ਪੰਜਾਬੀ ਇੰਡਸਟਰੀ ਤੋਂ ਮੰਦਭਾਗੀ ਖ਼ਬਰ, 'ਅੰਗਰੇਜ਼', 'ਲਾਹੌਰੀਏ' ਦੇ ਨਿਰਮਾਤਾ ਕਾਰਜ ਗਿੱਲ ਦੇ ਪਿਤਾ ਦਾ ਦਿਹਾਂਤ

Wednesday, Dec 06, 2023 - 11:32 AM (IST)

ਐਂਟਰਟੇਨਮੈਂਟ ਡੈਸਕ – ਪੰਜਾਬੀ ਫ਼ਿਲਮ ਇੰਡਸਟਰੀ ਤੋਂ ਇਸ ਵੇਲੇ ਦੀ ਇਕ ਵੱਡੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ 'ਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਦਰਅਸਲ, 'ਚੱਲ ਮੇਰਾ ਪੁੱਤ', 'ਅਸ਼ਕੇ', 'ਅੰਗਰੇਜ਼', 'ਬੰਬੂਕਾਟ', 'ਲਾਹੌਰੀਏ' ਵਰਗੀਆਂ ਫ਼ਿਲਮਾਂ ਦੇ ਨਿਰਮਾਤਾ ਕਾਰਜ ਗਿੱਲ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਸੁਖਨ ਵਰਮਾ-ਤਰਨ ਕੌਰ ਦੀ ਵੈਡਿੰਗ ਰਿਸੈਪਸ਼ਨ, ਜੋੜੇ ਦੀਆਂ ਤਸਵੀਰਾਂ ਨੇ ਖਿੱਚਿਆ ਸਭ ਦਾ ਧਿਆਨ

ਪੰਜਾਬੀ ਫ਼ਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਮਲਕੀਤ ਰੌਣੀ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਨੂੰ ਸਾਂਝਾ ਕਰਦਿਆਂ ਉਨ੍ਹਾਂ ਲਿਖਿਆ, ''ਦੁੱਖ ਨਾਲ ਦੱਸ ਰਹੇ ਹਾਂ ਕਿ ਪੰਜਾਬੀ ਫ਼ਿਲਮਾਂ ਦੇ ਨਿਰਮਾਤਾ ਕਾਰਜ ਗਿੱਲ ਦੇ ਪਿਤਾ ਜੀ ,ਸ. ਹਰਬੰਸ ਸਿੰਘ ਗਿੱਲ ਨਹੀ ਰਹੇ। ਉਨ੍ਹਾਂ ਦਾ ਸੰਸਕਾਰ ਪਿੰਡ ਗੁਰੂ ਕੀ ਵਡਾਲੀ ਅੰਮ੍ਰਿਤਸਰ ਸਾਹਿਬ ਵਿਖੇ ਹੋਵੇਗਾ।''

ਇਹ ਖ਼ਬਰ ਵੀ ਪੜ੍ਹੋ - ਗਾਇਕ ਹਨੀ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਦੱਸਣਯੋਗ ਹੈ ਕਿ ਕਾਰਜ ਗਿੱਲ ਨੇ 'ਚੱਲ ਮੇਰਾ ਪੁੱਤ', 'ਅੰਗਰੇਜ਼', 'ਬੰਬੂਕਾਟ', 'ਲਾਹੌਰੀਏ' ਸਣੇ ਕਈ ਫ਼ਿਲਮਾਂ ਬਣਾਈਆਂ ਹਨ। ਇਨ੍ਹਾਂ ਸਾਰੀਆਂ ਫ਼ਿਲਮਾਂ ‘ਚ ਉਨ੍ਹਾਂ ਨੇ ਆਪਣੀ ਬਿਹਤਰੀਨ ਪ੍ਰਤਿਭਾ ਨਾਲ ਸਾਰਿਆਂ ਨੂੰ ਜਾਣੂ ਕਰਵਾਇਆ ਹੈ। ਕਾਰਜ ਗਿੱਲ ਨੇ ਸਾਲ 2013 ‘ਚ ਅਦਾਕਾਰ ਤੇ ਗਾਇਕ ਅਮਰਿੰਦਰ ਗਿੱਲ ਨਾਲ ਕੈਨੇਡੀਅਨ ਪ੍ਰੋਡਕਸ਼ਨ ਕੰਪਨੀ 'ਰਿਦਮ ਬੁਆਏਜ਼' ਦੀ ਸਥਾਪਨਾ ਕੀਤੀ ਸੀ। ਕੰਪਨੀ ਦਾ ਨਾਮ ਉਨ੍ਹਾਂ ਦੇ ਕਾਲਜ ਸਮੇਂ ਦੇ ਭੰਗੜਾ ਗਰੁੱਪ ਦੇ ਨਾਂ ‘ਤੇ ਹੀ ਰੱਖਿਆ ਗਿਆ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News