ਹੁਣ ਗਾਇਕ ਨਿੰਜਾ ਦੀ ਹੋਵੇਗੀ ਬਾਲੀਵੁੱਡ 'ਚ ਐਂਟਰੀ, ਸੋਸ਼ਲ ਮੀਡੀਆ 'ਤੇ ਦਿੱਤਾ ਹਿੰਟ

2021-10-14T14:16:27.88

ਚੰਡੀਗੜ੍ਹ (ਬਿਊਰੋ) - ਪਿਛਲੇ ਕੁਝ ਸਾਲਾਂ ਵਿਚ ਪੰਜਾਬੀ ਫ਼ਿਲਮ ਇੰਡਸਟਰੀ ਨੇ ਬਹੁਤ ਤਰੱਕੀ ਕੀਤੀ ਹੈ। ਇਸ ਦਾ ਅਸਰ ਬਾਲੀਵੁੱਡ 'ਤੇ ਵੀ ਸਾਫ਼ ਦਿਖਾਈ ਦੇਣ ਲੱਗਾ ਹੈ। ਇਸ ਸਭ ਦੀ ਵਜ੍ਹਾ ਕਰਕੇ ਬਹੁਤ ਸਾਰੇ ਪੰਜਾਬੀ ਗਾਇਕਾਂ ਤੇ ਅਦਾਕਾਰਾਂ ਨੇ ਬਾਲੀਵੁੱਡ 'ਚ ਕਦਮ ਰੱਖਿਆ ਹੈ। ਇਸ ਸਭ ਦੇ ਚੱਲਦਿਆਂ ਸ਼ਾਇਦ ਗਾਇਕ ਤੋਂ ਅਦਾਕਾਰ ਬਣੇ ਨਿੰਜਾ ਵੀ ਬਾਲੀਵੁੱਡ 'ਚ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕਰਨ ਜਾ ਰਹੇ ਹਨ।

ਇਸ ਦਾ ਸੰਕੇਤ ਨਿੰਜਾ ਵਲੋਂ ਸਾਂਝੀ ਕੀਤੀ ਪੋਸਟ ਤੋਂ ਲਗਾਇਆ ਜਾ ਰਿਹਾ ਹੈ। ਦਰਅਸਲ, ਨਿੰਜਾ ਨੇ ਖੁਦ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਚ ਇੱਕ ਪੋਸਟ ਸਾਂਝੀ ਕੀਤੀ ਹੈ, ਜਿਸ 'ਚ ਉਨ੍ਹਾਂ ਨੇ 'ਯਸ਼ ਰਾਜ ਫਿਲਮਜ਼' ਦੇ ਦਫਤਰ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਦੇਖ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਨਿੰਜਾ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੇ ਹਨ।

PunjabKesari

ਦੱਸ ਦਈਏ ਕਿ ਵਾਈ. ਆਰ. ਐੱਫ. ਬਾਲੀਵੁੱਡ ਦੇ ਪ੍ਰਮੁੱਖ ਫ਼ਿਲਮ ਨਿਰਮਾਤਾਵਾਂ 'ਚੋਂ ਇੱਕ ਹੈ। ਯਸ਼ ਰਾਜ ਫ਼ਿਲਮ ਨੇ ਅਣਗਿਣਤ ਹਿੱਟ ਫ਼ਿਲਮਾਂ ਦਾ ਨਿਰਮਾਣ ਕੀਤਾ ਹੈ। ਹੁਣ ਨਿੰਜਾ ਦੀ ਇਸ ਪੋਸਟ ਨੇ ਉਸ ਦੇ ਪ੍ਰਸ਼ੰਸਕਾਂ ਦੀ ਉਤਸੁਕਤਾ ਨੂੰ ਹੋਰ ਵਧਾ ਦਿੱਤਾ ਹੈ।

ਦੱਸਣਯੋਗ ਹੈ ਕਿ ਨਿੰਜਾ ਪੰਜਾਬੀ ਸੰਗੀਤ ਜਗਤ ਦਾ ਨਾਮੀ ਗਾਇਕ ਹੈ, ਜੋ ਲੰਬੇ ਸਮੇਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਨਿਭਾ ਰਹੇ ਹਨ। ਨਿੰਜਾ ਵਧੀਆ ਗਾਇਕ ਹੋਣ ਦੇ ਨਾਲ-ਨਾਲ ਹੋਣਹਾਰ ਅਦਾਕਾਰ ਵੀ ਹਨ। ਉਹ ਹੁਣ ਤੱਕ ਕਈ ਪੰਜਾਬੀ ਫ਼ਿਲਮਾਂ 'ਚ ਅਦਾਕਾਰੀ ਕਰ ਚੁੱਕੇ ਹਨ।

ਨੋਟ - ਨਿੰਜਾ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News