਂ ਇੱਕ ਹੋਰ ਬਿਹਤਰੀਨ ਪੰਜਾਬੀ ਫ਼ਿਲਮ ਲੈ ਕੇ ਦਰਸ਼ਕਾਂ ਦੇ ਸਨਮੁਖ ਹੋ ਰਹੇ ਹਨ। ਮਨੀਸ਼ ਭੱਟ ਤੇ ਜੈ ਰੰਧਾਵਾ 'ਜੇ ਜੱਟ ਵਿਗੜ ਗਿਆ' ਟਾਈਟਲ ਹੇਠ ਫ਼ਿਲਮ ਲੈ ਕੇ ਆ ਰਹੇ ਹਨ, ਜਿਸ ਨੂੰ ਲੈ ਕੇ ਫੈਨਜ਼ ਵੀ ਕਾਫ਼ੀ ਉਤਸ਼ਾਹਿਤ ਹਨ। 'ਥਿੰਦ ਮੋਸ਼ਨ ਫਿਲਮਜ਼' ਦੇ ਬੈਨਰ ਹੇਠ ਅਤੇ 'ਜਬ ਪ੍ਰੋਡੋਕਸ਼ਨ' ਦੇ ਸੰਯੁਕਤ ਨਿਰਮਾਣ ਅਧੀਨ ਦਲਜੀਤ ਸਿੰਘ ਥਿੰਦ ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਫਿਲਮ ਦੇ ਸਹਿ ਨਿਰਮਾਤਾ ਜਗ ਬੋਪਾਰਾਏ ਅਤੇ ਅਮਰਜੀਤ ਸਿੰਘ ਸਰਾਓ ਹਨ। ਫ਼ਿਲਮ ਦੇ ਨਿਰਦੇਸ਼ਨ ਕਮਾਂਡ ਮਨੀਸ਼ ਭੱਟ ਵੱਲੋਂ ਸੰਭਾਲੀ ਗਈ ਹੈ, ਜੋ ਇਸ ਤੋਂ ਪਹਿਲਾਂ ਵੀ 'ਚੋਬਰ', 'ਮੈਡਲ', 'ਪੰਛੀ' ਆਦਿ ਜਿਹੀਆਂ ਕਈ ਚਰਚਿਤ ਅਤੇ ਸਫ਼ਲ ਐਕਸ਼ਨ ਫ਼ਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ।

ਇਹ ਖ਼ਬਰ ਵੀ ਪੜ੍ਹੋ - ਮੂਸੇਵਾਲਾ ਕਤਲ ਕੇਸ ਦਾ ਮਾਸਟਰਮਾਈਂਡ ਗੋਲਡੀ ਬਰਾੜ ਜ਼ਿੰਦਾ! ਹਾਲੇ ਵੀ ਇਨ੍ਹਾਂ ਕਲਾਕਾਰਾਂ ਦੀ ਜਾਨ 'ਤੇ ਮੰਡਰਾ ਰਿਹੈ ਖ਼ਤਰਾ

ਬਾਲੀਵੁੱਡ ਦੇ ਅਨੰਤ ਮਹਾਦੇਵਨ ਸਮੇਤ ਕਈ ਨਾਮੀ ਨਿਰਦੇਸ਼ਕਾਂ ਨਾਲ ਬਤੌਰ ਐਸੋਸੀਏਟ ਕੰਮ ਕਰ ਚੁੱਕੇ ਮਨੀਸ਼ ਭੱਟ ਪਾਲੀਵੁੱਡ ਨੂੰ ਤਕਨੀਕੀ ਪੱਖੋਂ ਬਿਹਤਰੀਨ ਨਕਸ਼ ਦੇਣ 'ਚ ਲਗਾਤਾਰ ਅਹਿਮ ਭੂਮਿਕਾ ਨਿਭਾ ਰਹੇ ਹਨ, ਜਿੰਨ੍ਹਾਂ ਦੀ ਪ੍ਰਤਿਭਾਵਾਨ ਅਦਾਕਾਰ ਜੈ ਰੰਧਾਵਾ ਨਾਲ ਬੈਕ-ਟੂ-ਬੈਕ ਇਹ ਤੀਜੀ ਫ਼ਿਲਮ ਹੋਵੇਗੀ, ਜਿਨ੍ਹਾਂ ਦੋਹਾਂ ਦੇ ਨਿਰਦੇਸ਼ਕ ਅਤੇ ਐਕਟਰ ਕਲੋਬਰੇਸ਼ਨ ਨੂੰ ਦਰਸ਼ਕਾਂ ਵੱਲੋਂ ਵੀ ਕਾਫ਼ੀ ਪਸੰਦ ਕੀਤਾ ਗਿਆ ਹੈ ਅਤੇ ਮਿਲ ਰਹੇ ਇਸੇ ਭਰਵੇਂ ਹੁੰਗਾਰੇ ਮੱਦੇਨਜ਼ਰ ਇਹ ਬਾਕਮਾਲ ਸ਼ਖਸ਼ੀਅਤਾਂ ਇਸ ਵਾਰ ਇਹ ਬਿੱਗ ਸੈਟਅੱਪ ਫ਼ਿਲਮ ਲੈ ਕੇ ਸਾਹਮਣੇ ਆਉਣ ਜਾ ਰਹੀਆਂ ਹਨ, ਜਿਸ ਨੂੰ ਇੰਨਾਂ ਵੱਲੋਂ ਆਪਣੀਆਂ ਪਹਿਲੀਆਂ ਫ਼ਿਲਮਾਂ ਨਾਲੋਂ ਕਾਫ਼ੀ ਵਿਸ਼ਾਲ ਕੈਨਵਸ ਅਧੀਨ ਫਿਲਮਾਇਆ ਗਿਆ ਹੈ।

ਦਰਸ਼ਕਾਂ ਵੱਲੋਂ ਬੇਸਬਰੀ ਨਾਲ ਉਡੀਕੀ ਜਾ ਰਹੀ ਇਸ ਐਕਸ਼ਨ-ਡਰਾਮਾ ਅਤੇ ਦਿਲਚਸਪ ਕਹਾਣੀ ਅਧਾਰਿਤ ਫ਼ਿਲਮ ਦੀ ਸਟਾਰ-ਕਾਸਟ ਦੀ ਗੱਲ ਕਰੀਏ ਤਾਂ ਇਸ 'ਚ ਜੈ ਰੰਧਾਵਾ, ਪਵਨ ਮਲਹੋਤਰਾ ਅਤੇ ਦੀਪ ਸਹਿਗਲ ਲੀਡਿੰਗ ਕਿਰਦਾਰ 'ਚ ਹਨ, ਜਿੰਨ੍ਹਾਂ ਤੋਂ ਇਲਾਵਾ ਪੰਜਾਬੀ ਸਿਨੇਮਾ ਦੇ ਕਈ ਹੋਰ ਨਾਮੀ ਚਿਹਰੇ ਵੀ ਮਹੱਤਵਪੂਰਨ ਕਿਰਦਾਰਾਂ 'ਚ ਵਿਖਾਈ ਦੇਣਗੇ। 17 ਮਈ 2024 ਨੂੰ ਦੇਸ਼-ਵਿਦੇਸ਼ 'ਚ ਵੱਡੇ ਪੱਧਰ 'ਤੇ ਰਿਲੀਜ਼ ਕੀਤੀ ਜਾ ਰਹੀ ਹੈ। ਇਸ ਫਿਲਮ ਦੇ ਕਹਾਣੀਕਾਰ ਜੇ ਮਹਾਰਿਸ਼ੀ, ਸਕਰੀਨ ਪਲੇਅ ਅਤੇ ਡਾਇਲਾਗ ਲੇਖਕ ਅਮਰਜੀਤ ਸਿੰਘ ਸਰਾਓ, ਐਕਸ਼ਨ ਡਾਇਰੈਕਟਰ ਪਰਮਜੀਤ ਢਿੱਲੋਂ, ਕੈਮਰਾਮੈਨ ਨੀਰਜ ਸਿੰਘ, ਸੰਪਾਦਕ ਮਨਦੀਪ ਸਿੰਘ, ਕ੍ਰਿਏਟਿਵ ਹੈਡ ਗੈਰੀ ਸੋਮਲ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News