ਗਿੱਪੀ ਗਰੇਵਾਲ ਨੇ ਆਪਣੀ ਨਵੀਂ ਧਾਰਮਿਕ ਫ਼ਿਲਮ ''ਅਕਾਲ'' ਦਾ ਕੀਤਾ ਐਲਾਨ

Wednesday, Sep 18, 2024 - 03:58 PM (IST)

ਐਂਟਰਟੇਨਮੈਂਟ ਡੈਸਕ  : ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਗਾਇਕੀ ਨਾਲ ਬਤੌਰ ਨਿਰਮਾਤਾ ਵੀ ਆਪਣੀ ਵੱਖਰੀ ਪਛਾਣ ਬਣਾਉਣ ਵੱਲ ਅੱਗੇ ਵੱਧ ਰਹੇ ਹਨ। ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਸਿਨੇਮਾਘਰਾਂ 'ਤੇ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਇਸ ਫ਼ਿਲਮ ਦੀ ਸਫ਼ਲਤਾ ਮਗਰੋਂ ਹੁਣ ਗਾਇਕ ਨੇ ਆਪਣੀ ਇੱਕ ਹੋਰ ਨਵੀਂ ਧਾਰਮਿਕ ਫ਼ਿਲਮ ਦਾ ਐਲਾਨ ਕੀਤਾ ਹੈ। ਹਾਲ ਹੀ 'ਚ ਗਿੱਪੀ ਗਰੇਵਾਲ ਨੇ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਨਾਲ ਸਬੰਧਤ ਆਪਣੇ  ਫੈਨਜ਼ ਨਾਲ ਇੱਕ ਲਾਈਵ ਸੈਸ਼ਨ ਕੀਤਾ। ਗਿੱਪੀ ਗਰੇਵਾਲ ਨੇ ਭਾਰਤ ਤੇ ਪਾਕਿਸਤਾਨ ਸਣੇ ਦੇਸ਼-ਵਿਦੇਸ਼ ਦੇ ਸਾਰੇ ਹੀ ਫੈਨਜ਼ ਦਾ ਫ਼ਿਲਮ ਨੂੰ ਭਰਵਾਂ ਹੁੰਗਾਰਾ ਦੇਣ ਲਈ ਧੰਨਵਾਦ ਕੀਤਾ। 

ਇਹ ਖ਼ਬਰ ਵੀ ਪੜ੍ਹੋ ਅਦਾਕਾਰਾ ’ਤੇ ਹਮਲੇ ਦੇ ਮੁੱਖ ਮੁਲਜ਼ਮ ਨੂੰ ਜ਼ਮਾਨਤ

ਗਿੱਪੀ ਗਰੇਵਾਲ ਨੇ ਆਪਣੇ ਲਾਈਵ ਸੈਸ਼ਨ ਦੌਰਾਨ ਫੈਨਜ਼ ਨੂੰ ਧੰਨਵਾਦ ਕਿਹਾ ਹੈ। ਉਨ੍ਹਾਂ ਕਿਹਾ ਕਿ ਤੁਹਾਡੇ ਹੁੰਗਾਰੇ ਨਾਲ ਸਾਡਾ ਹੌਸਲਾ ਵਧ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਜਲਦ ਹੀ ਉਹ ਇੱਕ ਹੋਰ ਧਾਰਮਿਕ ਫ਼ਿਲਮ ਲੈ ਕੇ ਆ ਰਹੇ ਹਨ, ਜਿਸ ਦਾ ਟਾਈਟਲ ਹੈ 'ਅਕਾਲ'। ਗਿੱਪੀ ਗਰੇਵਾਲ ਨੇ ਫੈਨਜ਼ ਨੂੰ ਕਿਹਾ ਕਿ ਤੁਸੀਂ ਆਪਣਾ ਪਿਆਰ ਤੇ ਸਤਿਕਾਰ ਸਾਡੇ 'ਤੇ ਇੰਝ ਹੀ ਬਣਾਈ ਰੱਖੋ, ਅਸੀਂ ਜਲਦੀ ਹੀ ਨਵੀਂ ਫ਼ਿਲਮ ਵੀ ਲੈ ਆਵਾਂਗੇ।

ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਗਿੱਪੀ ਗਰੇਵਾਲ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਐਕਟਿਵ ਰਹਿੰਦੇ ਹਨ। ਗਿੱਪੀ ਅਕਸਰ ਹੀ ਫੈਨਜ਼ ਨਾਲ ਸੋਸ਼ਲ ਮੀਡੀਆ ਦੇ ਜ਼ਰੀਏ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ। 

ਇਹ ਖ਼ਬਰ ਵੀ ਪੜ੍ਹੋ ਪ੍ਰਸਿੱਧ ਰੈਪਰ ਗ੍ਰਿਫ਼ਤਾਰ, ਸੈਕਸ ਤਸਕਰੀ ਸਣੇ ਲੱਗੇ ਗੰਭੀਰ ਦੋਸ਼

ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਬਾਰੇ ਗੱਲ ਕਰੀਏ ਤਾਂ ਇਹ ਇੱਕ ਧਾਰਮਿਕ ਫ਼ਿਲਮ ਹੈ, ਜਿਸ 'ਚ ਪੂਰੀ ਦੁਨੀਆ ਲਈ 'ਸਰਬੱਤ ਦੇ ਭਲੇ ਲਈ ਅਰਦਾਸ' ਕੀਤੀ ਗਈ ਹੈ। ਇਸ ਫ਼ਿਲਮ 'ਚ ਦਰਸ਼ਕਾਂ ਨੂੰ ਮਨੁੱਖਤਾ ਤੇ ਅਰਦਾਸ ਦੀ ਮਹੱਤਤਾ ਦਰਸਾਈ ਗਈ ਹੈ। ਇਸ ਫ਼ਿਲਮ ਨੂੰ ਹੰਬਲ ਮੋਸ਼ਨ ਪਿਕਚਰਸ, ਪੈਰੋਨੋਮਾ ਮਿਊਜ਼ਿਕ ਤੇ ਜਿਓ ਸਟੂਡੀਓ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News