ਪੰਜਾਬੀ ਇੰਡਸਟਰੀ 'ਚ ਪਸਰਿਆ ਸੋਗ, ਮਸ਼ਹੂਰ ਗੀਤਕਾਰ ਦਾ ਹੋਇਆ ਦੇਹਾਂਤ

Monday, May 05, 2025 - 06:13 PM (IST)

ਪੰਜਾਬੀ ਇੰਡਸਟਰੀ 'ਚ ਪਸਰਿਆ ਸੋਗ, ਮਸ਼ਹੂਰ ਗੀਤਕਾਰ ਦਾ ਹੋਇਆ ਦੇਹਾਂਤ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ)- ਕੋਟਕਪੂਰਾ ਦੇ ਪਿੰਡ ਖਾਰਾ ਨੇੜੇ ਸੜਕ ਹਾਦਸੇ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖੋਖਰ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖੋਖਰ ਵਾਸੀ ਮਸ਼ਹੂਰ ਗੀਤਕਾਰ ਗੁਰਸੇਵਕ ਸਿੰਘ ਬਰਾੜ (47) ਵਜੋਂ ਹੋਈ। ਇਸ ਮਾਮਲੇ ਵਿਚ ਥਾਣਾ ਸਦਰ ਕੋਟਕਪੂਰਾ ਦੀ ਪੁਲਸ ਵਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਜਦਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਖੇ ਭੇਜ ਦਿੱਤਾ ਹੈ।
ਦੱਸ ਦਈਏ ਕਿ ਗੁਰਸੇਵਕ ਸਿੰਘ ਬਰਾੜ ਮੋਟਰਸਾਈਕਲ ’ਤੇ ਸਵਾਰ ਹੋ ਕੇ ਲੰਘੀ ਰਾਤ ਪਿੰਡ ਵਾਪਸ ਪਰਤ ਰਿਹਾ ਸੀ ਅਤੇ ਜਦ ਉਹ ਪਿੰਡ ਖਾਰਾ ਨੇੜੇ ਬਰਾੜ ਢਾਬੇ ਕੋਲ ਪੁੱਜਿਆ ਤਾਂ ਉਸ ਦੀ ਟਰੱਕ ਦੇ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਗੰਭੀਰ ਸੱਟ ਵੱਜਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਪਿੰਡ ਖੋਖਰ ਦੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੋਟਕਪੂਰਾ ਤੋਂ ਪਿੰਡ ਵਾਪਸ ਪਰਤਦੇ ਸਮੇਂ ਇਹ ਹਾਦਸਾ ਵਾਪਰਿਆ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਆਪਣੇ ਪਿੱਛੇ ਆਪਣੇ ਬਜ਼ੁਰਗ ਪਿਤਾ, ਪਤਨੀ ਅਤੇ ਪੁੱਤਰ ਛੱਡ ਗਿਆ ਹੈ। ਉਸ ਦੀ ਮੌਤ ਨੇ ਪਰਿਵਾਰ ਲਈ ਬਹੁਤ ਮੁਸੀਬਤਾਂ ਲਿਆਂਦੀਆਂ ਹਨ ਕਿਉਂਕਿ ਉਹ ਇਕੱਲਾ ਹੀ ਘਰ ਦੀ ਦੇਖਭਾਲ ਕਰਦਾ ਸੀ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਇਸ ਮਾਮਲੇ ਵਿਚ ਨਿਰਪੱਖ ਜਾਂਚ ਕਰਦੇ ਮੁਲਜ਼ਮ ਟਰੱਕ ਚਾਲਕ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਏ.ਐੱਸ.ਆਈ. ਗੁਰਬੀਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।
 


author

Aarti dhillon

Content Editor

Related News