ਅੱਜ ਹੈ ਮਰਹੂਮ ਗਾਇਕਾ ਗੁਰਮੀਤ ਬਾਵਾ ਦਾ ਭੋਗ ਤੇ ਅੰਤਿਮ ਅਰਦਾਸ, ਅਮਰ ਨੂਰੀ ਨੇ ਕੀਤੀ ਖ਼ਾਸ ਅਪੀਲ

Tuesday, Nov 30, 2021 - 10:46 AM (IST)

ਅੱਜ ਹੈ ਮਰਹੂਮ ਗਾਇਕਾ ਗੁਰਮੀਤ ਬਾਵਾ ਦਾ ਭੋਗ ਤੇ ਅੰਤਿਮ ਅਰਦਾਸ, ਅਮਰ ਨੂਰੀ ਨੇ ਕੀਤੀ ਖ਼ਾਸ ਅਪੀਲ

ਜਲੰਧਰ (ਵੈੱਬ ਡੈਸਕ) - 21 ਨਵੰਬਰ ਨੂੰ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦਿਹਾਂਤ ਦੇ ਨਾਲ ਗਾਇਕੀ ਦੇ ਇੱਕ ਯੁੱਗ ਦਾ ਅੰਤ ਹੋ ਗਿਆ ਸੀ। ਲੰਮੀ ਹੇਕ ਲਈ ਜਾਣੀ ਜਾਂਦੀ ਗੁਰਮੀਤ ਬਾਵਾ ਕਰੀਬ 77 ਸਾਲ ਦੀ ਉਮਰ 'ਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦੀ ਮੌਤ ਦੀ ਖ਼ਬਰ ਤੋਂ ਬਾਅਦ ਸੰਗੀਤ ਜਗਤ 'ਚ ਸੋਗ ਦੀ ਲਹਿਰ ਛਾਈ ਹੋਈ ਹੈ। ਆਮ ਲੋਕਾਂ ਤੋਂ ਲੈ ਕੇ ਕਲਾਕਾਰਾਂ ਤੱਕ ਉਨ੍ਹਾਂ ਦੀ ਮੌਤ 'ਤੇ ਦੁੱਖ ਜਤਾਇਆ। 

ਦੱਸ ਦਈਏ ਅੱਜ ਮਰਹੂਮ ਗਾਇਕਾ ਗੁਰਮੀਤ ਬਾਵਾ ਦਾ ਭੋਗ ਅਤੇ ਅੰਤਿਮ ਅਰਦਾਸ ਹੈ। ਮਸ਼ਹੂਰ ਪੰਜਾਬੀ ਗਾਇਕਾ ਅਮਰ ਨੂਰੀ ਨੇ ਆਪਣੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਲੋਕਾਂ ਨੂੰ ਇਹ ਜਾਣਕਾਰੀ ਦਿੱਤੀ ਹੈ ਕਿ ਅੱਜ ਗੁਰਮੀਤ ਬਾਵਾ ਦਾ ਭੋਗ ਹੈ। ਉਨ੍ਹਾਂ ਨੇ ਨਾਲ ਕੈਪਸ਼ਨ 'ਚ ਲਿਖਿਆ ਹੈ, ''ਅੱਜ ਅੰਮ੍ਰਿਤਸਰ ਸਾਡੇ ਸਭ ਦੇ ਸਤਿਕਾਰ ਮਹਾਨ ਲੋਕ ਗਾਇਕੀ ਦੇ ਸਿਰਮੋਰ ਗਾਇਕਾ ਸਵਰਗਵਾਸੀ ਗੁਰਮੀਤ ਬਾਵਾ ਜੀ ਦਾ ਭੋਗ ਹੈ। RIP।'' ਗੁਰਮੀਤ ਬਾਵਾ ਜੀ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਯਾਨੀਕਿ 30 ਨਵੰਬਰ ਦਿਨ ਮੰਗਲਵਾਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਹੋਵੇਗੀ। ਸਥਾਨ-ਗੁਰਦੁਆਰਾ ਛੇਵੀਂ ਪਾਤਸ਼ਾਹੀ, ਰਣਜੀਤ ਐਵੀਨਿਊ, ਏ-ਬਲੌਕ 'ਚ ਅੰਤਿਮ ਅਰਦਾਸ ਕੀਤੀ ਜਾਵੇਗੀ। 

PunjabKesari

ਗੁਰਮੀਤ ਬਾਵਾ ਦੀ ਮੌਤ ਕਾਰਨ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪੰਜਾਬੀ ਲੋਕ ਗਾਇਕੀ 'ਚ 45 ਸੈਕਿੰਡ ਦੀ ਹੇਕ ਲਾਉਣ ਦਾ ਰਿਕਾਰਡ ਉਨ੍ਹਾਂ ਦੇ ਨਾਂ ਹੈ। ਉਨ੍ਹਾਂ ਨੂੰ ਕਈ ਕੌਮੀ ਤੇ ਕੌਮਾਂਤਰੀ ਪੁਰਸਕਾਰ ਮਿਲੇ ਹਨ। ਪੰਜਾਬੀ ਲੋਕ ਸੰਗੀਤ 'ਚ ਉਨ੍ਹਾਂ ਦਾ ਯੋਗਦਾਨ ਅਮਿੱਟ ਹੈ। 

 
 
 
 
 
 
 
 
 
 
 
 
 
 
 

A post shared by Amar Noori (@amarnooriworld)

ਦੱਸਣਯੋਗ ਹੈ ਕਿ ਸਾਲ 2019 'ਚ ਲੋਕ ਗਾਇਕਾ ਗੁਰਮੀਤ ਕੌਰ ਬਾਵਾ ਨੂੰ ਨਿਊਜ਼ੀਲੈਂਡ ਦੀ ਪਾਰਲੀਮੈਂਟ 'ਚ ਪੰਜਾਬੀ ਸਪੋਰਟਸ ਐਂਡ ਕਲਚਰਲ ਕਲੱਬ ਵੱਲੋਂ ਸਨਮਾਨ ਮਿਲਿਆ ਸੀ। ਗੁਰਮੀਤ ਬਾਵਾ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼੍ਰੋਮਣੀ ਐਵਾਰਡ ਮਿਲ ਚੁੱਕਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਭਾਰਤੀ ਸੰਗੀਤ ਨਾਟਕ ਅਕਾਦਮੀ ਵੱਲੋਂ 'ਰਾਸ਼ਟਰਪਤੀ ਪੁਰਸਕਾਰ' ਤੇ ਪੰਜਾਬ ਕਲਾ ਪ੍ਰੀਸ਼ਦ ਵੱਲੋਂ 'ਪੰਜਾਬ ਗੌਰਵ' ਪੁਰਸਕਾਰ ਵੀ ਮਿਲ ਚੁੱਕੇ ਹਨ। ਦੱਸ ਦਈਏ ਪਿਛਲੇ ਸਾਲ ਹੀ ਗੁਰਮੀਤ ਬਾਵਾ ਦੀ ਧੀ ਲਾਚੀ ਬਾਵਾ ਦਾ ਦਿਹਾਂਤ ਹੋਇਆ ਸੀ।

ਨੋਟ - ਗੁਰਮੀਤ ਬਾਵਾ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News