ਕੈਨੇਡਾ 'ਚ ਮਸ਼ਹੂਰ ਪੰਜਾਬੀ ਸਿੰਗਰ 'ਤੇ ਫਾਇਰਿੰਗ, ਇਸ ਗੈਂਗ ਨੇ ਲਈ ਜ਼ਿੰਮੇਵਾਰੀ
Wednesday, Oct 22, 2025 - 09:49 AM (IST)

ਐਂਟਰਟੇਨਮੈਂਟ ਡੈਸਕ- ਕੈਨੇਡਾ ਵਿੱਚ ਪੰਜਾਬੀ ਸਿੰਗਰ ਤੇਜੀ ਕਹਲੋਂ ‘ਤੇ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਮਲੇ ਦੀ ਜ਼ਿੰਮੇਵਾਰੀ ਗੈਂਗਸਟਰ ਰੋਹਿਤ ਗੋਦਾਰਾ ਦੇ ਗੈਂਗ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਲਈ ਹੈ। ਹਮਲੇ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਚਰਚਾ ਤੇਜ਼ ਹੋ ਗਈ ਹੈ ਕਿਉਂਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕੈਨੇਡਾ ਵਿੱਚ ਪੰਜਾਬੀ ਆਰਟਿਸਟਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੋਵੇ। ਹਾਲ ਹੀ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਰੈਸਟੋਰੈਂਟ ‘ਤੇ ਵੀ ਗੋਲੀਬਾਰੀ ਹੋਈ ਸੀ।
ਰਿਪੋਰਟਾਂ ਮੁਤਾਬਕ ਮਹਿੰਦਰ ਸਰਣ ਨਾਂ ਦੇ ਗੈਂਗਸਟਰ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦਿਆਂ ਦਾਅਵਾ ਕੀਤਾ ਕਿ ਤੇਜੀ ਕਹਲੋਂ ‘ਤੇ ਹਮਲਾ ਉਨ੍ਹਾਂ ਦੇ ਗੈਂਗ ਨੇ ਕਰਵਾਇਆ ਹੈ। ਪੋਸਟ ਵਿੱਚ ਕਿਹਾ ਗਿਆ ਕਿ ਤੇਜੀ ਕਹਲੋਂ ਨੂੰ ਪੇਟ ਵਿੱਚ ਗੋਲੀਆਂ ਲੱਗੀਆਂ ਹਨ ਅਤੇ ਇਹ ਸਿਰਫ਼ ਇੱਕ ਚੇਤਾਵਨੀ ਸੀ। ਜੇਕਰ ਉਹ ਅਜੇ ਵੀ ਨਹੀਂ ਸਮਝਦਾ, ਤਾਂ ਅਸੀਂ ਉਸਨੂੰ ਖਤਮ ਕਰ ਦੇਵਾਂਗੇ। ਗੈਂਗ ਦਾ ਦੋਸ਼ ਹੈ ਕਿ ਕਹਲੋਂ ਉਨ੍ਹਾਂ ਦੇ ਦੁਸ਼ਮਨਾਂ ਨੂੰ ਹਥਿਆਰ ਅਤੇ ਵਿੱਤੀ ਮਦਦ ਦਿੰਦਾ ਸੀ, ਇਸ ਕਰਕੇ ਉਸ ‘ਤੇ ਹਮਲਾ ਕੀਤਾ ਗਿਆ।
ਇਹ ਵੀ ਪੜ੍ਹੋ: ਦੀਵਾਲੀ ਵਾਲੇ ਦਿਨ ਅਮਰੀਕਾ ਤੋਂ ਆਈ ਮੰਦਭਾਗੀ ਖਬਰ; ਸੜਕ ਹਾਦਸੇ 'ਚ ਭਾਰਤੀ ਮੂਲ ਦੀ ਮਾਂ-ਧੀ ਦੀ ਮੌਤ
ਗੈਂਗਸਟਰ ਨੇ ਪੋਸਟ ਵਿੱਚ ਹੋਰ ਧਮਕੀ ਭਰੇ ਸ਼ਬਦਾਂ ਵਿੱਚ ਕਿਹਾ ਕਿ ਜੇ ਕਿਸੇ ਨੇ ਵੀ ਤੇਜੀ ਕਹਲੋਂ ਦਾ ਸਾਥ ਦਿੱਤਾ ਜਾਂ ਗੋਦਾਰਾ ਗੈਂਗ ਦੇ ਖ਼ਿਲਾਫ਼ ਗਏ, ਤਾਂ ਉਸਦਾ ਪਰਿਵਾਰ ਵੀ ਨਹੀਂ ਬਖ਼ਸ਼ਿਆ ਜਾਵੇਗਾ। ਉਸ ਨੇ ਕਿਹਾ ਕਿ ਇਹ ਸਿਰਫ਼ ਸ਼ੁਰੂਆਤ ਹੈ, ਅੱਗੇ ਹੋਰ ਵੱਡੇ ਹਮਲੇ ਹੋਣਗੇ। ਪੋਸਟ ਵਿੱਚ ਉਸ ਨੇ ਆਪਣੇ ਸਾਥੀਆਂ ਰਾਹੁਲ ਰਿਨਾਉ ਅਤੇ ਵਿਕੀ ਫਲਵਾਨ ਦੇ ਨਾਮ ਵੀ ਲਿਖੇ ਹਨ, ਜੋ ਗੋਦਾਰਾ ਗੈਂਗ ਨਾਲ ਜੁੜੇ ਹੋਏ ਹਨ।
ਇਹ ਵੀ ਪੜ੍ਹੋ: ਮਿਊਜ਼ਿਕ ਇੰਡਸਟਰੀ 'ਚ ਇਕ ਵਾਰ ਮੁੜ ਛਾਇਆ ਸੋਗ ! ਹੁਣ ਇਸ ਕਲਾਕਾਰ ਨੇ ਛੱਡੀ ਦੁਨੀਆ
ਇਸ ਘਟਨਾ ਤੋਂ ਬਾਅਦ ਕੈਨੇਡਾ ਵਿੱਚ ਸੁਰੱਖਿਆ ਏਜੰਸੀਆਂ ਫਿਰ ਚੌਕਸੀ ‘ਤੇ ਹਨ। ਹਾਲ ਹੀ ਵਿੱਚ ਕਈ ਸੈਲੀਬ੍ਰਿਟੀਆਂ ਜਿਵੇਂ ਕਪਿਲ ਸ਼ਰਮਾ ਅਤੇ ਯੂਟਿਊਬਰ ਐਲਵਿਸ਼ ਯਾਦਵ ਦੇ ਘਰਾਂ ‘ਤੇ ਵੀ ਫਾਇਰਿੰਗ ਦੇ ਮਾਮਲੇ ਸਾਹਮਣੇ ਆਏ ਹਨ। ਫਿਲਹਾਲ ਤੇਜੀ ਕਹਲੋਂ ਦੀ ਸਿਹਤ ਬਾਰੇ ਕੋਈ ਅਪਡੇਟ ਸਾਹਮਣੇ ਨਹੀਂ ਆਈ ਹੈ।
ਇਹ ਵੀ ਪੜ੍ਹੋ: ਮਸ਼ਹੂਰ Singer ਦੇ ਲਾਈਵ ਸ਼ੋਅ 'ਚ ਹੋ ਗਿਆ ਹੰਗਾਮਾ, ਨੌਜਵਾਨਾਂ ਨੇ ਕੀਤੇ ਗੰਦੇ ਇਸ਼ਾਰੇ, ਭੱਖ ਗਿਆ ਮਾਹੌਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8