ਫ਼ਿਲਮ ''ਅਰਦਾਸ ਸਰਬੱਤ ਦੇ ਭਲੇ ਦੀ'' ਦਾ ਨਵਾਂ ਗੀਤ ''ਅਸ਼ਕੇ'' ਕੱਲ੍ਹ ਹੋਵੇਗਾ ਰਿਲੀਜ਼
Monday, Aug 19, 2024 - 05:01 PM (IST)
ਜਲੰਧਰ (ਬਿਊਰੋ) : ਪੰਜਾਬੀ ਸਿਨੇਮਾ ਦੇ ਸਟਾਰ ਅਦਾਕਾਰ ਗਿੱਪੀ ਗਰੇਵਾਲ ਦੀ ਨਵੀਂ ਪੰਜਾਬੀ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦੀ ਇੰਨੀਂ ਦਿਨੀਂ ਫ਼ਿਲਮੀ ਗਲਿਆਰਿਆਂ 'ਚ ਕਾਫ਼ੀ ਚਰਚਾ ਅਤੇ ਖਿੱਚ ਦਾ ਕੇਂਦਰ ਬਿੰਦੂ ਬਣੀ ਹੋਈ ਹੈ। ਫ਼ਿਲਮ ਦਾ ਦੂਜਾ ਗੀਤ 'ਅਸ਼ਕੇ' ਭਲਕੇ 20 ਅਗਸਤ ਨੂੰ ਵੱਖ-ਵੱਖ ਪਲੇਟਫ਼ਾਰਮ 'ਤੇ ਰਿਲੀਜ਼ ਕੀਤਾ ਜਾਵੇਗਾ। ਫ਼ਿਲਮ ਦੇ ਰਿਲੀਜ਼ ਹੋ ਰਹੇ ਉਕਤ ਖੂਬਸੂਰਤ ਗਾਣੇ ਦੀ ਗੱਲ ਕੀਤੀ ਜਾਵੇ ਤਾਂ ਇਸ ਨੂੰ ਆਵਾਜ਼ ਦੇਣ ਦੇ ਨਾਲ-ਨਾਲ ਸੰਗੀਤ ਸੰਯੋਜਨਤਾ ਵੀ ਗਿੱਪੀ ਗਰੇਵਾਲ ਵੱਲੋਂ ਕੀਤੀ ਗਈ ਹੈ, ਜਦਕਿ ਮਨ ਨੂੰ ਮੋਹ ਲੈਣ ਵਾਲੇ ਇਸ ਗਾਣੇ ਦੇ ਬੋਲ ਅਤੇ ਕੰਪੋਜੀਸ਼ਨ ਦੀ ਸਿਰਜਣਾ ਹੈਪੀ ਰਾਏਕੋਟੀ ਨੇ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਕੋਲਕਾਤਾ ਰੇਪ ਕੇਸ 'ਤੇ ਕਰਨ ਔਜਲਾ ਦਾ ਫੁੱਟਿਆ ਗੁੱਸਾ, ਕਿਹਾ- ਬਲਾਤਕਾਰੀ 'ਤੇ ਕੋਈ ਰਹਿਮ ਨਹੀਂ...
'ਜੀਓ ਸਟੂਡਿਓਜ਼', 'ਹੰਬਲ ਮੋਸ਼ਨ ਪਿਕਚਰਜ਼' ਅਤੇ 'ਪਨੋਰਮਾ ਸਟੂਡਿਓਜ਼' ਵੱਲੋਂ ਪੇਸ਼ ਕੀਤੀ ਜਾ ਰਹੀ ਉਕਤ ਅਰਥ-ਭਰਪੂਰ ਫ਼ਿਲਮ ਦਾ ਨਿਰਮਾਣ ਰਵਨੀਤ ਕੌਰ ਗਰੇਵਾਲ, ਜਯੋਤੀ ਦੇਸ਼ਪਾਂਡੇ, ਕੁਮਾਰ ਮੰਗਤ ਪਾਠਕ, ਅਭਿਸ਼ੇਕ ਪਾਠਕ, ਦਿਵਿਆ ਧਮੀਜਾ, ਮੁਰਲੀਧਰ ਛਤਵਾਨੀ, ਸੰਜੀਵ ਜੋਸ਼ੀ, ਭਾਨਾ ਲਾ ਅਤੇ ਵਿਨੋਦ ਅਸਵਾਲ ਦੁਆਰਾ ਕੀਤਾ ਗਿਆ ਹੈ, ਜਦਕਿ ਨਿਰਦੇਸ਼ਨ ਅਤੇ ਲੇਖਨ ਦੀ ਦੋਹਰੀ ਜਿੰਮੇਵਾਰੀ ਗਿੱਪੀ ਗਰੇਵਾਲ ਵੱਲੋਂ ਹੀ ਨਿਭਾਈ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਕੋਲਕਾਤਾ ਰੇਪ ਕੇਸ 'ਤੇ ਫੁੱਟਿਆ ਪੰਜਾਬੀ ਕਲਾਕਾਰਾਂ ਦਾ ਗੁੱਸਾ, ਬੋਲੇ- ਭਾਰਤ 'ਚ ਕੁੜੀਆਂ ਸੁਰੱਖਿਅਤ ਨਹੀਂ....
ਕੈਨੇਡਾ ਤੋਂ ਇਲਾਵਾ ਪੰਜਾਬ ਦੇ ਰੋਪੜ ਨੇੜਲੇ ਇਲਾਕਿਆਂ 'ਚ ਫਿਲਮਾਈ ਗਈ ਇਸ ਅਰਥ-ਭਰਪੂਰ ਫ਼ਿਲਮ ਦੀ ਸਟਾਰਕਾਸਟ ਦੀ ਗੱਲ ਕਰੀਏ ਤਾਂ ਇਸ ਵਿੱਚ ਗਿੱਪੀ ਗਰੇਵਾਲ ਅਤੇ ਜੈਸਮੀਨ ਭਸੀਨ ਲੀਡ ਜੋੜੀ ਵਜੋਂ ਨਜ਼ਰ ਆਉਣਗੇ। ਇਨ੍ਹਾਂ ਤੋਂ ਇਲਾਵਾ ਨਿਰਮਲ ਰਿਸ਼ੀ, ਗੁਰਪ੍ਰੀਤ ਘੁੱਗੀ, ਜੱਗੀ ਸਿੰਘ, ਪ੍ਰਿੰਸ ਕੰਵਲਜੀਤ ਸਿੰਘ, ਰਘੂਬੀਰ ਬੋਲੀ, ਰੁਪਿੰਦਰ ਰੂਪੀ, ਰਾਣਾ ਜੰਗ ਬਹਾਦਰ, ਸਰਦਾਰ ਸੋਹੀ, ਮਲਕੀਤ ਰੋਣੀ, ਰਵਿੰਦਰ ਮੰਡ, ਤਾਨਿਆ ਮਹਾਜਨ ਆਦਿ ਵੱਲੋਂ ਵੀ ਮਹੱਤਵਪੂਰਨ ਅਤੇ ਸਪੋਰਟਿੰਗ ਕਿਰਦਾਰ ਅਦਾ ਕੀਤੇ ਗਏ ਹਨ। ਸਾਲ 2016 'ਚ ਰਿਲੀਜ਼ ਹੋਈ 'ਅਰਦਾਸ' ਅਤੇ ਸਾਲ 2019 'ਚ ਸਾਹਮਣੇ ਆਈ 'ਅਰਦਾਸ ਕਰਾਂ' ਦੀ ਤੀਜੇ ਸੀਕਵਲ ਵਜੋਂ ਦਰਸ਼ਕਾਂ ਦੇ ਸਨਮੁੱਖ ਕੀਤੀ ਜਾ ਰਹੀ ਇਸ ਫ਼ਿਲਮ ਨੂੰ ਵਿਸ਼ਾਲ ਕੈਨਵਸ ਅਧੀਨ ਬਣਾਇਆ ਗਿਆ ਹੈ। ਇਸ ਫ਼ਿਲਮ ਨੂੰ 13 ਸਤੰਬਰ 2016 ਨੂੰ ਦੇਸ਼ ਵਿਦੇਸ਼ ਦੇ ਸਿਨੇਮਾਘਰਾਂ 'ਚ ਰਿਲੀਜ਼ ਕੀਤਾ ਜਾ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।