ਲੋਕਾਂ ਦੀ ਪਸੰਦ ''ਤੇ ਖਰਾ ਉਤਰਿਆ ''ਸ਼ੁਕਰਾਨਾ'' ਦਾ ਗੀਤ ''ਗੱਲ ਬਣ ਗਈ''

Wednesday, Sep 25, 2024 - 03:46 PM (IST)

ਲੋਕਾਂ ਦੀ ਪਸੰਦ ''ਤੇ ਖਰਾ ਉਤਰਿਆ ''ਸ਼ੁਕਰਾਨਾ'' ਦਾ ਗੀਤ ''ਗੱਲ ਬਣ ਗਈ''

ਜਲੰਧਰ (ਬਿਊਰੋ) : ਪੰਜਾਬੀ ਅਦਾਕਾਰਾ ਨੀਰੂ ਬਾਜਵਾ ਫ਼ਿਲਮ 'ਸ਼ਾਇਰ' ਤੋਂ ਬਾਅਦ ਮੁੜ ਹੁਣ ਆਪਣੀ ਨਵੀਂ ਫ਼ਿਲਮ 'ਸ਼ੁਕਰਾਨਾ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਬੀਤੇ ਕੁਝ ਦਿਨ ਪਹਿਲਾਂ ਫ਼ਿਲਮ ਦਾ ਗੀਤ 'ਗੱਲ ਬਣ ਗਈ' ਰਿਲੀਜ਼ ਹੋਇਆ ਸੀ, ਜਿਸ ਨੂੰ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। 

ਇਹ ਖ਼ਬਰ ਵੀ ਪੜ੍ਹੋ - ਕੰਗਨਾ ਰਣੌਤ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਸ਼ਰੇਆਮ ਆਖ ਦਿੱਤੀਆਂ ਇਹ ਗੱਲਾਂ

ਇਸ ਬਾਰੇ ਨੀਰੂ ਬਾਜਵਾ ਨੇ ਇੰਸਟਾ ਪੋਸਟ ਪਾ ਕੇ ਫੈਨਜ਼ ਨੂੰ ਗੀਤ ਦੇ ਰਿਲੀਜ਼ ਹੋਣ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਇਹ ਗੀਤ ਇੱਕ ਰੋਮਾਂਟਿਕ ਗੀਤ ਹੈ, ਜਿਸ 'ਚ ਨੀਰੂ ਬਾਜਵਾ ਨਾਲ ਜੱਸ ਬਾਜਵਾ ਵੀ ਨਜ਼ਰ ਆ ਰਹੇ ਹਨ। ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ, ਜਿਸ ਨੂੰ ਗਾਇਕ ਵੀ ਖ਼ੁਦ ਹੈਪੀ ਰਾਏਕੋਟੀ ਨੇ ਹੀ ਹੈ। ਇਸ ਗੀਤ ਦਾ ਸੰਗੀਤ ਕਿੰਗ ਪਰੋ ਕੰਪਨੀ ਵੱਲੋਂ ਦਿੱਤਾ ਗਿਆ ਹੈ, ਜਿਸ ਨੂੰ ਟਾਈਮਜ਼ ਮਿਊਜ਼ਿਕ ਇੰਡੀਆ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਪੰਜਾਬੀ ਫ਼ਿਲਮ 'ਸ਼ੁਕਰਾਨਾ' 'ਚ ਨੀਰੂ ਬਾਜਵਾ, ਅੰਮ੍ਰਿਤ ਮਾਨ ਤੇ ਜੱਸ ਬਾਜਵਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਇਨ੍ਹਾਂ ਤੋਂ ਇਲਾਵਾ ਫ਼ਿਲਮ ’ਚ ਸਿਮਰਨ ਚਾਹਲ, ਬੀ. ਐੱਨ. ਸ਼ਰਮਾ, ਹਾਰਬੀ ਸੰਘਾ, ਰੁਪਿੰਦਰ ਰੂਪੀ, ਸੀਮਾ ਕੌਸ਼ਲ, ਹਨੀ ਮੱਟੂ, ਸੁਖਵਿੰਦਰ ਚਾਹਲ, ਗੁਰਮੀਤ ਸਾਜਨ, ਗੁਰਪ੍ਰੀਤ ਕੌਰ ਭੰਗੂ, ਪ੍ਰਕਾਸ਼ ਗਾਧੂ, ਪਵਨ ਜੌਹਲ, ਮੰਜੂ ਮਾਹਲ, ਦੀਪਕ ਨਿਆਜ਼, ਬਲੀ ਬਲਜੀਤ ਤੇ ਗੀਤ ਗੋਰਾਇਆ ਵੀ ਅਹਿਮ ਕਿਰਦਾਰਾਂ ’ਚ ਨਜ਼ਰ ਆਉਣ ਵਾਲੇ ਹਨ। 'ਸ਼ੁਕਰਾਨਾ' ਫ਼ਿਲਮ ਨੂੰ ਸਿਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਜਗਦੀਪ ਵੜਿੰਗ ਵੱਲੋਂ ਲਿਖੀ ਗਈ ਹੈ। ਫ਼ਿਲਮ ਭਗਵੰਤ ਵਿਰਕ, ਲੱਕੀ ਕੌਰ ਤੇ ਸੰਤੋਸ਼ ਥੀਟੇ ਵੱਲੋਂ ਪ੍ਰੋਡਿਊਸ ਕੀਤੀ ਗਈ ਹੈ। ਇਹ ਫ਼ਿਲਮ 27 ਸਤੰਬਰ ਨੂੰ ਦੁਨੀਆ ਭਰ 'ਚ ਵੱਸਦੇ ਪੰਜਾਬੀਆਂ ਲਈ ਰਿਲੀਜ਼ ਹੋਣ ਜਾ ਰਹੀ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News