ਪਰਮੀਸ਼ ਵਰਮਾ ਨੇ ਸ਼ੇਅਰ ਕੀਤੀ ਪਿਆਰੀ ਵੀਡੀਓ, ਧੀ ਲਈ ਸਾਂਝੇ ਕੀਤੇ ਦਿਲ ਦੇ ਜਜ਼ਬਾਤ

Monday, Sep 23, 2024 - 05:38 PM (IST)

ਪਰਮੀਸ਼ ਵਰਮਾ ਨੇ ਸ਼ੇਅਰ ਕੀਤੀ ਪਿਆਰੀ ਵੀਡੀਓ, ਧੀ ਲਈ ਸਾਂਝੇ ਕੀਤੇ ਦਿਲ ਦੇ ਜਜ਼ਬਾਤ

ਐਂਟਰਟੇਨਮੈਂਟ ਡੈਸਕ - ਗਾਇਕ ਪਰਮੀਸ਼ ਵਰਮਾ ਨੇ ਧੀ ਦਿਵਸ ਮੌਕੇ 'ਤੇ ਆਪਣੀ ਧੀ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਪਰਮੀਸ਼ ਵਰਮਾ ਵਿਦੇਸ਼ ‘ਚ ਧੀ ਦੇ ਨਾਲ ਕਿਤੇ ਘੁੰਮਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਪਰਮੀਸ਼ ਵਰਮਾ ਨੇ ਧੀ ਲਈ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ। ਪਰਮੀਸ਼ ਵਰਮਾ ਨੇ ਕੁਝ ਸਮਾਂ ਪਹਿਲਾਂ ਹੀ ਗੀਤ ਗਰੇਵਾਲ ਨਾਲ ਵਿਆਹ ਕਰਵਾਇਆ ਸੀ, ਜਿਸ ਤੋਂ ਬਾਅਦ ਦੋਵਾਂ ਦੇ ਘਰ ਕਿਊਟ ਜਿਹੀ ਧੀ ਦਾ ਜਨਮ ਹੋਇਆ ਸੀ । ਹੁਣ ਸਦਾ ਕੌਰ ਇੱਕ ਸਾਲ ਦੀ ਹੋ ਗਈ ਹੈ। 

ਪਰਮੀਸ਼ ਵਰਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਗਾਇਕੀ ਅਤੇ ਅਦਾਕਾਰੀ ‘ਚ ਵੀ ਹੱਥ ਅਜ਼ਮਾਇਆ । ਉਹ ਇੱਕ ਵਧੀਆ ਗਾਇਕ, ਮਾਡਲ ਅਤੇ ਵੀਡੀਓ ਡਾਇਰੈਕਟਰ ਵੀ ਹਨ ।

PunjabKesari

ਉਨ੍ਹਾਂ ਦੇ ਪਿਤਾ ਸਤੀਸ਼ ਵਰਮਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਬਤੌਰ ਪੰਜਾਬੀ ਵਿਭਾਗ ਦੇ ਮੁਖੀ ਵਜੋਂ ਕੰਮ ਕਰ ਚੁੱਕੇ ਹਨ । ਹੁਣ ਤੱਕ ਪਰਮੀਸ਼ ਵਰਮਾ ਕਈ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ ਅਤੇ ਜਲਦ ਹੀ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣਗੇ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News