ਜੱਸ ਬਾਜਵਾ ਤੇ ਨੀਰੂ ਬਾਜਵਾ ਦੀ ਫ਼ਿਲਮ ''ਸ਼ੁਕਰਾਨਾ '' ਦਾ ਟ੍ਰੇਲਰ ਰਿਲੀਜ਼ (ਵੀਡੀਓ)

Thursday, Sep 12, 2024 - 03:20 PM (IST)

ਐਂਟਰਟੇਨਮੈਂਟ ਡੈਸਕ (ਬਿਊਰੋ) : ਅਦਾਕਾਰਾ ਨੀਰੂ ਬਾਜਵਾ ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਭਿਨੇਤਰੀ ਹੈ। ਫ਼ਿਲਮ 'ਸ਼ਾਇਰ' ਤੋਂ ਬਾਅਦ ਮੁੜ ਇੱਕ ਵਾਰ ਫਿਰ ਤੋਂ ਨੀਰੂ ਬਾਜਵਾ ਆਪਣੀ ਨਵੀਂ ਫ਼ਿਲਮ ਸ਼ੁਕਰਾਨਾ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਹਾਲ ਹੀ 'ਚ ਇਸ ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਫੈਨਜ਼ ਇਸ ਨੂੰ ਕਾਫੀ ਪਸੰਦ ਕਰ ਰਹੇ ਹਨ। 

ਇਹ ਖ਼ਬਰ ਵੀ ਪੜ੍ਹੋ ਪ੍ਰਸਿੱਧ ਅਦਾਕਾਰਾ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ, ਜਾਣੋ ਪੂਰਾ ਮਾਮਲਾ

ਨੀਰੂ ਬਾਜਵਾ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓ 'ਤੇ ਆਪਣੇ ਪ੍ਰੋਫੈਸ਼ਨਲ ਪ੍ਰੋਜੈਕਟਸ ਨੂੰ ਲੈ ਕੇ ਨਵੀਂ ਅਪਡੇਟ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਨੀਰੂ ਬਾਜਵਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ 'ਤੇ ਫ਼ਿਲਮ 'ਸ਼ੁਕਰਾਨਾ' ਨਾਲ ਸਬੰਧਤ ਅਪਡੇਟ ਸਾਂਝੀ ਕੀਤੀ ਹੈ। ਨੀਰੂ ਬਾਜਵਾ ਨੇ ਫੈਨਜ਼ ਨੂੰ ਦੱਸਿਆ ਕਿ ਉਨ੍ਹਾਂ ਦੀ ਫ਼ਿਲਮ ਸ਼ੁਕਰਾਨਾ ਦਾ ਅਧਿਕਾਰਿਤ ਟ੍ਰੇਲਰ ਰਿਲੀਜ਼ ਹੋ ਗਿਆ ਹੈ। 

ਇਹ ਫ਼ਿਲਮ ਇੱਕ ਪਰਿਵਾਰਕ ਫ਼ਿਲਮ ਹੈ। ਇਹ ਫ਼ਿਲਮ ਇੱਕ ਕੁੜੀ ਦੀ ਕਹਾਣੀ ਨੂੰ ਦਰਸਾਉਂਦੀ ਹੈ ਕਿ ਕਿਵੇਂ ਹਾਲਾਤਾਂ ਦੇ ਚੱਲਦੇ ਉਸ ਨੂੰ ਪਤੀ ਦੀ ਮੌਤ ਮਗਰੋਂ ਦਿਉਰ ਨਾਲ ਵਿਆਹ ਕਰਵਾਉਣ ਲਈ ਮ਼ਜ਼ਬੂਰ ਕੀਤਾ ਜਾਂਦਾ ਹੈ। ਇਸ ਫ਼ਿਲਮ 'ਚ ਨੀਰੂ ਬਾਜਵਾ ਦੇ ਨਾਲ-ਨਾਲ ਜੱਸ ਬਾਜਵਾ ਤੇ ਅੰਮ੍ਰਿਤ ਮਾਨ ਵੀ ਨਜ਼ਰ ਆਉਣਗੇ। ਇਹ ਫ਼ਿਲਮ ਇਸੇ ਮਹੀਨੇ ਯਾਨੀ ਕਿ 27 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News